ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ ਦੀ ਥਾਂ ਨੂੰ ਲੈ ਕੇ ਭੱਖਿਆ ਸਿਆਸੀ ਵਿਵਾਦ
Sunday, Dec 29, 2024 - 08:57 AM (IST)
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਦੇ ਅੰਤਿਮ ਸੰਸਕਾਰ ਲਈ ਵੱਖਰੀ ਥਾਂ ਅਲਾਟ ਨਾ ਕੀਤੇ ਜਾਣ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਵਿਚਾਲੇ ਸਿਆਸੀ ਵਿਵਾਦ ਭੱਖ ਗਿਆ ਹੈ। ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਭਾਰਤ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਦਾ ਜਾਣਬੁੱਝ ਕੇ ਅਪਮਾਨ ਕੀਤਾ ਜਾ ਰਿਹਾ ਹੈ। ਉਥੇ ਭਾਜਪਾ ਨੇ ਕਿਹਾ ਹੈ ਕਿ ਡਾ. ਮਨਮੋਹਨ ਸਿੰਘ ਦੇ ਸਨਮਾਨ ਵਿਚ ਇਕ ਯਾਦਗਾਰ ਬਣਾਈ ਜਾਵੇਗੀ ਅਤੇ ਇਸ ਲਈ ਜ਼ਮੀਨ ਹਾਸਲ ਕਰਨ, ਟਰੱਸਟ ਦੇ ਗਠਨ ਅਤੇ ਜ਼ਮੀਨ ਦੇ ਤਬਾਦਲੇ ਵਰਗੀਆਂ ਪ੍ਰਕਿਰਿਆਵਾਂ ਨੂੰ ਪੂਰਾ ਕਰਨ ’ਚ ਸਮਾਂ ਲੱਗੇਗਾ।
ਇਹ ਵੀ ਪੜ੍ਹੋ - ਨਵੇਂ ਸਾਲ ਦਾ ਜ਼ਸ਼ਨ ਮਨਾਉਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ : 24 ਘੰਟੇ ਖੁੱਲ੍ਹੇ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ
ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਦੇਰ ਰਾਤ ‘ਐਕਸ’ ’ਤੇ ਆਪਣੀ ਪੋਸਟ ’ਚ ਲਿਖਿਆ ਕਿ ਅੱਜ ਸਵੇਰੇ ਕਾਂਗਰਸ ਪ੍ਰਧਾਨ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਪ੍ਰਸਤਾਵ ਰੱਖਿਆ ਸੀ ਕਿ ਮਨਮੋਹਨ ਸਿੰਘ ਦਾ ਸਸਕਾਰ ਅਜਿਹੀ ਥਾਂ ’ਤੇ ਕੀਤਾ ਜਾਵੇ, ਜਿੱਥੇ ਉਨ੍ਹਾਂ ਦੀ ਵਿਰਾਸਤ ਨੂੰ ਸਨਮਾਨ ਦੇਣ ਲਈ ਯਾਦਗਾਰ ਬਣਾਈ ਜਾ ਸਕੇ। ਰਮੇਸ਼ ਨੇ ਕਿਹਾ ਕਿ ਸਾਡੇ ਦੇਸ਼ ਦੇ ਲੋਕ ਇਹ ਸਮਝਣ ’ਚ ਅਸਮਰੱਥ ਹਨ ਕਿ ਭਾਰਤ ਸਰਕਾਰ ਉਨ੍ਹਾਂ ਦੇ ਗਲੋਬਲ ਕੱਦ, ਸ਼ਾਨਦਾਰ ਪ੍ਰਾਪਤੀਆਂ ਦੇ ਰਿਕਾਰਡ ਅਤੇ ਦਹਾਕਿਆਂ ਤੋਂ ਦੇਸ਼ ਪ੍ਰਤੀ ਸ਼ਾਨਦਾਰ ਸੇਵਾ ਦੇ ਅਨੁਸਾਰ ਉਨ੍ਹਾਂ ਦੇ ਅੰਤਿਮ ਸੰਸਕਾਰ ਅਤੇ ਯਾਦਗਾਰ ਲਈ ਜਗ੍ਹਾ ਕਿਉਂ ਦੇ ਸਕੀ। ਇਹ ਹੋਰ ਕੁਝ ਨਹੀਂ ਸਗੋਂ ਭਾਰਤ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਜਾਣਬੁੱਝ ਕੇ ਕੀਤਾ ਗਿਆ ਅਪਮਾਨ ਹੈ।
ਇਹ ਵੀ ਪੜ੍ਹੋ - BSNL ਨਵੇਂ ਸਾਲ ’ਤੇ ਕਰੇਗਾ ਬੰਪਰ ਛਾਂਟੀ, ਖ਼ਤਰੇ 'ਚ 19000 ਕਰਮਚਾਰੀਆਂ ਦੀ ਨੌਕਰੀ
ਇਸ ਸਬੰਧੀ ਅੱਜ ਸਵੇਰੇ ਭਾਜਪਾ ਦੇ ਬੁਲਾਰੇ ਅਤੇ ਸੰਸਦ ਮੈਂਬਰ ਡਾ. ਸੁਧਾਂਸ਼ੂ ਤ੍ਰਿਵੇਦੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਅਤੇ ਐੱਨ. ਡੀ. ਏ. ਸਰਕਾਰ ਦੇਸ਼ ਦੇ ਆਰਥਿਕ ਵਿਕਾਸ ਦਾ ਵੱਡਾ ਥੰਮ੍ਹ ਰਹੇ ਆਗੂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਨੂੰ ਧਿਆਨ ਵਿਚ ਰੱਖਦਿਆਂ ਕੱਲ ਹੋਈ ਕੈਬਨਿਟ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਡਾ. ਮਨਮੋਹਨ ਸਿੰਘ ਦੀ ਯਾਦ ਵਿਚ ਇਕ ਯਾਦਗਾਰ ਅਤੇ ਸਮਾਧ ਬਣਾਈ ਜਾਵੇਗੀ ਅਤੇ ਇਸ ਬਾਰੇ ਕਾਂਗਰਸ ਪਾਰਟੀ ਨੂੰ ਜਾਣੂ ਕਰਵਾਇਆ ਗਿਆ। ਡਾ. ਤ੍ਰਿਵੇਦੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਕਿਹਾ ਹੈ ਕਿ ਸਰਕਾਰ ਨੇ ਇਕ ਯਾਦਗਾਰ ਬਣਾਉਣ ਦਾ ਫ਼ੈਸਲਾ ਕੀਤਾ ਹੈ। ਇਹ ਕੰਮ ਸਹੀ ਢੰਗ ਨਾਲ ਅਤੇ ਜਿੰਨੀ ਜਲਦੀ ਹੋ ਸਕੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ - 'ਆਪ' ਸਰਕਾਰ ਦਾ ਨਵੇਂ ਸਾਲ 'ਤੇ ਵੱਡਾ ਤੋਹਫ਼ਾ, 50 ਫ਼ੀਸਦੀ ਤੱਕ ਘਟਾਏ ਬਿਜਲੀ ਚਾਰਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8