ਸਿਆਸੀ ਪਾਰਟੀਆਂ ਨੂੰ ਚੋਣ ਕਮਿਸ਼ਨ ਦੀ ਸਲਾਹ, ਬੱਚਿਆਂ ਦਾ ਪ੍ਰਚਾਰ ਮੁਹਿੰਮ ''ਚ ਨਾ ਕਰੋ ਇਸਤੇਮਾਲ
Monday, Feb 05, 2024 - 03:08 PM (IST)
ਨਵੀਂ ਦਿੱਲੀ- ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਸੋਮਵਾਰ ਯਾਨੀ ਕਿ ਅੱਜ ਸਿਆਸੀ ਪਾਰਟੀਆਂ ਨੂੰ ਕਿਹਾ ਹੈ ਕਿ ਉਹ ਪੋਸਟਰ ਅਤੇ ਪਰਚਿਆਂ ਸਮੇਤ ਪ੍ਰਚਾਰ ਦੀ ਕਿਸੇ ਵੀ ਸਮੱਗਰੀ 'ਚ ਬੱਚਿਆਂ ਦਾ ਇਸਤੇਮਾਲ ਕਿਸੇ ਵੀ ਰੂਪ ਵਿਚ ਨਾ ਕਰਨ। ਸਿਆਸੀ ਪਾਰਟੀਆਂ ਨੂੰ ਭੇਜੀ ਸਲਾਹ 'ਚ ਚੋਣ ਕਮਿਸ਼ਨ ਨੇ ਪਾਰਟੀਆਂ ਅਤੇ ਉਮੀਦਵਾਰਾਂ ਵਲੋਂ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਤਰੀਕੇ ਨਾਲ ਬੱਚਿਆਂ ਦਾ ਇਸਤੇਮਾਲ ਕੀਤੇ ਜਾਣ ਪ੍ਰਤੀ ਆਪਣੀ ਬਿਲਕੁੱਲ ਵੀ ਨਾ ਬਰਦਾਸ਼ਤ ਕਰਨ ਦੀ ਨੀਤੀ ਬਾਰੇ ਜਾਣੂ ਕਰਵਾਇਆ।
ਇਹ ਵੀ ਪੜ੍ਹੋ- ਵਿਆਹ ਤੋਂ ਪਰਤ ਰਹੇ ਪਰਿਵਾਰ ਦੀ ਸਵਿੱਫਟ ਕਾਰ ਦੇ ਉੱਡੇ ਪਰਖੱਚੇ, ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ
ਕਮਿਸ਼ਨ ਨੇ ਕਿਹਾ ਕਿ ਨੇਤਾਵਾਂ ਅਤੇ ਉਮੀਦਵਾਰਾਂ ਨੂੰ ਪ੍ਰਚਾਰ ਗਤੀਵਿਧੀਆਂ ਵਿਚ ਬੱਚਿਆਂ ਦੇ ਇਸਤੇਮਾਲ ਕਿਸੇ ਵੀ ਤਰੀਕੇ ਨਾਲ ਨਹੀਂ ਕਰਨਾ ਚਾਹੀਦਾ। ਚਾਹੇ ਉਹ ਬੱਚੇ ਨੂੰ ਗੋਦ ਵਿਚ ਚੁੱਕ ਰਹੇ ਹੋਣ, ਵਾਹਨ ਵਿਚ ਜਾਂ ਫਿਰ ਰੈਲੀਆਂ 'ਚ ਬੱਚੇ ਨੂੰ ਲੈ ਕੇ ਜਾਣਾ ਹੋਵੇ। ਕਮਿਸ਼ਨ ਨੇ ਇਕ ਬਿਆਨ ਵਿਚ ਕਿਹਾ ਕਿ ਕਿਸੇ ਵੀ ਤਰ੍ਹਾਂ ਤੋਂ ਸਿਆਸੀ ਪ੍ਰਚਾਰ ਮੁਹਿੰਮ ਚਲਾਉਣ ਲਈ ਬੱਚਿਆਂ ਦੇ ਇਸਤੇਮਾਲ 'ਤੇ ਵੀ ਇਹ ਪਾਬੰਦੀ ਲਾਗੂ ਹੈ। ਜਿਸ ਵਿਚ ਕਵਿਤਾ, ਗੀਤ, ਬੋਲੇ ਗਏ ਸ਼ਬਦ, ਸਿਆਸੀ ਪਾਰਟੀ ਜਾਂ ਉਮੀਦਵਾਰ ਦੇ ਪ੍ਰਤੀਕ ਚਿੰਨ੍ਹ ਦਾ ਪ੍ਰਦਰਸ਼ਨ ਸ਼ਾਮਲ ਹੈ।
ਇਹ ਵੀ ਪੜ੍ਹੋ- ਦਿੱਲੀ ਸਰਕਾਰ ਦੇ ਵਿਕਾਸ ਕੰਮ ਰੁਕਣਗੇ ਨਹੀਂ, ਭਾਵੇਂ ਮੈਨੂੰ ਜੇਲ੍ਹ ਭੇਜ ਦਿੱਤਾ ਜਾਵੇ: CM ਕੇਜਰੀਵਾਲ
ਹਾਲਾਂਕਿ ਕਮਿਸ਼ਨ ਨੇ ਇਹ ਵੀ ਸੱਪਸ਼ਟ ਕੀਤਾ ਕਿ ਜੇਕਰ ਕੋਈ ਨੇਤਾ ਜੋ ਕਿਸੇ ਵੀ ਸਿਆਸੀ ਪਾਰਟੀ ਦੀ ਚੋਣ ਪ੍ਰਚਾਰ ਗਤੀਵਿਧੀ 'ਚ ਸ਼ਾਮਲ ਨਹੀਂ ਅਤੇ ਕੋਈ ਬੱਚਾ ਆਪਣੇ ਮਾਪਿਆਂ ਨਾਲ ਉਸ ਦੇ ਨੇੜੇ ਸਿਰਫ਼ ਮੌਜੂਦ ਹੁੰਦਾ ਹੈ ਤਾਂ ਇਸ ਸਥਿਤੀ ਵਿਚ ਇਹ ਦਿਸ਼ਾ-ਨਿਰਦੇਸ਼ਾਂ ਦਾ ਉਲੰਘਣ ਨਹੀਂ ਮੰਨਿਆ ਜਾਵੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਚੋਣ ਕਮਿਸ਼ਨ ਦੇ ਮੁੱਖ ਹਿੱਤਧਾਰਕਾਂ ਦੇ ਰੂਪ ਵਿਚ ਸਿਆਸੀ ਪਾਰਟੀਆਂ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8