ਸਿਆਸਤ ''ਚ ਪੈਰ ਰੱਖਣ ਜਾ ਰਿਹਾ ਭਾਰਤ ਦਾ ਧਾਕੜ ਖਿਡਾਰੀ ! BJP ''ਚ ਹੋਵੇਗਾ ਸ਼ਾਮਲ
Tuesday, Mar 31, 2026 - 01:09 PM (IST)
ਨਵੀਂ ਦਿੱਲੀ (ਏਜੰਸੀ)- ਪੱਛਮੀ ਬੰਗਾਲ ਚੋਣਾਂ ਤੋਂ ਪਹਿਲਾਂ ਭਾਰਤੀ ਟੈਨਿਸ ਦੇ ਦਿੱਗਜ ਖਿਡਾਰੀ ਲਿਏਂਡਰ ਪੇਸ ਮੰਗਲਵਾਰ ਨੂੰ ਭਾਜਪਾ 'ਚ ਸ਼ਾਮਲ ਹੋਣਗੇ। ਪਾਰਟੀ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਉਹ ਇੱਥੇ ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਲ ਹੋਣਗੇ।

ਇਸ ਟੈਨਿਸ ਸਟਾਰ ਨੇ ਹਾਲ ਹੀ 'ਚ ਕੋਲਕਾਤਾ 'ਚ ਭਾਜਪਾ ਮੁਖੀ ਨਿਤਿਨ ਨਬੀਨ ਨਾਲ ਮੁਲਾਕਾਤ ਕੀਤੀ ਸੀ, ਜਿਸ ਨਾਲ ਉਨ੍ਹਾਂ ਦੀ ਪਾਰਟੀ 'ਚ ਸ਼ਾਮਲ ਹੋਣ ਦੀਆਂ ਅਟਕਲਾਂ ਤੇਜ਼ ਹੋ ਗਈਆਂ ਸਨ। ਪੇਸ 2021 'ਚ ਤ੍ਰਿਣਮੂਲ ਕਾਂਗਰਸ 'ਚ ਸ਼ਾਮਲ ਹੋਏ ਸਨ ਅਤੇ 2022 'ਚ ਗੋਆ ਚੋਣਾਂ ਦੌਰਾਨ ਪਾਰਟੀ ਲਈ ਪ੍ਰਚਾਰ ਕੀਤਾ ਸੀ। ਉਨ੍ਹਾਂ ਨੇ ਚੋਣ ਨਹੀਂ ਲੜੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
