ਭਾਰਤ ਦੇ ਧਾਕੜ ਖਿਡਾਰੀ ਨੇ ਮੈਦਾਨ ਛੱਡ ਸਿਆਸਤ 'ਚ ਰੱਖਿਆ ਪੈਰ ! BJP 'ਚ ਹੋਇਆ ਸ਼ਾਮਲ
Tuesday, Mar 31, 2026 - 01:19 PM (IST)
ਨਵੀਂ ਦਿੱਲੀ (ਏਜੰਸੀ)- ਪੱਛਮੀ ਬੰਗਾਲ ਚੋਣਾਂ ਤੋਂ ਪਹਿਲਾਂ ਭਾਰਤੀ ਟੈਨਿਸ ਦੇ ਦਿੱਗਜ ਖਿਡਾਰੀ ਲਿਏਂਡਰ ਪੇਸ ਮੰਗਲਵਾਰ ਨੂੰ ਉੱਥੇ ਭਾਜਪਾ 'ਚ ਸ਼ਾਮਲ ਹੋ ਗਏ। ਪਾਰਟੀ ਅਹੁਦਾ ਅਧਿਕਾਰੀਆਂ ਏ ਇਹ ਜਾਣਕਾਰੀ ਦਿੱਤੀ। ਉਹ ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ 'ਚ ਪਾਰਟੀ 'ਚ ਸ਼ਾਮਲ ਹੋਏ, ਜਿਨ੍ਹਾਂ 'ਚ ਕੇਂਦਰੀ ਮੰਤਰੀ ਕਿਰਨ ਰਿਜਿਜੂ ਵੀ ਸ਼ਾਮਲ ਸਨ।

ਇਸ ਟੈਨਿਸ ਸਟਾਰ ਨੇ ਹਾਲ ਹੀ 'ਚ ਕੋਲਕਾਤਾ 'ਚ ਭਾਜਪਾ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਪਾਰਟੀ 'ਚ ਸ਼ਾਮਲ ਹੋਣ ਦੀਆਂ ਅਟਕਲਾਂ ਤੇਜ਼ ਹੋ ਗਈਆਂ ਸਨ। ਪੇਸ 2021 'ਚ ਤ੍ਰਿਣਮੂਲ ਕਾਂਗਰਸ 'ਚ ਸ਼ਾਮਲ ਹੋਏ ਸਨ ਅਤੇ 2022 'ਚ ਗੋਆ ਚੋਣਾਂ ਦੌਰਾਨ ਉਨ੍ਹਾਂ ਨੇ ਪਾਰਟੀ ਲਈ ਪ੍ਰਚਾਰ ਕੀਤਾ ਸੀ। ਉਨ੍ਹਾਂ ਨੇ ਚੋਣ ਨਹੀਂ ਲੜੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
