ਗਾਂਧੀ ਪਰਿਵਾਰ ਹੀ ਨਹੀਂ, ਪੂਰੇ ਦੇਸ਼ ਦੀ ਸੁਰੱਖਿਆ ਨਾਲ ਕੀਤਾ ਜਾ ਰਿਹੈ ਸਮਝੌਤਾ: ਵਢੇਰਾ

12/3/2019 6:37:18 PM

ਨਵੀਂ ਦਿੱਲੀ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਢੇਰਾ ਦੀ ਸੁਰੱਖਿਆ ’ਚ ਕਥਿਤ ਤੌਰ ’ਤੇ ਸੰਨ੍ਹ ਲੱਗਣ ਨਾਲ ਜੁੜੀਆਂ ਖਬਰਾਂ ਦੇ ਪਿਛੋਕੜ ’ਚ ਉਨ੍ਹਾਂ ਦੇ ਪਤੀ ਰਾਬਰਟ ਵਢੇਰਾ ਨੇ ਅੱਜ ਭਾਵ  ਮੰਗਲਵਾਰ ਦਾਅਵਾ ਕੀਤਾ ਕਿ ਮੌਜੂਦਾ ਸਮੇਂ ’ਚ ਪੂਰੇ ਦੇਸ਼ ਦੀ ਸੁਰੱਖਿਆ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ। ਉਨ੍ਹਾਂ ਆਪਣੀ ਫੇਸਬੁੱਕ ਪੋਸਟ ’ਚ ਕਿਹਾ ਕਿ ਇਹ ਮਾਮਲਾ ਸਿਰਫ ਪ੍ਰਿਯੰਕਾ, ਮੇਰੀ ਬੇਟੀ, ਬੇਟੇ ਜਾਂ ਗਾਂਧੀ ਪਰਿਵਾਰ ਦੀ ਸੁਰੱਖਿਆ ਦਾ ਨਹੀਂ ਹੈ, ਇਹ ਸਾਡੇ ਨਾਗਰਿਕਾਂ ਖਾਸ ਤੌਰ ’ਤੇ ਦੇਸ਼ ਦੀਆਂ ਔਰਤਾਂ ਨੂੰ ਸੁਰੱਖਿਅਤ ਨੂੰ ਰੱਖਣ ਅਤੇ ਸੁਰੱਖਿਅਤ ਮਹਿਸੂਸ ਕਰਵਾਉਣ ਦਾ ਹੈ। ਪੂਰੇ ਦੇਸ਼ ’ਚ ਹੀ ਸੁਰੱਖਿਆ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਦੇਸ਼ ਦੀਆਂ ਕੁੜੀਆਂ, ਔਰਤਾਂ ਅਤੇ ਅਸੀਂ ਸਭ ਆਪਣੇ ਘਰਾਂ ਤੇ ਸੜਕਾਂ ’ਤੇ ਸੁਰੱਖਿਅਤ ਨਹੀਂ ਹਾਂ ਤਾਂ ਫਿਰ ਕਿਥੇ ਅਤੇ ਕਿਵੇਂ ਸੁਰੱਖਿਅਤ ਰਹਿ ਸਕਦੇ ਹਾਂ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Iqbalkaur

This news is Edited By Iqbalkaur