ਸੁਰੱਖਿਆ ਸਥਿਤੀ ਨੂੰ ਧਿਆਨ ''ਚ ਰੱਖਦੇ ਹੋਏ ਸਹੀ ਸਮੇਂ ''ਤੇ ਹੋਣਗੀਆਂ ਜੰਮੂ ਕਸ਼ਮੀਰ ''ਚ ਚੋਣਾਂ : ਚੋਣ ਕਮਿਸ਼ਨ

Monday, Oct 09, 2023 - 01:38 PM (IST)

ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਸੋਮਵਾਰ ਨੂੰ ਕਿਹਾ ਕਿ ਜੰਮੂ ਕਸ਼ਮੀਰ 'ਚ ਸੁਰੱਖਿਆ ਸਥਿਤੀ ਨੂੰ ਧਿਆਨ 'ਚ ਰੱਖਦੇ ਹੋਏ ਚੋਣਾਂ 'ਸਹੀ ਸਮੇਂ' 'ਤੇ ਹੋਣਗੀਆਂ। ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਰਾਜੀਵ ਕੁਮਾਰ ਨੇ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰਨ ਲਈ ਇਕ ਪੱਤਰਕਾਰ ਸੰਮੇਲਨ 'ਚ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ 'ਚ ਚੋਣਾਂ ਉਦੋਂ ਹੋਣਗੀਆਂ, ਜਦੋਂ ਸੁਰੱਖਿਆ ਸਥਿਤੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਹੋਣ ਵਾਲੀਆਂ ਹੋਰ ਚੋਣਾਂ ਨੂੰ ਧਿਆਨ 'ਚ ਰੱਖਦੇ ਹੋਏ ਕਮਿਸ਼ਨ ਇਸ ਨੂੰ ਸਹੀ ਸਮਾਂ ਸਮਝੇਗਾ। 

ਇਹ ਵੀ ਪੜ੍ਹੋ : 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਵੱਜਿਆ 'ਬਿਗੁਲ', ਚੋਣ ਕਮਿਸ਼ਨ ਵਲੋਂ ਤਾਰੀਖ਼ਾਂ ਦਾ ਐਲਾਨ

ਇਕ ਹੋਰ ਪ੍ਰਸ਼ਨ ਦੇ ਉੱਤਰ 'ਚ ਕੁਮਾਰ ਨੇ ਕਿਹਾ ਕਿ ਮੁਫ਼ਤ ਵਸਤੂਆਂ ਦੇ ਐਲਾਨ 'ਚ ਹਮੇਸ਼ਾ ਲਾਲਚੀ ਵਾਅਦਿਆਂ ਦਾ 'ਤੜਕਾ' ਹੁੰਦਾ ਹੈ ਅਤੇ ਜਨਤਾ ਨੂੰ ਇਹ ਜਾਣਨ ਦਾ ਅਧਿਕਾਰ ਹੈ ਕਿ ਮੁਫ਼ਤ ਵਸਤੂਆਂ ਕਿੱਥੋਂ ਆਉਣਗੀਆਂ। ਚੋਣ ਕਮਿਸ਼ਨ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਮੰਚ ਤਿਆਰ ਕਰਦੇ ਹੋਏ ਕਿਹਾ ਕਿ ਛੱਤੀਸਗੜ੍ਹ, ਮੱਧ ਪ੍ਰਦੇਸ਼, ਰਾਜਸਥਾਨ, ਤੇਲੰਗਾਨਾ ਅਤੇ ਮਿਜ਼ੋਰਮ 'ਚ 7-30 ਨਵੰਬਰ ਦਰਮਿਆਨ ਵੱਖ-ਵੱਖ ਦਿਨਾਂ 'ਚ ਵੋਟਿੰਗ ਹੋਵੇਗੀ ਅਤੇ 3 ਦਸੰਬਰ ਨੂੰ 5 ਸੂਬਿਆਂ ਦੇ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News