ਪ੍ਰਦੂਸ਼ਣ ਹੁਣ ਸਿਰਫ਼ ਵਾਤਾਵਰਣ ਦਾ ਮੁੱਦਾ ਨਹੀਂ ਸਗੋਂ ਰਾਸ਼ਟਰੀ ਸਿਹਤ ਐਮਰਜੈਂਸੀ ਹੈ : ਰਾਹੁਲ ਗਾਂਧੀ

Sunday, Feb 01, 2026 - 11:52 AM (IST)

ਪ੍ਰਦੂਸ਼ਣ ਹੁਣ ਸਿਰਫ਼ ਵਾਤਾਵਰਣ ਦਾ ਮੁੱਦਾ ਨਹੀਂ ਸਗੋਂ ਰਾਸ਼ਟਰੀ ਸਿਹਤ ਐਮਰਜੈਂਸੀ ਹੈ : ਰਾਹੁਲ ਗਾਂਧੀ

ਨਵੀਂ ਦਿੱਲੀ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਐਤਵਾਰ ਨੂੰ ਕਿਹਾ ਕਿ ਪ੍ਰਦੂਸ਼ਣ ਹੁਣ ਸਿਰਫ਼ ਇਕ ਵਾਤਾਵਰਣੀ ਮੁੱਦਾ ਨਹੀਂ ਸਗੋਂ ਇਕ ਰਾਸ਼ਟਰੀ ਸਿਹਤ ਐਮਰਜੈਂਸੀ ਹੈ। ਰਾਹੁਲ ਗਾਂਧੀ ਨੇ ਨਾਲ ਹੀ ਕਿਹਾ ਕਿ ਸੰਸਦ ਨੂੰ ਇਸ 'ਤੇ ਚਰਚਾ ਕਰਨੀ ਚਾਹੀਦੀ ਹੈ ਅਤੇ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਨੇ ਇਹ ਵੀ ਕਿਹਾ ਕਿ ਕੇਂਦਰੀ ਬਜਟ 'ਚ ਅਸਲ ਹੱਲਾਂ ਲਈ ਅਸਲ ਸਰੋਤ ਉਪਲੱਬਧ ਕਰਵਾਏ ਜਾਣੇ ਚਾਹੀਦੇ ਹਨ। 

ਰਾਹੁਲ ਗਾਂਧੀ ਨੇ ਫੇਸਬੁੱਕ 'ਤੇ ਇਕ ਵੀਡੀਓ ਜਾਰੀ ਕਰ ਕੇ ਕਿਹਾ,''ਪਿਛਲੇ ਕੁਝ ਦਿਨਾਂ, ਮੈਂ ਹਜ਼ਾਰਾਂ ਸੰਦੇਸ਼ ਪੜ੍ਹੇ ਹਨ ਕਿ ਪ੍ਰਦੂਸ਼ਣ ਉਨ੍ਹਾਂ ਦੀ ਜ਼ਿੰਦਗੀ 'ਤੇ ਕੀ ਅਸਰ ਪਾ ਰਿਹਾ ਹੈ। ਜੋ ਗੱਲ ਸਭ ਤੋਂ ਜ਼ਿਆਦਾ ਸਾਹਮਣੇ ਆਈ ਕਿ ਬੱਚਿਆਂ ਲਈ, ਮਾਤਾ-ਪਿਤਾ ਲਈ, ਆਉਣ ਵਾਲੇ ਕੱਲ੍ਹ ਦੇ ਲਈ ਲੋਕਾਂ 'ਚ ਡਰ ਹੈ। ਇਹ ਡਰ ਪੂਰੇ ਭਾਰਤ ਦੇ ਸ਼ਹਿਰੀ ਪਰਿਵਾਰਾਂ 'ਚ ਮਹਿਸੂਸ ਕੀਤਾ ਜਾ ਰਿਹਾ ਹੈ।'' ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਦੂਸ਼ਣ ਹੁਣ ਸਿਰਫ਼ ਇਕ ਵਾਤਾਵਰਣ ਦਾ ਮੁੱਦਾ ਨਹੀਂ ਰਿਹਾ, ਇਹ ਸਿਹਤ ਸੰਬੰਧੀ ਰਾਸ਼ਟਰੀ ਐਮਰਜੈਂਸੀ ਬਣ ਚੁੱਕਿਆ ਹੈ ਅਤੇ ਸੰਸਦ ਨੂੰ ਇਸ 'ਤੇ ਚਰਚਾ ਕਰਨੀ ਚਾਹੀਦੀ ਹੈ। ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ,''ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਇਸ ਬਜਟ 'ਚ ਅਸਲੀ ਹੱਲ ਲਈ ਅਸਲੀ ਸਰੋਤ ਦੇ ਉਪਾਅ ਕਰਨੇ ਚਾਹੀਦੇ ਹਨ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News