ਦਿੱਲੀ ''ਚ ਪ੍ਰਦੂਸ਼ਣ ਘਟਾਉਣ ਲਈ ਨਿਯੁਕਤ ਕੀਤੇ ਜਾਣਗੇ 10 ਹਜ਼ਾਰ ਸਿਵਲ ਡਿਫੈਂਸ ਵਾਲੰਟੀਅਰ

Monday, Oct 28, 2024 - 06:22 PM (IST)

ਨਵੀਂ ਦਿੱਲੀ : ਦਿੱਲੀ ਸਰਕਾਰ ਸ਼ਹਿਰ ਵਿਚ ਪ੍ਰਦੂਸ਼ਣ ਨੂੰ ਘਟਾਉਣ ਲਈ ਸਬੰਧਿਤ ਉਪਾਅ ਨੂੰ ਲਾਗੂ ਕਰਨ ਵਿਚ ਸਹਾਇਤਾ ਲਈ 10,000 ਸਿਵਲ ਡਿਫੈਂਸ ਵਾਲੰਟੀਅਰਾਂ ਨੂੰ ਤਾਇਨਾਤ ਕਰੇਗੀ। ਇਸ ਸਬੰਧ ਵਿਚ ਇਹ ਜਾਣਕਾਰੀ ਮੁੱਖ ਮੰਤਰੀ ਆਤਿਸ਼ੀ ਵਲੋਂ ਦਿੱਤੀ ਗਈ ਹੈ। ਇਨ੍ਹਾਂ ਸਿਵਲ ਡਿਫੈਂਸ ਵਲੰਟੀਅਰਾਂ ਨੂੰ ਪਿਛਲੇ ਸਾਲ ਨਵੰਬਰ ਵਿਚ ਉਸ ਵੇਲੇ ਬਰਖ਼ਾਸਤ ਕਰ ਦਿੱਤਾ ਗਿਆ ਸੀ, ਜਦੋਂ ਉਹ ਬੱਸ ਮਾਰਸ਼ਲ ਵਜੋਂ ਕੰਮ ਕਰ ਰਹੇ ਸਨ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਪੱਪੂ ਯਾਦਵ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਕਿਹਾ-'ਇੱਧਰ-ਉਧਰ ਕੀਤਾ ਤਾਂ...'

ਆਤਿਸ਼ੀ ਨੇ ਇਕ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਸਿਵਲ ਡਿਫੈਂਸ ਵਲੰਟੀਅਰਾਂ ਨੂੰ ਦਿੱਲੀ ਨਗਰ ਨਿਗਮ (ਐੱਸਸੀਡੀ), ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ (ਡੀ.ਪੀ.ਸੀ.ਸੀ.), ਟਰਾਂਸਪੋਰਟ ਵਿਭਾਗ ਅਤੇ ਹੋਰਾਂ ਦੀਆਂ ਟੀਮਾਂ ਦੇ ਨਾਲ ਤਾਇਨਾਤ ਕੀਤਾ ਜਾਵੇਗਾ। ਆਤਿਸ਼ੀ ਨੇ ਕਿਹਾ ਕਿ ਇੱਕ ਮੀਟਿੰਗ ਵਿੱਚ ਅਧਿਕਾਰੀਆਂ ਨੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਵਿੱਚ ਮਦਦ ਲਈ ਸ਼ਹਿਰ ਭਰ ਵਿੱਚ ਸਿਵਲ ਡਿਫੈਂਸ ਵਾਲੰਟੀਅਰਾਂ ਅਤੇ 'ਬੱਸ ਮਾਰਸ਼ਲਾਂ' ਦੀ ਭੂਮਿਕਾ 'ਤੇ ਰਣਨੀਤੀ ਬਣਾਈ। ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਹਫ਼ਤੇ 10,000 ਸਿਵਲ ਡਿਫੈਂਸ ਵਲੰਟੀਅਰਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ, ਜਿਸ ਤੋਂ ਬਾਅਦ ਅਗਲੇ ਚਾਰ ਮਹੀਨਿਆਂ ਲਈ ਉਨ੍ਹਾਂ ਨੂੰ ਡਿਊਟੀ ਸੌਂਪੀ ਜਾਵੇਗੀ। ਹਾਲ ਹੀ ਵਿੱਚ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐੱਮਏ) ਦੀ ਮੀਟਿੰਗ ਵਿੱਚ ਇਹ ਫ਼ੈਸਲਾ ਕੀਤਾ ਗਿਆ ਸੀ ਕਿ ਵੱਖ-ਵੱਖ ਪ੍ਰਦੂਸ਼ਣ ਵਿਰੋਧੀ ਉਪਾਵਾਂ ਨੂੰ ਲਾਗੂ ਕਰਨ ਦੌਰਾਨ ਚਾਰ ਮਹੀਨਿਆਂ ਲਈ ਉਨ੍ਹਾਂ ਨੂੰ ਤਾਇਨਾਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ - ਅਯੁੱਧਿਆ ਦੀ ਦੀਵਾਲੀ ਇਸ ਸਾਲ ਹੋਵੇਗੀ ਬਹੁਤ ਖ਼ਾਸ, 28 ਲੱਖ ਵਿਸ਼ੇਸ਼ ਦੀਵਿਆਂ ਨਾਲ ਚਮਕੇਗਾ ਰਾਮਲੱਲਾ ਦਾ ਮੰਦਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News