ਪ੍ਰਦੂਸ਼ਣ ਕਾਰਨ ਦਿੱਲੀ-NCR ''ਚ ਵਧੀ ਸਖ਼ਤੀ, ਉਸਾਰੀ ਅਤੇ ਢਾਹੁਣ ਵਾਲੇ ਸਾਰੇ ਕੰਮ ਬੰਦ

Saturday, Dec 23, 2023 - 12:39 PM (IST)

ਪ੍ਰਦੂਸ਼ਣ ਕਾਰਨ ਦਿੱਲੀ-NCR ''ਚ ਵਧੀ ਸਖ਼ਤੀ, ਉਸਾਰੀ ਅਤੇ ਢਾਹੁਣ ਵਾਲੇ ਸਾਰੇ ਕੰਮ ਬੰਦ

ਨਵੀਂ ਦਿੱਲੀ- ਸਿਰਫ 2 ਦਿਨਾਂ ਦੇ ਅੰਦਰ ਹੀ ਦਿੱਲੀ ਵਿਚ ਪ੍ਰਦੂਸ਼ਣ ਖਰਾਬ ਸ਼੍ਰੇਣੀ ਤੋਂ ਗੰਭੀਰ ਸ਼੍ਰੇਣੀ ’ਚ ਚਲਾ ਗਿਆ ਹੈ। ਆਉਣ ਵਾਲੇ ਦਿਨਾਂ ਵਿਚ ਪ੍ਰਦੂਸ਼ਣ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਕੇਂਦਰੀ ਹਵਾ ਗੁਣਵੱਤਾ ਕਮਿਸ਼ਨ ਨੇ ਗ੍ਰੈਪ (GRAP) ਦੇ ਤੀਜੇ ਪੜਾਅ ਦੀਆਂ ਪਾਬੰਦੀਆਂ ਨੂੰ ਦਿੱਲੀ-ਐੱਨ. ਸੀ. ਆਰ. ਵਿਚ ਇਕ ਵਾਰ ਫਿਰ ਲਾਗੂ ਕਰ ਦਿੱਤਾ ਹੈ। ਇਸ ਦੇ ਤਹਿਤ ਦਿੱਲੀ-ਐੱਨ. ਸੀ. ਆਰ. ’ਚ ਸਰਕਾਰੀ ਕੰਮਾਂ ਨੂੰ ਛੱਡ ਕੇ ਸਾਰੇ ਉਸਾਰੀ ਅਤੇ ਢਾਹੁਣ ਦੇ ਕੰਮ ਬੰਦ ਰਹਿਣਗੇ। ਸ਼ੁੱਕਰਵਾਰ ਨੂੰ ਦਿੱਲੀ ਵਿਚ ਹਵਾ ਗੁਣਵੱਤਾ ਸੂਚਕ ਅੰਕ 409 ਦਰਜ ਕੀਤਾ ਗਿਆ, ਜੋ ਕਿ ਗੰਭੀਰ ਸ਼੍ਰੇਣੀ ਵਿਚ ਆਉਂਦੀ ਹੈ।

ਇਹ ਵੀ ਪੜ੍ਹੋ- ਸੰਸਦ ਦੀ ਸੁਰੱਖਿਆ 'ਚ ਕੁਤਾਹੀ ਮਗਰੋਂ ਸਰਕਾਰ ਨੇ ਲਿਆ ਇਹ ਵੱਡਾ ਫ਼ੈਸਲਾ

ਜਾਣਕਾਰੀ ਮੁਤਾਬਕ ਵੀਰਵਾਰ ਨੂੰ ਜਿੱਥੇ ਦਿੱਲੀ ਦੀ ਹਵਾ ਗੁਣਵੱਤਾ ਸੂਚਕ ਅੰਕ 358 ਦਰਜ ਕੀਤਾ ਗਿਆ। ਸ਼ੁੱਕਰਵਾਰ ਨੂੰ ਇਹ 409 ਦਰਜ ਕੀਤਾ ਗਿਆ ਸੀ। ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਹਵਾ ਦੀ ਗੁਣਵੱਤਾ 397, ਦੁਪਹਿਰ 12 ਵਜੇ 398, ਦੁਪਹਿਰ 1 ਵਜੇ 400, ਦੁਪਹਿਰ 2 ਵਜੇ 402 ਅਤੇ ਦੁਪਹਿਰ 3 ਵਜੇ 405 ਤੱਕ ਪਹੁੰਚ ਗਈ ਸੀ।

ਪ੍ਰਦੂਸ਼ਣ ’ਤੇ ਨਿਗਰਾਨੀ ਰੱਖਣ ਵਾਲੀਆਂ ਸੰਸਥਾਵਾਂ ਦਾ ਮੰਨਣਾ ਹੈ ਕਿ ਅਗਲੇ ਕੁਝ ਦਿਨਾਂ ਤੱਕ ਪ੍ਰਦੂਸ਼ਣ ਵਿਚ ਕੋਈ ਵੱਡੀ ਰਾਹਤ ਨਹੀਂ ਮਿਲੇਗੀ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਏਅਰ ਕੁਆਲਿਟੀ ਕਮਿਸ਼ਨ ਨੇ GRAP ਦੇ ਤੀਜੇ ਪੜਾਅ ਦੀਆਂ ਪਾਬੰਦੀਆਂ ਨੂੰ ਲਾਗੂ ਕੀਤਾ ਹੈ। GRAP ਦਾ ਪਹਿਲਾਂ ਅਤੇ ਦੂਜਾ ਪੜਾਅ ਪਹਿਲਾਂ ਤੋਂ ਹੀ ਲਾਗੂ ਹੈ। ਕਮਿਸ਼ਨ ਨੇ ਪ੍ਰਦੂਸ਼ਣ ਦੀ ਰੋਕਥਾਮ ’ਚ ਲੱਗੀਆਂ ਏਜੰਸੀਆਂ ਨੂੰ ਇਨ੍ਹਾਂ ਪਾਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ-  ਸ਼ਰਮਨਾਕ! 16 ਸਾਲ ਦੀ ਵਿਦਿਆਰਥਣ ਨਾਲ ਦਰਿੰਦਗੀ, 7 ਨੌਜਵਾਨਾਂ ਨੇ ਕੀਤਾ ਸਮੂਹਿਕ ਜਬਰ-ਜ਼ਿਨਾਹ

ਕਮਿਸ਼ਨ ਮੁਤਾਬਕ ਦਿੱਲੀ ’ਚ ਹਵਾ ਦੀ ਰਫ਼ਤਾਰ, ਤਾਪਮਾਨ 'ਚ ਗਿਰਾਵਟ ਅਤੇ ਧੁੰਦ ਕਾਰਨ ਦਿੱਲੀ 'ਚ ਹਵਾ ਪ੍ਰਦੂਸ਼ਣ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਨੇ ਦਿੱਲੀ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪਾਬੰਦੀਆਂ ਦੀ ਪਾਲਣਾ ਕਰਨ ਤਾਂ ਜੋ ਪ੍ਰਦੂਸ਼ਣ ਨੂੰ ਘੱਟ ਕਰਨ ਵਿਚ ਮਦਦ ਮਿਲ ਸਕੇ। ਕਮਿਸ਼ਨ ਦਾ ਕਹਿਣਾ ਹੈ ਕਿ ਉਹ ਲਗਾਤਾਰ ਪ੍ਰਦੂਸ਼ਣ ’ਤੇ ਨਜ਼ਰ ਰੱਖ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ’ਚ ਇਸ ਦੀ ਸਥਿਤੀ ਨੂੰ ਧਿਆਨ ’ਚ ਰੱਖਦੇ ਹੋਏ ਫੈਸਲੇ ਲਏਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News