ਦੂਜੇ ਰਾਜਾਂ ਤੋਂ ਬੱਸਾਂ ਆਉਣ ਨਾਲ ਦਿੱਲੀ ''ਚ ਵਧ ਰਿਹਾ ਪ੍ਰਦੂਸ਼ਣ: ਆਤਿਸ਼ੀ
Sunday, Oct 20, 2024 - 03:20 PM (IST)
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਐਤਵਾਰ ਨੂੰ ਕਿਹਾ ਕਿ ਆਨੰਦ ਵਿਹਾਰ ਖੇਤਰ ਵਿੱਚ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਕਾਰਨ ਦੂਜੇ ਰਾਜਾਂ ਤੋਂ ਆਉਣ ਵਾਲੀਆਂ ਬੱਸਾਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਦੇ ਨੇੜੇ ਸਥਿਤ ਉੱਤਰ ਪ੍ਰਦੇਸ਼ ਸਰਕਾਰ ਦੇ ਬੱਸ ਡਿਪੂਆਂ 'ਤੇ ਪ੍ਰਦੂਸ਼ਣ ਵਿਰੋਧੀ ਉਪਾਅ ਲਾਗੂ ਕਰਨ ਲਈ ਦਿੱਲੀ ਸਰਕਾਰ ਗੁਆਂਢੀ ਰਾਜ ਨਾਲ ਮਿਲ ਕੇ ਕੰਮ ਕਰੇਗੀ। ਆਤਿਸ਼ੀ ਨੇ ਇਹ ਟਿੱਪਣੀ ਵਾਤਾਵਰਣ ਮੰਤਰੀ ਗੋਪਾਲ ਰਾਏ ਦੇ ਨਾਲ ਆਨੰਦ ਵਿਹਾਰ ਬੱਸ ਡਿਪੂ ਵਿਖੇ ਪ੍ਰਦੂਸ਼ਣ ਕੰਟਰੋਲ ਉਪਾਵਾਂ ਦਾ ਨਿਰੀਖਣ ਕਰਨ ਤੋਂ ਬਾਅਦ ਕੀਤੀ।
ਇਹ ਵੀ ਪੜ੍ਹੋ - ਸਕੂਲੀ ਬੱਚਿਆਂ ਲਈ Good News, ਨਵੰਬਰ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ
ਮੁੱਖ ਮੰਤਰੀ ਨੇ ਪ੍ਰਦੂਸ਼ਣ ਦੇ ਮੁੱਦੇ ਦਾ ਜ਼ਿਕਰ ਕਰਦਿਆਂ ਕਿਹਾ, “ਦਿੱਲੀ ਅਤੇ ਉੱਤਰ ਪ੍ਰਦੇਸ਼ ਦੀ ਸਰਹੱਦ 'ਤੇ ਸਥਿਤ ਆਨੰਦ ਵਿਹਾਰ ਪ੍ਰਦੂਸ਼ਣ ਦਾ ਕੇਂਦਰ ਬਣਿਆ ਹੋਇਆ ਹੈ, ਜਿੱਥੇ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਦਾ ਪੱਧਰ ਸਭ ਤੋਂ ਉੱਚਾ ਹੈ। ਇਸ ਖੇਤਰ ਵਿੱਚ ਦਿੱਲੀ ਤੋਂ ਬਾਹਰ ਦੀਆਂ ਬੱਸਾਂ ਦਾ ਅਕਸਰ ਆਉਣਾ-ਜਾਣਾ ਲੱਗਾ ਰਹਿੰਦਾ ਹੈ ਅਤੇ ਨੇੜੇ ਹੀ ਕੌਸ਼ਾਂਬੀ ਬੱਸ ਡਿਪੂ ਹੈ। ਦਿੱਲੀ ਵਿਚ ਸੀਐੱਨਜੀ ਅਤੇ ਇਲੈਕਟ੍ਰਿਕ ਬੱਸਾਂ ਚਲਦੀਆਂ ਹਨ, ਜਦੋਂ ਕਿ ਕੌਸ਼ਾਂਬੀ ਬੱਸ ਡਿਪੂ ਡੀਜ਼ਲ ਬੱਸਾਂ ਦੀ ਸੇਵਾ ਕਰਦਾ ਹੈ। ਅਸੀਂ ਉੱਥੇ ਵੀ ਪ੍ਰਦੂਸ਼ਣ ਕੰਟਰੋਲ ਉਪਾਵਾਂ ਨੂੰ ਲਾਗੂ ਕਰਨ ਲਈ ਉੱਤਰ ਪ੍ਰਦੇਸ਼ ਸਰਕਾਰ ਨਾਲ ਮਿਲ ਕੇ ਕੰਮ ਕਰਨ ਦੀ ਯੋਜਨਾ ਬਣਾ ਰਹੇ ਹਾਂ।” ਉਨ੍ਹਾਂ ਕਿਹਾ ਕਿ ਰਾਸ਼ਟਰੀ ਰਾਜਧਾਨੀ ਖੇਤਰ ਟਰਾਂਸਪੋਰਟ ਕਾਰਪੋਰੇਸ਼ਨ (ਐੱਨਸੀਆਰਟੀਸੀ) ਅਤੇ ਖੇਤਰੀ ਰੈਪਿਡ ਟਰਾਂਜ਼ਿਟ ਸਿਸਟਮ (ਆਰਆਰਟੀਐਸ) ਦੁਆਰਾ ਕੀਤੇ ਗਏ ਨਿਰਮਾਣ ਕਾਰਜਾਂ ਨੇ ਵੀ ਖੇਤਰ ਵਿੱਚ ਪ੍ਰਦੂਸ਼ਣ ਦੇ ਪੱਧਰ ਨੂੰ ਵਧਾ ਦਿੱਤਾ ਹੈ।
ਇਹ ਵੀ ਪੜ੍ਹੋ - Karva Chauth 2024: ਕਰਵਾਚੌਥ ਵਾਲੇ ਦਿਨ ਜਾਣੋ ਕਿਹੜੇ ਸ਼ਹਿਰ 'ਚ ਕਿਸ ਸਮੇਂ ਨਿਕਲੇਗਾ ਚੰਨ
ਆਤਿਸ਼ੀ ਨੇ ਕਿਹਾ ਕਿ ਦਿੱਲੀ ਸਰਕਾਰ ਸਮੱਸਿਆ ਨਾਲ ਨਜਿੱਠਣ ਲਈ 99 ਟੀਮਾਂ ਅਤੇ 315 ਤੋਂ ਵੱਧ 'ਸਮੌਗ ਗਨ' ਸਮੇਤ ਸਾਰੇ ਉਪਲਬਧ ਸਰੋਤਾਂ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਲਗਾਤਾਰ ਸਮੋਗ ਗੰਨ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਅਤੇ ਧੂੜ ਨੂੰ ਕਾਬੂ ਕਰਨ ਲਈ ਸੜਕਾਂ ਨੂੰ ਗਿੱਲਾ ਕੀਤਾ ਜਾ ਰਿਹਾ ਹੈ। ਸਾਰੀਆਂ ਸੜਕਾਂ ਦੀ ਮੁਰੰਮਤ ਕੀਤੀ ਗਈ ਹੈ ਅਤੇ ਆਵਾਜਾਈ ਦੇ ਸੁਚਾਰੂ ਪ੍ਰਵਾਹ ਲਈ ਭੀੜ ਵਾਲੇ ਸਥਾਨਾਂ ਨੂੰ ਸਾਫ਼ ਕਰ ਦਿੱਤਾ ਗਿਆ ਹੈ।" 'ਸਮੌਗ ਗਨ' ਧੂੜ ਅਤੇ ਹੋਰ ਕਣਾਂ ਨਾਲ ਜੁੜੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਵਾਯੂਮੰਡਲ ਵਿੱਚ ਪਾਣੀ ਦੀਆਂ ਛੋਟੀਆਂ ਬੂੰਦਾਂ ਦਾ ਛਿੜਕਾਅ ਕਰਦੀ ਹੈ। ਆਤਿਸ਼ੀ ਨੇ ਯਮੁਨਾ 'ਚ ਪ੍ਰਦੂਸ਼ਣ ਦੇ ਮੁੱਦੇ 'ਤੇ ਵੀ ਗੱਲ ਕੀਤੀ ਅਤੇ ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਰਕਾਰਾਂ 'ਤੇ ਗੈਰ ਟ੍ਰੀਟਿਡ ਗੰਦੇ ਪਾਣੀ ਨੂੰ ਨਦੀ 'ਚ ਛੱਡਣ ਦਾ ਦੋਸ਼ ਲਗਾਇਆ।
ਇਹ ਵੀ ਪੜ੍ਹੋ - ਸੈਰ ਕਰ ਰਹੇ ਵਿਅਕਤੀ ਨੂੰ ਪਿਆ ਦਿਲ ਦਾ ਦੌਰਾ, ਸਬ-ਇੰਸਪੈਕਟਰ ਨੇ ਇੰਝ ਬਚਾਈ ਜਾਨ
ਉਨ੍ਹਾਂ ਕਿਹਾ, “ਛੱਠ ਦੇ ਤਿਉਹਾਰ ਦੌਰਾਨ ਉਹ ਆਗਰਾ ਨਹਿਰ ਨੂੰ ਬੰਦ ਕਰ ਦਿੰਦੇ ਹਨ, ਜਿਸ ਕਾਰਨ ਉਨ੍ਹਾਂ ਦਾ ਅਣਸੋਧਿਆ ਕੂੜਾ ਦਿੱਲੀ ਵੱਲ ਜਾਂਦਾ ਹੈ। ਫਿਰ ਵੀ ਅਸੀਂ ਹੱਲ ਚਾਹੁੰਦੇ ਹਾਂ। ਇਸ ਲਈ ਅਸੀਂ ਭੋਜਨ ਆਧਾਰਿਤ 'ਸਿਲਿਕੋਨ ਡੀਫੋਮਰਸ' ਦੀ ਵਰਤੋਂ ਕਰ ਰਹੇ ਹਾਂ ਅਤੇ ਦਿੱਲੀ ਜਲ ਬੋਰਡ ਇਸ ਸਮੱਸਿਆ ਨਾਲ ਨਜਿੱਠਣ ਲਈ 'ਡਿਫੋਮਿੰਗ' ਮੁਹਿੰਮ ਚਲਾ ਰਿਹਾ ਹੈ। ਅਸੀਂ ਸਵੱਛ ਯਮੁਨਾ ਲਈ ਕੰਮ ਕਰਨਾ ਜਾਰੀ ਰੱਖਾਂਗੇ ਭਾਵੇਂ ਦੂਸਰੇ ਸਾਡੇ ਯਤਨਾਂ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਦੇ ਹਨ।'' ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਦੇਰ ਰਾਤ ਅਤੇ ਸਵੇਰ ਵੇਲੇ ਹਵਾ ਦੀ ਗੁਣਵੱਤਾ ਵਿੱਚ ਬਹੁਤ ਉਤਰਾਅ-ਚੜ੍ਹਾਅ ਹੁੰਦਾ ਹੈ, ਇਹ ਬੱਸਾਂ ਦੇ ਆਉਣ ਅਤੇ ਜਾਣ ਕਾਰਨ ਹੁੰਦਾ ਹੈ।
ਇਹ ਵੀ ਪੜ੍ਹੋ - Public Holidays: ਜਾਣੋ ਕਦੋਂ ਹੋਣਗੀਆਂ ਧਨਤੇਰਸ, ਦੀਵਾਲੀ ਤੇ ਭਾਈ ਦੂਜ ਦੀਆਂ ਛੁੱਟੀਆਂ, ਪੜ੍ਹੋ ਪੂਰੀ ਲਿਸਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8