ਲੋਕਾਂ ਨੂੰ ਫੇਫੜਿਆਂ ਦੀਆਂ ਬੀਮਾਰੀਆਂ ਦਾ ਸ਼ਿਕਾਰ ਬਣਾ ਰਿਹੈ ਪ੍ਰਦੂਸ਼ਣ

Wednesday, Nov 20, 2024 - 12:06 PM (IST)

ਲੋਕਾਂ ਨੂੰ ਫੇਫੜਿਆਂ ਦੀਆਂ ਬੀਮਾਰੀਆਂ ਦਾ ਸ਼ਿਕਾਰ ਬਣਾ ਰਿਹੈ ਪ੍ਰਦੂਸ਼ਣ

ਨਵੀਂ ਦਿੱਲੀ- ਹਵਾ ਪ੍ਰਦੂਸ਼ਣ ਸਾਡੀ ਸਿਹਤ ਲਈ ਖ਼ਤਰਨਾਕ ਹੈ। ਰਾਜਧਾਨੀ ਦਿੱਲੀ-NCR 'ਚ ਪ੍ਰਦੂਸ਼ਣ ਦਾ ਪੱਧਰ ਜਿਸ ਤਰ੍ਹਾਂ ਵੱਧਦਾ ਜਾ ਰਿਹਾ ਹੈ, ਉਸ ਨੂੰ ਲੈ ਕੇ ਸਿਹਤ ਮਾਹਰਾਂ ਨੇ ਚਿੰਤਾ ਜਤਾਈ ਹੈ। ਹਵਾ ਦੀ ਖਰਾਬ ਹੁੰਦੀ ਗੁਣਵੱਤਾ ਨੂੰ ਵੇਖਦੇ ਹੋਏ ਦਿੱਲੀ ਵਿਚ ਗਰੈਪ-4 ਲਾਗੂ ਕਰ ਦਿੱਤਾ ਗਿਆ ਹੈ, ਤਾਂ ਕਿ ਪ੍ਰਦੂਸ਼ਣ ਦੇ ਪੱਧਰ ਨੂੰ ਕੰਟਰੋਲ ਕੀਤਾ ਜਾ ਸਕੇ। ਸਿਹਤ ਮਾਹਰਾਂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਪਹਿਲਾਂ ਤੋਂ ਹੀ ਕਈ ਤਰ੍ਹਾਂ ਦੀਆਂ ਬੀਮਾਰੀਆਂ ਹਨ, ਉਨ੍ਹਾਂ ਲਈ ਪ੍ਰਦੂਸ਼ਿਤ ਹਵਾ ਹੋਰ ਵੀ ਮੁਸ਼ਕਲਾਂ ਵਧਾ ਸਕਦਾ ਹੈ। 

ਡਾਕਟਰ ਕਹਿੰਦੇ ਹਨ ਕਿ ਪ੍ਰਦੂਸ਼ਣ ਨਾਲ ਫੇਫੜਿਆਂ ਨੂੰ ਤਾਂ ਨੁਕਸਾਨ ਹੋਣ ਦਾ ਖ਼ਤਰਾ ਰਹਿੰਦਾ ਹੀ ਹੈ, ਨਾਲ ਹੀ ਲੰਬੇ ਸਮੇਂ ਤੱਕ ਪ੍ਰਦੂਸ਼ਣ ਦੇ ਸੰਪਰਕ ਵਿਚ ਰਹਿਣ ਨਾਲ ਦਿਮਾਗ ਨਾਲ ਸਬੰਧਤ ਬੀਮਾਰੀਆਂ ਦਾ ਜ਼ੋਖਮ ਹੋ ਸਕਦਾ ਹੈ। ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਨੂੰ ਪਹਿਲਾਂ ਤੋਂ ਹੀ ਦਿਲ ਸਬੰਧੀ ਸਮੱਸਿਆ ਹੈ, ਉਨ੍ਹਾਂ ਨੂੰ ਪ੍ਰਦੂਸ਼ਣ ਵਾਲੇ ਦਿਨਾਂ ਵਿਚ ਵਧੇਰੇ ਸਾਵਧਾਨੀ ਵਰਤਣੀ ਚਾਹੀਦੀ ਹੈ।   

ਸਿਹਤ ਸੰਗਠਨ ਮੁਤਾਬਕ ਹਵਾ ਪ੍ਰਦੂਸ਼ਣ ਕਾਰਨ ਵਿਸ਼ਵ ਪੱਧਰ 'ਤੇ ਹਰ ਸਾਲ ਲਗਭਗ 4.2 ਮਿਲੀਅਨ (42 ਲੱਖ ਤੋਂ ਵੱਧ) ਸਮੇਂ ਤੋਂ ਪਹਿਲਾਂ ਮੌਤਾਂ ਹੁੰਦੀਆਂ ਹਨ, ਜਿਨ੍ਹਾਂ 'ਚੋਂ ਬਹੁਤ ਸਾਰੀਆਂ ਦਿਲ ਦੀਆਂ ਬੀਮਾਰੀਆਂ ਨਾਲ ਜੁੜੀਆਂ ਹੁੰਦੀਆਂ ਹਨ। ਇਸ ਲਈ ਪ੍ਰਦੂਸ਼ਣ ਦੇ ਦਿਨਾਂ ਵਿਚ ਦਿਲ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ।


author

Tanu

Content Editor

Related News