ਦਿੱਲੀ ’ਚ ਪ੍ਰਦੂਸ਼ਣ ਦੀ ਸਥਿਤੀ ਰੋਜ਼ਾਨਾ 50 ਸਿਗਰਟ ਪੀਣ ਵਾਂਗ : ਸੁਪ੍ਰੀਆ ਸੁਲੇ

Thursday, Dec 04, 2025 - 08:07 AM (IST)

ਦਿੱਲੀ ’ਚ ਪ੍ਰਦੂਸ਼ਣ ਦੀ ਸਥਿਤੀ ਰੋਜ਼ਾਨਾ 50 ਸਿਗਰਟ ਪੀਣ ਵਾਂਗ : ਸੁਪ੍ਰੀਆ ਸੁਲੇ

ਨਵੀਂ ਦਿੱਲੀ (ਭਾਸ਼ਾ) : ਰਾਸ਼ਟਰਵਾਦੀ ਕਾਂਗਰਸ ਪਾਰਟੀ (ਸਪਾ) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਰਾਸ਼ਟਰੀ ਰਾਜਧਾਨੀ ਵਿਚ ਹਵਾ ਪ੍ਰਦੂਸ਼ਣ ਦੀ ਸਥਿਤੀ ਦਾ ਹਵਾਲਾ ਦਿੰਦੇ ਹੋਏ ਲੋਕ ਸਭਾ ਵਿਚ ਕਿਹਾ ਕਿ ਦਿੱਲੀ ਵਿਚ ਯਾਤਰਾ ਕਰਨਾ ਇਕ ਦਿਨ ਵਿਚ 50 ਸਿਗਰਟਾਂ ਪੀਣ ਵਾਂਗ ਹੈ। ਉਨ੍ਹਾਂ ਇਹ ਟਿੱਪਣੀਆਂ ਸਦਨ ਵਿਚ ਕੇਂਦਰੀ ਆਬਕਾਰੀ (ਸੋਧ) ਬਿੱਲ, 2025 ’ਤੇ ਚਰਚਾ ਦੌਰਾਨ ਕੀਤੀਆਂ।

ਇਹ ਵੀ ਪੜ੍ਹੋ : 330 ਫਲਾਈਟਾਂ ਰੱਦ ਹੋਣ ਮਗਰੋਂ ਹਵਾਈ ਯਾਤਰੀ ਬੇਹਾਲ, ਇੰਡੀਗੋ ਦੀ ਕਾਰਵਾਈ ਨੇ ਵਧਾਈਆਂ ਮੁਸ਼ਕਲਾਂ

ਸੁਲੇ ਨੇ ਇਹ ਵੀ ਕਿਹਾ ਕਿ ਸਰਕਾਰ ਨੂੰ ਹਵਾ ਪ੍ਰਦੂਸ਼ਣ ਦੀ ਸਥਿਤੀ ਨਾਲ ਨਜਿੱਠਣ ਲਈ ਸੰਸਦ ਮੈਂਬਰਾਂ ਦਾ ਸਹਿਯੋਗ ਲੈਣਾ ਚਾਹੀਦਾ ਹੈ। ਬਿੱਲ ’ਤੇ ਚਰਚਾ ਵਿਚ ਹਿੱਸਾ ਲੈਂਦੇ ਹੋਏ ਸ਼ਿਵ ਸੈਨਾ (ਉਬਾਠਾ) ਦੇ ਸੰਸਦ ਮੈਂਬਰ ਅਨਿਲ ਦੇਸਾਈ ਨੇ ਕਿਹਾ ਕਿ ਲੱਖਾਂ ਕਿਸਾਨ ਅਤੇ ਮਜ਼ਦੂਰ ਤੰਬਾਕੂ ਉਤਪਾਦਨ ਖੇਤਰ ਨਾਲ ਜੁੜੇ ਹਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਦਾਅ ’ਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਅਤੇ ਪਾਨ-ਮਸਾਲੇ ਦੀ ਖਪਤ ਨੂੰ ਘਟਾਉਣ ਦੀ ਕੋਸ਼ਿਸ਼ ਹਰ ਪੱਧਰ ’ਤੇ ਹੋਣੀ ਚਾਹੀਦੀ ਹੈ।


author

Sandeep Kumar

Content Editor

Related News