ਸ਼ਰਧਾ ਕਤਲ ਕਾਂਡ : ਆਫਤਾਬ ਦੇ ਫਲੈਟ ’ਚੋਂ ਮਿਲੇ 5 ਚਾਕੂ, 8 ਘੰਟੇ ਚੱਲਿਆ ਪੋਲੀਗ੍ਰਾਫੀ ਟੈਸਟ
Friday, Nov 25, 2022 - 02:04 AM (IST)

ਨਵੀਂ ਦਿੱਲੀ (ਭਾਸ਼ਾ) : ਰੋਹਿਣੀ ’ਚ ਫੋਰੈਂਸਿਕ ਸਾਇੰਸ ਲੈਬਾਰਟਰੀ (ਐੱਫ. ਐੱਸ. ਐੱਲ.) ’ਚ ਸ਼ਰਧਾ ਵਾਲਕਰ ਕਤਲ ਕਾਂਡ ਦੇ ਦੋਸ਼ੀ ਆਫਤਾਬ ਅਮੀਨ ਪੂਨਾਵਾਲਾ (28) ਦਾ ਅੱਜ ਪੋਲੀਗ੍ਰਾਫੀ ਟੈਸਟ ਦਾ ਦੂਜਾ ਸੈਸ਼ਨ ਪੂਰਾ ਕੀਤਾ। ਆਫਤਾਬ 8 ਘੰਟੇ ਬਾਅਦ ਲੈਬ ਤੋਂ ਬਾਹਰ ਆਇਆ। ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਨੂੰ ਜਾਂਚ ਨਹੀਂ ਹੋ ਸਕੀ ਕਿਉਂਕਿ ਆਫਤਾਬ ਬੁਖਾਰ ਅਤੇ ਜ਼ੁਕਾਮ ਤੋਂ ਪੀੜਤ ਸੀ।
ਇਹ ਖ਼ਬਰ ਵੀ ਪੜ੍ਹੋ - ਜਨਮ ਦਿਨ ਦੀ ਪਾਰਟੀ 'ਤੇ ਗਏ ਭਾਜਪਾ ਕੌਂਸਲਰ ਦਾ ਦੋਸਤਾਂ ਨੇ ਡੰਡਿਆਂ ਨਾਲ ਕੁੱਟ-ਕੁੱਟ ਕੀਤਾ ਕਤਲ
ਅੰਬੇਡਕਰ ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਪੋਲੀਗ੍ਰਾਫੀ ਟੈਸਟ ਪੂਰਾ ਹੋਣ ਤੋਂ ਬਾਅਦ ਆਫਤਾਬ ਪੂਨਾਵਾਲਾ ਦੀ ਡਾਕਟਰੀ ਜਾਂਚ ਕੀਤੀ ਜਾਵੇਗੀ ਅਤੇ 2 ਦਿਨਾਂ ’ਚ ਨਤੀਜੇ ਆਉਣ ਦੀ ਉਮੀਦ ਹੈ। ਦੋਸ਼ੀ ਦੀ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਨਾਰਕੋ ਟੈਸਟ ਕਰਵਾਇਆ ਜਾ ਸਕਦਾ ਹੈ। ਇਸ ਦੌਰਾਨ ਦਿੱਲੀ ਪੁਲਸ ਨੇ ਆਫਤਾਬ ਦੇ ਛਤਰਪੁਰ ਸਥਿਤ ਫਲੈਟ ਤੋਂ 5 ਚਾਕੂ ਬਰਾਮਦ ਕੀਤੇ ਹਨ। ਹਾਲਾਂਕਿ ਪੁਲਸ ਨੇ ਕਿਹਾ ਕਿ ਲਾਸ਼ ਨੂੰ ਕੱਟਣ ਲਈ ਵਰਤੀ ਗਈ ਆਰੀ ਅਜੇ ਬਰਾਮਦ ਨਹੀਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਅੱਧੀ ਰਾਤ ਨੂੰ ਆਪੇ ਤੋਂ ਬਾਹਰ ਹੋਇਆ ਮਜ਼ਦੂਰ, 2 ਧੀਆਂ, ਭਰਾ ਤੇ SHO ਸਣੇ 5 ਨੂੰ ਉਤਾਰਿਆ ਮੌਤ ਦੇ ਘਾਟ
ਪੁਲਸ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਚਾਕੂਆਂ ਨੂੰ ਜਾਂਚ ਲਈ ਫੋਰੈਂਸਿਕ ਸਾਇੰਸ ਲੈਬਾਰਟਰੀ ਭੇਜ ਦਿੱਤਾ ਗਿਆ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਇਨ੍ਹਾਂ ਦੀ ਵਰਤੋਂ ਅਪਰਾਧ ’ਚ ਕੀਤੀ ਗਈ ਸੀ ਜਾਂ ਨਹੀਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।