ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
Thursday, Oct 02, 2025 - 04:07 AM (IST)

ਬਲੀਆ (ਭਾਸ਼ਾ) - ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲੇ ਦੇ ਹਲਦੀ ਥਾਣਾ ਖੇਤਰ ਵਿਚ ਲਖਨਊ ਦੇ ਇਕ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀ ਦੀਨਾਨਾਥ ਪ੍ਰਸਾਦ (19) ਨਿਵਾਸੀ ਨੰਦਪੁਰ ਪਿੰਡ ਨੇ ਮੰਗਲਵਾਰ ਸ਼ਾਮ ਨੂੰ ਆਪਣੇ ਘਰ ਦੇ ਇਕ ਕਮਰੇ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ’ਤੇ ਹਲਦੀ ਥਾਣਾ ਪੁਲਸ ਮੌਕੇ ’ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
ਬੈਰੀਆ ਖੇਤਰ ਦੇ ਡਿਪਟੀ ਸੁਪਰਡੈਂਟ ਆਫ ਪੁਲਸ ਮੁਹੰਮਦ ਫਹੀਮ ਕੁਰੈਸ਼ੀ ਨੇ ਦੱਸਿਆ ਕਿ ਦੀਨਾਨਾਥ ਲਖਨਊ ਦੇ ਇਕ ਪੋਲੀਟੈਕਨਿਕ ਕਾਲਜ ਦਾ ਵਿਦਿਆਰਥੀ ਸੀ ਅਤੇ ਕੁਝ ਦਿਨ ਪਹਿਲਾਂ ਹੀ ਘਰ ਵਾਪਸ ਆਇਆ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿਚ ਖੁਦਕੁਸ਼ੀ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ। ਪੁਲਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।