ਯਰਵਦਾ ਜੇਲ੍ਹ ਤੋਂ ਰਿਹਾਅ ਹੋਈ ਪੂਜਾ ਖੇਡਕਰ ਦੀ ਮਾਂ, ਕੈਮਰਿਆਂ ਨੂੰ ਵੇਖ ਚਿਹਰਾ ਲੁਕਾਉਂਦੀ ਨਜ਼ਰ ਆਈ

Sunday, Aug 04, 2024 - 02:51 AM (IST)

ਯਰਵਦਾ ਜੇਲ੍ਹ ਤੋਂ ਰਿਹਾਅ ਹੋਈ ਪੂਜਾ ਖੇਡਕਰ ਦੀ ਮਾਂ, ਕੈਮਰਿਆਂ ਨੂੰ ਵੇਖ ਚਿਹਰਾ ਲੁਕਾਉਂਦੀ ਨਜ਼ਰ ਆਈ

ਮੁੰਬਈ : ਸਾਬਕਾ ਆਈਏਐੱਸ ਅਧਿਕਾਰੀ ਪੂਜਾ ਖੇਡਕਰ ਦੀ ਮਾਂ ਮਨੋਰਮਾ ਦਲੀਪ ਖੇਡਕਰ ਨੂੰ ਸ਼ਨੀਵਾਰ ਨੂੰ ਯਰਵਦਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਮਨੋਰਮਾ ਖੇਡਕਰ ਨੂੰ ਸ਼ੁੱਕਰਵਾਰ ਨੂੰ ਪੁਣੇ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ। ਮਨੋਰਮਾ ਮੀਡੀਆ ਦੇ ਕੈਮਰਿਆਂ ਨੂੰ ਦੇਖ ਕੇ ਆਪਣਾ ਚਿਹਰਾ ਛੁਪਾਉਂਦੀ ਨਜ਼ਰ ਆਈ। ਉਸ ਦੇ ਰਿਸ਼ਤੇਦਾਰ ਉਸ ਨੂੰ ਲੈਣ ਆਏ ਅਤੇ ਮਨੋਰਮਾ ਨੂੰ ਲੁਕਾ ਕੇ ਲੈ ਗਏ।

ਅਸਲ 'ਚ ਕਿਸਾਨਾਂ ਨੂੰ ਪਿਸਤੌਲ ਨਾਲ ਧਮਕਾਉਣ ਅਤੇ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ 'ਚ ਮੁਲਸ਼ੀ ਦੇ ਪੌਡ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ 'ਚ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਸੀ ਪਰ ਉਸ ਨੂੰ 14 ਦਿਨ ਪਹਿਲਾਂ ਹੀ ਜ਼ਮਾਨਤ ਮਿਲ ਗਈ ਸੀ ਅਤੇ ਅੱਜ ਉਹ ਯਰਵਦਾ ਜੇਲ੍ਹ ਤੋਂ ਰਿਹਾਅ ਹੋ ਗਈ। ਰਿਸ਼ਤੇਦਾਰ ਉਸ ਨੂੰ ਲੈਣ ਆਏ ਹੋਏ ਸਨ।

ਦੱਸਣਯੋਗ ਹੈ ਕਿ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐੱਸਸੀ) ਨੇ ਸਿਖਿਆਰਥੀ ਆਈਏਐੱਸ ਪੂਜਾ ਖੇਡਕਰ ਖਿਲਾਫ ਕਾਰਵਾਈ ਕਰਦੇ ਹੋਏ ਉਸ ਦੀ ਅਸਥਾਈ ਉਮੀਦਵਾਰੀ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਖੇਡਕਰ ਨੂੰ ਭਵਿੱਖ ਵਿਚ ਕਿਸੇ ਵੀ ਪ੍ਰੀਖਿਆ ਵਿਚ ਸ਼ਾਮਲ ਹੋਣ 'ਤੇ ਪਾਬੰਦੀ ਲਗਾਈ ਗਈ ਹੈ। ਖੇਡਕਰ ਦੇ ਸਾਰੇ ਦਸਤਾਵੇਜ਼ਾਂ ਦੀ ਜਾਂਚ ਦੇ ਆਧਾਰ 'ਤੇ ਯੂਪੀਐੱਸਸੀ ਨੇ ਖੇਡਕਰ ਨੂੰ ਸੀਐੱਸਈ-2022 ਨਿਯਮਾਂ ਦੀ ਉਲੰਘਣਾ ਦਾ ਦੋਸ਼ੀ ਪਾਇਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Sandeep Kumar

Content Editor

Related News