ਇਤਰਾਜ਼ਯੋਗ ਟਿੱਪਣੀ ਕਰਨ ''ਤੇ ਭਾਜਪਾ ਬੁਲਾਰੇ ਪੂਨਾਵਾਲਾ ਨੇ ਪੂਰਵਾਂਚਲ ਦੇ ਲੋਕਾਂ ਤੋਂ ਮੰਗੀ ਮੁਆਫ਼ੀ
Friday, Jan 17, 2025 - 06:47 PM (IST)
ਨਵੀਂ ਦਿੱਲੀ : ਭਾਜਪਾ ਦੇ ਰਾਸ਼ਟਰੀ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਰਿਤੁਰਾਜ ਝਾਅ ਦੇ ਉਪਨਾਮ ਨੂੰ ਲੈ ਕੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਲਈ ਮੁਆਫ਼ੀ ਮੰਗ ਲਈ ਹੈ। ਪੂਨਾਵਾਲਾ ਨੇ ‘ਐਕਸ’ ’ਤੇ ਪੋਸਟ ਕੀਤੇ ਗਏ ਇਕ ਵੀਡੀਓ ਸੰਦੇਸ਼ ਵਿਚ ਕਿਹਾ ਕਿ ਮੈਂ ਪੂਰਵਾਂਚਲ ਦੇ ਆਪਣੇ ਭੈਣ-ਭਰਾਵਾਂ ਤੋਂ ਹੱਥ ਜੋੜ ਕੇ ਮੁਆਫ਼ੀ ਮੰਗਦਾ ਹਾਂ। ਮੇਰੇ ਸ਼ਬਦਾਂ ਨੇ ਉਨ੍ਹਾਂ ਨੂੰ ਦੁੱਖ ਪਹੁੰਚਾਇਆ ਹੈ।
ਇਹ ਵੀ ਪੜ੍ਹੋ - ਸਹੁਰੇ ਹੋਣ ਤਾਂ ਅਜਿਹੇ...ਜਵਾਈ ਦੇ ਘਰ ਆਉਣ ਦੀ ਖ਼ੁਸ਼ੀ 'ਚ ਬਣਵਾਏ 630 ਪਕਵਾਨ, ਕੀਤਾ ਅਨੋਖਾ ਸਵਾਗਤ
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮਨ ਵਿਚ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਮਿਹਨਤੀ ਲੋਕਾਂ ਦਾ ਬਹੁਤ ਸਤਿਕਾਰ ਹੈ। ਸ਼ਹਿਜ਼ਾਦ ਪੂਨਾਵਾਲਾ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਇਕ ਟੈਲੀਵਿਜ਼ਨ ਬਹਿਸ ਦੌਰਾਨ ਇਹ ਟਿੱਪਣੀ ਕੀਤੀ। ਬਹਿਸ ਦੌਰਾਨ ਪੂਨਾਵਾਲਾ ਨਾਲ ਆਮ ਆਦਮੀ ਪਾਰਟੀ ਦੇ ਬੁਲਾਰੇ ਰਿਤੁਰਾਜ ਝਾਅ ਸਨ ਅਤੇ ਇਕ-ਦੂਜੇ ਦੇ ਉਪਨਾਮ ਨੂੰ ਲੈ ਕੇ ਦੋਹਾਂ ਵਿਚ ਤੂੰ-ਤੂੰ, ਮੈਂ-ਮੈਂ ਹੋ ਗਈ। ਇਸੇ ਦੌਰਾਨ ਪੂਨਾਵਾਲਾ ਨੇ ਝਾਅ ਦੇ ਉਪਨਾਮ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕਰ ਦਿੱਤੀ ਸੀ।
ਇਹ ਵੀ ਪੜ੍ਹੋ - ਰੂਹ ਕੰਬਾਊ ਹਾਦਸਾ : ਭਿਆਨਕ ਹਾਦਸੇ ਦੌਰਾਨ 4 ਯਾਤਰੀਆਂ ਦੀ ਮੌਕੇ 'ਤੇ ਮੌਤ, ਵਾਹਨਾਂ ਦੇ ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8