ਪੁੰਛ ''ਚ ਪਾਕਿਸਤਾਨ ਵਲੋਂ ਗੋਲੀਬਾਰੀ, ਇਕ ਦੀ ਮੌਤ
Thursday, Feb 08, 2018 - 11:00 PM (IST)

ਜੰਮੂ—ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਪੁੰਛ ਜਿਲੇ 'ਚ ਕੰਟਰੋਲ ਰੇਖਾ ਨੇੜੇ ਵੀਰਵਾਰ ਨੂੰ ਗੋਲੀਬਾਰੀ ਕੀਤੀ ਅਤੇ ਮੋਰਟਾਰ ਨਾਲ ਵੀ ਹਮਲਾ ਕੀਤਾ, ਜਿਸ ਦੌਰਾਨ ਇਕ ਔਰਤ ਦੀ ਮੌਕੇ 'ਤੇ ਮੌਤ ਹੋ ਗਈ।
ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨ ਵਲੋਂ ਹੋਈ ਗੋਲੀਬਾਰੀ 'ਚ ਬਲਨੋਈ ਦੇ ਨਾਢ ਪਿੰਡ ਦੀ ਵਾਸੀ ਜੈਮਨ ਬੀ ਦੀ ਮੌਕੇ 'ਤੇ ਮੌਤ ਹੋ ਗਈ।
ਉਨ੍ਹਾਂ ਨੇ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਸ਼ਾਮ ਨੂੰ ਕੰਟਰੋਲ ਰੇਖਾ ਨੇੜੇ ਕੇਜੀ ਸੈਕਟਰ 'ਚ ਬਿਨਾ ਕਿਸੇ ਉਕਸਾਵੇ ਦੇ ਛੋਟੇ ਆਟੋਮੈਟਿਕ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਅਤੇ ਮੋਰਟਾਰ ਹਮਲੇ ਵੀ ਕੀਤੇ। ਸੂਤਰਾਂ ਨੇ ਦੱਸਿਆ ਕਿ ਭਾਰਤੀ ਫੌਜ ਨੇ ਪਾਕਿਸਤਾਨ ਦੇ ਹਮਲੇ ਦਾ ਮੂੰਹ ਤੋੜ ਜਵਾਬ ਦਿੱਤਾ। ਜ਼ਿਕਰਯੋਗ ਹੈ ਕਿ ਬੀਤੇ ਮੰਗਲਵਾਰ ਨੂੰ ਵੀ ਪਾਕਿਸਤਾਨੀ ਫੌਜ ਨੇ ਸੰਘਰਸ਼ ਵਿਰਾਮ ਦਾ ਉਲੰਘਣ ਕਰ ਕੇ ਰਾਜੌਰੀ-ਪੁੰਛ ਖੇਤਰ 'ਚ ਗੋਲੀਬਾਰੀ ਕੀਤੀ ਸੀ।