ਅੱਤਵਾਦ ਵਿਰੁੱਧ ਪੁੰਛ-ਰਾਜੌਰੀ ’ਚ ਸੁਰੱਖਿਆ ਫੋਰਸਾਂ ਵਲੋਂ ਸ਼ੱਕੀ ਘਰਾਂ ਤੇ ਜੰਗਲ ਨਾਲ ਲੱਗਦੇ ਇਲਾਕਿਆਂ ਦੀ ਤਲਾਸ਼ੀ
Wednesday, Sep 30, 2026 - 09:56 AM (IST)
ਰਾਜੌਰੀ (ਸ਼ਿਵਮ) - ਪੁੰਛ ਅਤੇ ਰਾਜੌਰੀ ਜ਼ਿਲਿਆਂ ਵਿਚ ਅੱਤਵਾਦ ਵਿਰੁੱਧ ਸੁਰੱਖਿਆ ਫੋਰਸਾਂ ਨੇ ਅੱਜ ਵੱਡੀ ਮੁਹਿੰਮ ਸ਼ੁਰੂ ਕੀਤੀ। ਦੋਵਾਂ ਜ਼ਿਲ੍ਹਿਆਂ ਦੇ ਵੱਖ-ਵੱਖ ਇਲਾਕਿਆਂ ਵਿਚ ਇਕ ਦਰਜਨ ਤੋਂ ਵੱਧ ਟਿਕਾਣਿਆਂ ’ਤੇ ਇੱਕੋ ਸਮੇਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸੂਤਰਾਂ ਮੁਤਾਬਕ ਸੁਰੱਖਿਆ ਏਜੰਸੀਆਂ ਨੂੰ ਅੱਤਵਾਦੀਆਂ ਅਤੇ ਉਨ੍ਹਾਂ ਦੇ ਮਦਦਗਾਰਾਂ ਨਾਲ ਜੁੜੇ ਇਨਪੁਟ ਮਿਲਣ ਤੋਂ ਬਾਅਦ ਇਹ ਕਾਰਵਾਈ ਸ਼ੁਰੂ ਕੀਤੀ ਗਈ। ਮੁਹਿੰਮ ਦੌਰਾਨ ਸੁਰੱਖਿਆ ਫੋਰਸ ਸ਼ੱਕੀ ਘਰਾਂ, ਟਿਕਾਣਿਆਂ ਅਤੇ ਜੰਗਲ ਨਾਲ ਲੱਗਦੇ ਇਲਾਕਿਆਂ ਦੀ ਤਲਾਸ਼ੀ ਲੈ ਰਹੇ ਹਨ।
ਇਹ ਵੀ ਪੜ੍ਹੋ : ਡੋਸੇ 'ਚੋਂ ਨਿਕਲਿਆ ਮਰਿਆ ਚੂਹਾ! ਗਾਹਕ ਨੂੰ ਆਈਆਂ ਉਲਟੀਆਂ, ਮੁੰਬਈ ਦਾ ਮਸ਼ਹੂਰ ਹੋਟਲ FDA ਵਲੋਂ ਸੀਲ
ਹਰ ਸ਼ੱਕੀ ਗਤੀਵਿਧੀ ਅਤੇ ਸੰਭਾਵੀ ਟਿਕਾਣੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁੰਛ ਤੇ ਰਾਜੌਰੀ ਦਾ ਇਲਾਕਾ ਸੁਰੱਖਿਆ ਦੇ ਲਿਹਾਜ਼ ਨਾਲ ਬੇਹੱਦ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ। ਸੰਘਣੇ ਜੰਗਲ ਅਤੇ ਪਹਾੜੀ ਭੂਗੋਲ ਦਾ ਫਾਇਦਾ ਚੁੱਕ ਕੇ ਅੱਤਵਾਦੀ ਸੰਗਠਨ ਲੰਬੇ ਸਮੇਂ ਤੋਂ ਇੱਥੇ ਆਪਣੀਆਂ ਗਤੀਵਿਧੀਆਂ ਚਲਾਉਣ ਦੀ ਕੋਸ਼ਿਸ਼ ਕਰਦੇ ਰਹੇ ਹਨ। ਇਸੇ ਨੂੰ ਦੇਖਦੇ ਹੋਏ ਸੁਰੱਖਿਆ ਫੋਰਸਾਂ ਨੇ ਮੁਹਿੰਮ ਦਾ ਘੇਰਾ ਵਧਾ ਦਿੱਤਾ ਹੈ। ਤਲਾਸ਼ੀ ਮੁਹਿੰਮ ਵਿਚ ਫੌਜ, ਜੰਮੂ-ਕਸ਼ਮੀਰ ਪੁਲਸ ਅਤੇ ਹੋਰ ਸੁਰੱਖਿਆ ਏਜੰਸੀਆਂ ਦੇ ਜਵਾਨ ਸ਼ਾਮਲ ਹਨ।
ਇਹ ਵੀ ਪੜ੍ਹੋ : ਹੜ੍ਹ 'ਚ ਰੁੜ੍ਹ ਕੇ ਆ ਗਈਆਂ ਸ਼ਰਾਬ ਦੀਆਂ ਬੋਤਲਾਂ ! ਚੁੱਕ-ਚੁੱਕ ਲੈ ਗਏ ਲੋਕ, ਛੱਤੀਸਗੜ੍ਹ ਦੀ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
