ਪੁੰਛ ਅੱਤਵਾਦੀ ਹਮਲਾ: 2 ਅੱਤਵਾਦੀਆਂ ਦੇ ਸਕੈੱਚ ਜਾਰੀ, ਪਤਾ ਦੱਸਣ ਵਾਲੇ ਨੂੰ ਮਿਲੇਗਾ 20 ਲੱਖ ਦਾ ਇਨਾਮ
Tuesday, May 07, 2024 - 09:56 AM (IST)
ਜੰਮੂ- ਜੰਮੂ-ਕਸ਼ਮੀਰ ਦੇ ਪੁੰਛ ’ਚ ਭਾਰਤੀ ਹਵਾਈ ਫੌਜ ਦੇ ਕਾਫਲੇ ’ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਨੂੰ ਫੜਨ ਲਈ ਵੱਡੀ ਤਲਾਸ਼ੀ ਮੁਹਿੰਮ ਵਿਚਾਲੇ ਕੇਂਦਰ ਸ਼ਾਸਿਤ ਸੂਬਾ ਪੁਲਸ ਨੇ ਸੋਮਵਾਰ ਨੂੰ 2 ਅੱਤਵਾਦੀਆਂ ਦੇ ਸਕੈੱਚ ਜਾਰੀ ਕੀਤੇ ਅਤੇ ਇਨ੍ਹਾਂ ਦਾ ਪਤਾ ਦੱਸਣ ਵਾਲੇ ਨੂੰ 20 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ। ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖਣ ਦੀ ਗੱਲ ਕਹੀ ਗਈ ਹੈ। ਦੱਸਣਯੋਗ ਹੈ ਕਿ ਅੱਤਵਾਦੀਆਂ ਦੇ ਇਕ ਸਮੂਹ ਨੇ 4 ਮਈ ਨੂੰ ਪੁੰਛ ਜ਼ਿਲੇ ਦੇ ਮੇਂਢਰ-ਸੂਰਨਕੋਟ ਇਲਾਕੇ ਵਿਚ ਭਾਰਤੀ ਹਵਾਈ ਫੌਜ ਦੇ ਕਾਫਲੇ ’ਤੇ ਹਮਲਾ ਕੀਤਾ ਸੀ, ਜਿਸ ਵਿਚ ਹਵਾਈ ਫੌਜ ਦੇ ਜਵਾਨ ਵਿੱਕੀ ਪਹਾੜੇ ਸ਼ਹੀਦ ਹੋ ਗਏ ਸਨ ਅਤੇ ਫੌਜ ਦੇ ਹੋਰ 4 ਜਵਾਨ ਜ਼ਖਮੀ ਹੋ ਗਏ ਸਨ।
ਇਹ ਵੀ ਪੜ੍ਹੋ- ਪੁੰਛ 'ਚ ਏਅਰਫੋਰਸ ਦੇ ਕਾਫ਼ਿਲੇ 'ਤੇ ਅੱਤਵਾਦੀ ਹਮਲਾ, 1 ਜਵਾਨ ਸ਼ਹੀਦ ਤੇ 4 ਜ਼ਖ਼ਮੀ
ਅੱਤਵਾਦੀਆਂ ਬਾਰੇ ਜਾਣਕਾਰੀ ਦੇਣ ਵਾਲਿਆਂ ਲਈ ਸੁਰੱਖਿਆ ਬਲਾਂ ਨੇ ਚਾਰ ਮੋਬਾਈਲ ਨੰਬਰ- 9541051982, 8082294375, 9541051982 ਅਤੇ 8082294375 ਜਾਰੀ ਕੀਤੇ ਹਨ, ਜਿਨ੍ਹਾਂ 'ਤੇ ਲੋਕ ਸੰਪਰਕ ਕਰ ਸਕਦੇ ਹਨ ਅਤੇ ਸ਼ੱਕੀਆਂ ਬਾਰੇ ਜਾਣਕਾਰੀ ਦੇ ਸਕਦੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਹੁਣ ਤੱਕ ਕਰੀਬ 20 ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲਿਆ ਹੈ। ਪੁੰਛ ਦੇ ਵੱਖ-ਵੱਖ ਇਲਾਕਿਆਂ 'ਚ ਵੱਡੇ ਪੱਧਰ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜੀ. ਓ. ਸੀ 16 ਕੋਰ ਅਤੇ ਏਡੀਜੀਪੀ ਜੰਮੂ ਸਮੇਤ ਸੀਨੀਅਰ ਫੌਜ ਅਤੇ ਪੁਲਿਸ ਅਧਿਕਾਰੀਆਂ ਨੇ ਐਤਵਾਰ ਨੂੰ ਹਮਲੇ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ- ਬਾਬਾ ਬਰਫ਼ਾਨੀ ਦੀ ਪਹਿਲੀ ਤਸਵੀਰ ਆਈ ਸਾਹਮਣੇ, ਇਸ ਦਿਨ ਤੋਂ ਸ਼ੁਰੂ ਹੋਵੇਗੀ ਯਾਤਰਾ
ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਸ ਅੱਤਵਾਦੀ ਹਮਲੇ ਦੇ ਬਾਅਦ ਤੋਂ ਵੱਡੀ ਤਲਾਸ਼ੀ ਮੁਹਿੰਮ ਜਾਰੀ ਹੈ। ਪੁਲਸ ਨੇ ਦੱਸਿਆ ਕਿ ਹਮਲੇ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਕੁਝ ਸ਼ੱਕੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਨ੍ਹਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਮਲੇ ਤੋਂ ਬਾਅਦ ਸੂਰਨਕੋਟ ਤੇ ਮੇਂਢਰ ਦੇ 20 ਕਿਲੋਮੀਟਰ ਤਕ ਖੇਤਰ ਵਿਚ ਘੇਰਾਬੰਦੀ ਕੀਤੀ ਗਈ ਹੈ। ਅੱਤਵਾਦੀਆਂ ਦਾ ਪਤਾ ਲਾਉਣ ਲਈ ਡਰੋਨ ਦੀ ਵੀ ਮਦਦ ਲਈ ਜਾ ਰਹੀ ਹੈ। ਸੁਰੱਖਿਆ ਬਲਾਂ ਨੇ ਵੱਡੇ ਪੈਮਾਨੇ ’ਤੇ ਤਲਾਸ਼ੀ ਮੁਹਿੰਮ ਚਲਾਈ ਹੈ। ਇਲਾਕੇ ਵਿਚ ਫੌਜ, ਜੰਮੂ-ਕਸ਼ਮੀਰ ਪੁਲਸ ਤੇ ਐੱਸ. ਓ. ਜੀ. ਦੇ 1000 ਤੋਂ ਵੱਧ ਜਵਾਨਾਂ ਨੇ ਮੋਰਚਾ ਸੰਭਾਲਿਆ ਹੋਇਆ ਹੈ।
ਇਹ ਵੀ ਪੜ੍ਹੋ- IMD ਦਾ ਅਲਰਟ! ਭਿਆਨਕ ਗਰਮੀ ਲਈ ਤਿਆਰ ਰਹਿਣ ਲੋਕ, 41 ਦੇ ਪਾਰ ਪੁੱਜਾ ਤਾਪਮਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8