ਚੰਗੀ ਤਰ੍ਹਾਂ ਹੋ ਰਹੀ ਹੈ ਝੋਨੇ ਦੀ ਖਰੀਦ, ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪਰੇਸ਼ਾਨੀ

10/08/2017 11:01:26 AM

ਕਰਨਾਲ — ਹਰਿਆਣਾ ਸਰਕਾਰ ਵਲੋਂ 1 ਅਕਤੂਬਰ ਤੋਂ ਹਰਿਆਣੇ ਦੀਆਂ ਸਾਰੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ। ਸਰਕਾਰ ਅਤੇ ਪ੍ਰਸ਼ਾਸਨ ਵਲੋਂ ਮੰਡੀਆਂ 'ਚ ਝੋਨੇ ਦੀ ਫਸਲ ਨੂੰ ਲੈ ਕੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਲਈ ਅੱਜ ਕਰਨਾਲ ਦੀ ਨਵੀਂ ਅਨਾਜ ਮੰਡੀ 'ਚ ਖੁਰਾਕ ਸਪਲਾਈ ਮੰਤਰੀ ਕਰਣ ਦੇਵ ਕੰਬੋਜ਼ ਮੰਡੀ ਪੁੱਜੇ ਜਿਥੇ ਉਨ੍ਹਾਂ ਨੇ ਝੋਨੇ ਦੀ ਫਸਲ ਦੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਝੋਨੇ ਦੀ ਫਸਲ ਨੂੰ ਚੈੱਕ ਕੀਤਾ ਅਤੇ ਕਿਸਾਨਾਂ ਨਾਲ ਵੀ ਫਸਲ ਦੀ ਖਰੀਦ ਨੂੰ ਲੈ ਕੇ ਗੱਲ ਕੀਤੀ।
ਕਰਣਦੇਵ ਨੇ ਕਿਹਾ ਕਿ ਕਿਸਾਨਾਂ ਅਤੇ ਆੜਤੀਆਂ ਨੂੰ ਮੰਡੀ 'ਚ ਖਰੀਦ ਦੇ ਦੌਰਾਨ ਕੋਈ ਵੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਮੰਤਰੀ ਜੀ ਨੇ ਵਿਰੋਧੀ ਪਾਰਟੀ ਵੱਲ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਵਿਰੋਧੀ ਪਾਰਟੀ ਵਾਲੇ ਸਿਆਸਤ ਕਰ ਰਹੇ ਹਨ। ਵਿਰੋਧੀ ਪਾਰਟੀ ਵਾਲੇ ਕੁਝ ਦਿਨਾਂ ਤੋਂ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਆਪਣੇ ਆਪ ਨੂੰ ਚਮਕਾਉਣ ਦੀ ਕੋਸ਼ਿਸ਼ ਕਰ ਰਹੇ ਹਨ।


Related News