ਦੇਸ਼ ''ਚ ਕੋਰੋਨਾ ਦਾ ਕਹਿਰ ਜਾਰੀ, ਇਕ ਦਿਨ ''ਚ 19 ਹਜ਼ਾਰ ਤੋਂ ਵਧੇਰੇ ਲੋਕ ਪੀੜਤ

Sunday, Jun 28, 2020 - 11:13 AM (IST)

ਦੇਸ਼ ''ਚ ਕੋਰੋਨਾ ਦਾ ਕਹਿਰ ਜਾਰੀ, ਇਕ ਦਿਨ ''ਚ 19 ਹਜ਼ਾਰ ਤੋਂ ਵਧੇਰੇ ਲੋਕ ਪੀੜਤ

ਨਵੀਂ ਦਿੱਲੀ (ਭਾਸ਼ਾ)— ਭਾਰਤ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਸਿਹਤ ਮੰਤਰਾਲਾ ਦੇ ਐਤਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿਚ ਹੁਣ ਤੱਕ ਕੁੱਲ 5,28,859 ਲੋਕ ਪੀੜਤ ਪਾਏ ਗਏ ਹਨ। ਇਸ ਦੇ ਨਾਲ ਹੀ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਨ੍ਹਾਂ ਮਾਮਲਿਆਂ 'ਚੋਂ 3,09,713 ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਯਾਨੀ ਕਿ ਉਹ ਠੀਕ ਹੋ ਚੁੱਕੇ ਹਨ। ਦੇਸ਼ ਵਿਚ ਹੁਣ ਤੱਕ ਕੁੱਲ 2,03,051 ਕੋਰੋਨਾ ਦੇ ਸਰਗਰਮ ਮਾਮਲੇ ਹਨ। ਭਾਰਤ 'ਚ ਕੋਰੋਨਾ ਵਾਇਰਸ ਦੇ ਇਕ ਦਿਨ ਵਿਚ ਰਿਕਾਰਡ 19,906 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਵਿਚ 410 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦਾ ਅੰਕੜਾ 16,095 ਪੁੱਜ ਗਿਆ ਹੈ। ਇਹ ਲਗਾਤਾਰ 5ਵਾਂ ਦਿਨ ਹੈ, ਜਦੋਂ ਕੋਰੋਨਾ ਵਾਇਰਸ ਦੇ 15,000 ਤੋਂ ਵਧੇਰੇ ਮਾਮਲੇ ਸਾਹਮਣੇ ਆਏ ਹਨ। 

PunjabKesari

ਇਕ ਜੂਨ ਤੋਂ ਲੈ ਕੇ ਹੁਣ ਤੱਕ ਇਸ ਜਾਨਲੇਵਾ ਮਹਾਮਾਰੀ ਦੇ ਮਾਮਲਿਆਂ ਵਿਚ 3,38,324 ਤੱਕ ਦਾ ਵਾਧਾ ਹੋਇਆ ਹੈ। ਪੀੜਤ ਲੋਕਾਂ ਦੀ ਕੁੱਲ ਗਿਣਤੀ ਵਿਚ ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਓਧਰ ਭਾਰਤੀ ਕੌਂਸਲ ਫਾਰ ਮੈਡੀਕਲ ਰਿਸਰਚ (ਆਈ. ਸੀ. ਐੱਮ. ਆਰ.) ਮੁਤਾਬਕ 27 ਜੂਨ ਤੱਕ ਦੇਸ਼ ਵਿਚ 82,27,802 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। 27 ਜੂਨ ਨੂੰ ਹੀ 23,10,95 ਨਮੂਨਿਆਂ ਦੀ ਜਾਂਚ ਕੀਤੀ ਗਈ। ਦੇਸ਼ ਦੇ ਮਹਾਰਾਸ਼ਟਰ, ਦਿੱਲੀ, ਤਾਮਿਲਨਾਡੂ, ਉੱਤਰ ਪ੍ਰਦੇਸ਼ ਅਤੇ ਗੁਜਰਾਤ ਵਿਚ ਕੋਰੋਨਾ ਨੇ ਭਿਆਨਰ ਰੂਪ ਧਾਰਿਆ ਹੋਇਆ ਹੈ।


author

Tanu

Content Editor

Related News