ਮਹਾਰਾਸ਼ਟਰ ਝੱਲ ਰਿਹੈ ''ਕੋਰੋਨਾ'' ਦੀ ਵਧੇਰੇ ਮਾਰ, 92 ਨਵੇਂ ਕੇਸ, ਕੁੱਲ ਗਿਣਤੀ 1,666
Saturday, Apr 11, 2020 - 12:18 PM (IST)

ਮੁੰਬਈ— ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੀ ਸਭ ਤੋਂ ਜ਼ਿਆਦਾ ਮਾਰ ਝੱਲ ਰਿਹਾ ਹੈ। ਇੱਥੇ ਅੱਜ ਭਾਵ ਸ਼ਨੀਵਾਰ ਨੂੰ ਕੋਰੋਨਾ ਵਾਇਰਸ 92 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਹੁਣ ਤੱਕ ਮਹਾਰਾਸ਼ਟਰ 'ਚ 1,666 ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸੂਬੇ 'ਚ 110 ਲੋਕਾਂ ਦੀ ਮੌਤ ਹੋ ਗਈ ਹੈ। ਮਹਾਰਾਸ਼ਟਰ ਦੇ ਸਿਹਤ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਮਹਾਰਾਸ਼ਟਰ ਕੋਰੋਨਾ ਦਾ ਹਾਟਸਪਾਟ ਬਣ ਗਿਆ ਹੈ, ਜਿੱਥੇ ਮਰੀਜ਼ਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਹੈ।
ਦੱਸਣਯੋਗ ਹੈ ਕਿ ਹੁਣ ਤਕ ਦੇਸ਼ 'ਚ ਕੋਰੋਨਾ ਦੇ 7,447 ਮਾਮਲਿਆਂ ਦੀ ਪੁਸ਼ਟੀ ਹੋ ਗਈ ਹੈ। ਜਿਨ੍ਹਾਂ 'ਚ 71 ਵਿਦੇਸ਼ੀ ਮਰੀਜ਼ ਸ਼ਾਮਲ ਹਨ। ਕੋਰੋਨਾ ਵਾਇਰਸ ਕਾਰਨ 24 ਘੰਟਿਆਂ ਦੌਰਾਨ 40 ਹੋਰ ਲੋਕਾਂ ਦੀ ਮੌਤ ਹੋਣ ਕਾਰਨ ਮ੍ਰਿਤਕਾਂ ਦਾ ਅੰਕੜਾ 239 ਹੋ ਗਿਆ ਹੈ। ਹੁਣ ਤਕ ਕੋਰੋਨਾ ਵਾਇਰਸ 643 ਲੋਕ ਸਿਹਤਮੰਦ ਵੀ ਹੋਏ ਹਨ। ਕੋਰੋਨਾ ਵਾਇਰਸ ਕਾਰਨ ਦੇਸ਼ 21 ਦਿਨਾਂ ਲਈ ਲਾਕਡਾਊਨ ਹੈ, ਜੋ ਕਿ 14 ਅਪ੍ਰੈਲ ਤਕ ਜਾਰੀ ਰਹੇਗਾ। ਵਾਇਰਸ ਦੇ ਕਹਿਰ ਨੂੰ ਲਾਕਡਾਊਨ ਦਾ ਸਮਾਂ ਵਧਾਇਆ ਵੀ ਜਾ ਸਕਦਾ ਹੈ, ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰ ਰਹੇ ਹਨ।