ਡਾਕ ਵਿਭਾਗ 'ਚ ਨਿਕਲੀਆਂ ਭਰਤੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
Tuesday, Feb 18, 2025 - 09:44 AM (IST)

ਨਵੀਂ ਦਿੱਲੀ- ਭਾਰਤੀ ਡਾਕ ਵਿਭਾਗ 'ਚ ਬੰਪਰ ਭਰਤੀਆਂ ਨਿਕਲੀਆਂ ਹਨ। ਡਾਕ ਵਿਭਾਗ ਨੇ ਵੱਖ-ਵੱਖ ਦਫ਼ਤਰਾਂ 'ਚ ਗ੍ਰਾਮੀਣ ਡਾਕ ਸੇਵਕਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇੰਡੀਆ ਪੋਸਟ ਨੇ ਗ੍ਰਾਮੀਣ ਡਾਕ ਸੇਵਕ ਦੇ 21,413 ਅਹੁਦਿਆਂ 'ਤੇ ਭਰਤੀ ਕੱਢੀ ਹੈ।
ਆਖ਼ਰੀ ਤਾਰੀਖ
ਉਮੀਦਵਾਰ 3 ਮਾਰਚ 2025 ਤੱਕ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਉਮਰ 18 ਤੋਂ 40 ਸਾਲ ਤੈਅ ਕੀਤੀ ਗਈ ਹੈ।
ਸਿੱਖਿਆ ਯੋਗਤਾ
ਕਿਸੇ ਵੀ ਮਾਨਤਾ ਪ੍ਰਾਪਤ ਸਕੂਲ ਸਿੱਖਿਆ ਬੋਰਡ ਵਲੋਂ ਗਣਿਤ ਅਤੇ ਅੰਗਰੇਜ਼ੀ 'ਚ 10ਵੀਂ ਦੀ ਪ੍ਰੀਖਿਆ ਪਾਸ ਕਰ ਚੁੱਕੇ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।