ਦਿੱਲੀ ਦੇ ਹਸਪਤਾਲਾਂ ''ਚੋਂ ਲਾਸ਼ਾਂ ਮਿਲਣ ''ਚ ਹੁਣ ਨਹੀਂ ਹੋਵੇਗੀ ਦੇਰੀ, ਰਾਤ ਨੂੰ ਵੀ ਹੋਣਗੇ ਪੋਸਟਮਾਰਟਮ
Wednesday, Dec 28, 2022 - 01:07 AM (IST)
ਨਵੀਂ ਦਿੱਲੀ : ਦਿੱਲੀ ਸਰਕਾਰ ਨੇ ਮੰਗਲਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ 'ਚ ਹੁਣ ਸੂਰਜ ਡੁੱਬਣ ਤੋਂ ਬਾਅਦ ਵੀ ਪੋਸਟਮਾਰਟਮ ਕੀਤਾ ਜਾ ਸਕਦਾ ਹੈ। ਇਸ ਨੇ ਆਪਣੇ ਫੈਸਲੇ ਨੂੰ "ਇਤਿਹਾਸਕ ਸੁਧਾਰ" ਦੱਸਿਆ। ਇਸ ਨਾਲ ਹੁਣ ਦਿੱਲੀ ਦੇ ਹਸਪਤਾਲਾਂ 'ਚ 24 ਘੰਟੇ ਪੋਸਟਮਾਰਟਮ ਹੋ ਸਕੇਗਾ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਸਰਕਾਰੀ ਹਸਪਤਾਲਾਂ ਦੇ ਇੰਚਾਰਜਾਂ ਨੂੰ ਮੁਰਦਾਘਰਾਂ ਵਿੱਚ ਸਾਰੇ ਜ਼ਰੂਰੀ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਹਾਲਾਂਕਿ, ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਜਿੱਥੇ ਮੌਤ 'ਚ ਕਤਲ, ਖੁਦਕੁਸ਼ੀ, ਬਲਾਤਕਾਰ ਜਾਂ ਕਿਸੇ ਗੜਬੜੀ ਦਾ ਸ਼ੱਕ ਹੋਵੇਗਾ, ਉਨ੍ਹਾਂ ਮਾਮਲਿਆਂ 'ਚ "ਸਿਰਫ ਦਿਨ ਵਿੱਚ ਪੋਸਟਮਾਰਟਮ ਕਰਨ ਦੀ ਵਿਵਸਥਾ ਕੀਤੀ ਗਈ ਹੈ।"
ਇਹ ਵੀ ਪੜ੍ਹੋ : CBSE ਦਾ ਫਰਮਾਨ, ਪ੍ਰੀਖਿਆਵਾਂ 'ਚ ਇਸ ਹੁਕਮ ਦੀ ਨਾ ਹੋਈ ਪਾਲਣਾ ਤਾਂ ਹੋਵੇਗਾ ਭਾਰੀ ਜੁਰਮਾਨਾ
ਉਪ ਮੁੱਖ ਮੰਤਰੀ ਦੇ ਦਫ਼ਤਰ ਨੇ ਇਕ ਬਿਆਨ ਵਿੱਚ ਕਿਹਾ ਕਿ "ਸਾਰੇ ਪੋਸਟਮਾਰਟਮਾਂ ਦੀ ਵੀਡੀਓ ਰਿਕਾਰਡਿੰਗ" ਰਾਤ ਭਰ ਕੀਤੀ ਜਾਵੇਗੀ ਤੇ ਭਵਿੱਖ ਵਿੱਚ ਸੰਦਰਭ ਅਤੇ ਕਾਨੂੰਨੀ ਉਦੇਸ਼ਾਂ ਲਈ ਸੁਰੱਖਿਅਤ ਰੱਖੀ ਜਾਵੇਗੀ। ਉਨ੍ਹਾਂ ਕਿਹਾ, "ਰਾਸ਼ਟਰੀ ਰਾਜਧਾਨੀ ਵਿੱਚ ਇਕ ਇਤਿਹਾਸਕ ਸੁਧਾਰ ਕਰਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ ਦਿੱਲੀ 'ਚ ਸੂਰਜ ਡੁੱਬਣ ਤੋਂ ਬਾਅਦ ਵੀ ਲਾਸ਼ਾਂ ਦਾ ਪੋਸਟਮਾਰਟਮ ਸੰਭਵ ਬਣਾਇਆ ਹੈ।"
ਇਹ ਵੀ ਪੜ੍ਹੋ : ਤੇਜ਼ ਰਫ਼ਤਾਰ ਨੇ ਖੋਹ ਲਈਆਂ ਘਰ ਦੀਆਂ ਖੁਸ਼ੀਆਂ, ਭਿਆਨਕ ਸੜਕ ਹਾਦਸੇ ਨੇ ਲਈ ਜਾਨ
ਸਿਸੋਦੀਆ ਨੇ ਕਿਹਾ ਕਿ ਇਹ ਨਾ ਸਿਰਫ਼ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਲਈ ਸਥਿਤੀ ਨੂੰ ਬਦਲੇਗਾ, ਜਿਨ੍ਹਾਂ ਨੂੰ ਅਕਸਰ ਲਾਸ਼ਾਂ ਪ੍ਰਾਪਤ ਕਰਨ ਲਈ ਲੰਮਾ ਇੰਤਜ਼ਾਰ ਕਰਨਾ ਪੈਂਦਾ ਹੈ, ਸਗੋਂ "ਅੰਗਦਾਨ ਅਤੇ ਟ੍ਰਾਂਸਪਲਾਂਟੇਸ਼ਨ ਨੂੰ ਵੀ ਉਤਸ਼ਾਹਿਤ" ਕਰੇਗਾ। ਬਿਆਨ 'ਚ ਕਿਹਾ ਗਿਆ ਹੈ ਕਿ ਅੰਗਦਾਨ ਨਾਲ ਸਬੰਧਤ ਮਾਮਲਿਆਂ ਵਿਚ ਪਹਿਲ ਦੇ ਆਧਾਰ 'ਤੇ ਪੋਸਟਮਾਰਟਮ ਕੀਤਾ ਜਾਵੇਗਾ। ਇਸ ਵਿੱਚ ਸਿਸੋਦੀਆ ਦੇ ਹਵਾਲੇ ਨਾਲ ਕਿਹਾ ਗਿਆ ਸੀ ਕਿ ਦਿੱਲੀ ਸਰਕਾਰ ਨੇ ਸੂਰਜ ਡੁੱਬਣ ਤੋਂ ਬਾਅਦ ਹਸਪਤਾਲਾਂ ਵਿੱਚ ਪੋਸਟਮਾਰਟਮ ਦੀ ਮਨਜ਼ੂਰੀ ਲਈ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਿਆ ਸੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।