ਸੰਸਦੀ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ

06/07/2019 4:44:11 PM

ਨਵੀਂ ਦਿੱਲੀ— ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸ਼ੁੱਕਰਵਾਰ ਨੂੰ ਕਾਂਗਰਸ ਸੰਸਦੀ ਦਲ ਮੁਖੀ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ 17 ਜੂਨ ਤੋਂ ਸ਼ੁਰੂ ਹੋ ਰਹੇ ਸੰਸਦੀ ਸੈਸ਼ਨ 'ਤੇ ਚਰਚਾ ਕੀਤੀ। 17ਵੀਂ ਲੋਕ ਸਭਾ ਪਹਿਲਾ ਸੈਸ਼ਨ 26 ਜੁਲਾਈ ਨੂੰ ਖਤਮ ਹੋਵੇਗਾ ਅਤੇ ਬਜਟ 5 ਜੁਲਾਈ ਨੂੰ ਪੇਸ਼ ਹੋਵੇਗਾ। ਸੂਤਰਾਂ ਨੇ ਦੱਸਿਆ ਕਿ ਜੋਸ਼ੀ ਦਾ ਸੋਨੀਆ ਗਾਂਧੀ ਦੇ ਘਰ ਜਾਣਾ ਵਿਰੋਧੀ ਧਿਰ ਨਾਲ ਤਾਲਮੇਲ ਬਿਠਾਉਣ ਦੀ ਸਰਕਾਰ ਦੀ ਕਵਾਇਦ ਦਾ ਹਿੱਸਾ ਹੈ। ਇਹ ਬੈਠਕ ਕਰੀਬ 15 ਮਿੰਟ ਚੱਲੀ।

ਜੋਸ਼ੀ ਨੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਅਤੇ ਲੋਕ ਸਭਾ 'ਚ ਦਰਮੁਕ ਦੇ ਨੇਤਾ ਟੀ.ਆਰ. ਬਾਲੂ ਨਾਲ ਵੀ ਮੁਲਾਕਾਤ ਕੀਤੀ। ਸਰਕਾਰ ਬਜਟ ਪੇਸ਼ ਕਰਨ ਤੋਂ ਇਲਾਵਾ ਤਿੰਨ ਤਲਾਕ 'ਤੇ ਪਾਬੰਦੀ ਸਮੇਤ 10 ਨਵੇਂ ਆਰਡੀਨੈਂਸਾਂ ਨੂੰ ਕਾਨੂੰਨ 'ਚ ਬਦਲਣ ਦੀ ਯੋਜਨਾ ਵੀ ਬਣਾ ਰਹੀ ਹੈ। ਪਹਿਲੇ 2 ਦਿਨ ਨਵੇਂ ਸੰਸਦ ਮੈਂਬਰ ਸਹੁੰ ਚੁੱਕਣਗੇ। ਲੋਕ ਸਭਾ ਸਪੀਕਰ ਦੀ ਚੋਣ 19 ਜੂਨ ਨੂੰ ਹੋਵੇਗੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਦੋਵੇਂ ਸਦਨਾਂ ਦੇ ਸੰਯੁਕਤ ਸੈਸ਼ਨ ਨੂੰ 20 ਜੂਨ ਨੂੰ ਸੰਬੋਧਨ ਕਰਨਗੇ।


DIsha

Content Editor

Related News