ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਸਜਿਆ ਰੂਹਾਨੀ ਨਗਰ ਕੀਰਤਨ, ਤਸਵੀਰਾਂ ''ਚ ਵੇਖੋ ਅਲੌਕਿਕ ਨਜ਼ਾਰਾ

01/17/2024 12:28:51 PM

ਪਟਨਾ ਸਾਹਿਬ : ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼-ਪੁਰਬ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਦਸ਼ਮ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। 

ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿਚ ਆਈਆਂ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ ਗੁਰੂ ਕੀ ਲਾਡਲੀ ਫੌਜ ਵਲੋਂ ਗਤਕੇ ਦੇ ਜੌਹਰ ਵੀ ਵਿਖਾਏ ਗਏ। ਦੱਸ ਦੇਈਏ ਕਿ ਨਗਰ ਕੀਰਤਨ 'ਚ ਵੱਡੀ ਤਾਦਾਦ 'ਚ ਸਿੱਖ ਸੰਗਤਾਂ ਸ਼ਾਮਲ ਹੋਈਆਂ, ਜੋ ਸਤਿਨਾਮ ਸ੍ਰੀ ਵਾਹਿਗੁਰੂ ਦਾ ਜਾਪ ਕਰ ਰਹੀਆਂ ਹਨ। 

ਦੱਸ ਦੇਈਏ ਕਿ ਇਹ ਨਗਰ ਕੀਰਤਨ ਤਖ਼ਤ ਸ੍ਰੀ੍ ਹਰਮਿੰਦਰ ਜੀ ਪਟਨਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਇਸ ਮੌਕੇ ਸੰਗਤਾਂ ਵਲੋਂ ਕੀਤੀ ਲਈ ਫੁੱਲਾਂ ਦੀ ਵਰਖਾ ਦਾ ਅਲੌਕਿਕ ਨਜ਼ਾਰਾ ਵੇਖਣ ਵਾਲਾ ਸੀ। ਇਸ ਮੌਕੇ ਆਰਤੀ ਵੀ ਕੀਤੀ ਗਈ।

rajwinder kaur

This news is Content Editor rajwinder kaur