ਪਟਨਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੇ ਸਮਾਗਮ ਜੈਕਾਰਿਆਂ ਦੀ ਗੂੰਜ ’ਚ ਹੋਏ ਆਰੰਭ, ਵੱਡੀ ਗਿਣਤੀ ’ਚ ਪੁੱਜੀਆਂ ਸੰਗਤਾਂ

Tuesday, Jan 16, 2024 - 05:12 PM (IST)

ਪਟਨਾ ਸਾਹਿਬ/ਅੰਮ੍ਰਿਤਸਰ (ਛੀਨਾ)- ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 357ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੇ ਨਾਲ ਸ਼ਰਧਾਮਈ ਮਾਹੌਲ ਵਿਚ ਸ਼ੁਰੂਆਤ ਹੋ ਗਈ ਹੈ। 17 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਅਤੇ ਪਟਨਾ ਸਾਹਿਬ ਦੇ ਹੋਰ ਇਤਿਹਾਸਕ ਗੁਰਦੁਆਰਿਆਂ ਵਿਚ ਦਸਮ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ ਜਾਹੋ-ਜਲਾਲ ਦੇ ਨਾਲ ਮਨਾਇਆ ਜਾਵੇਗਾ। ਇਸ ਦੌਰਾਨ ਪੰਥ ਦੇ ਨਾਮਵਰ ਰਾਗੀ, ਪ੍ਰਚਾਰਕ, ਢਾਡੀ ਤੇ ਕਵੀਸ਼ਰੀ ਜਥੇ ਗੁਰਬਾਣੀ ਤੇ ਗੁਰ-ਇਤਿਹਾਸ ਦੀ ਸਾਂਝ ਪਾ ਕੇ ਸੰਗਤਾਂ ਦੀ ਸੁਰਤ ਨੂੰ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਹਾਨ ਪਰਉਪਕਾਰ ਨਾਲ ਜੋੜਨਗੇ।

ਇਹ ਵੀ ਪੜ੍ਹੋ : ਯੂਰਪ ਦੇ ਵੱਖ-ਵੱਖ ਦੇਸ਼ਾਂ 'ਚ ਹਿੰਦੂ ਸੰਸਥਾਵਾਂ 'ਤੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਮਨਾਉਣ ਲਈ ਬਣ ਰਹੀਆਂ ਯੋਜਨਾਵਾਂ

ਦਸਮ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਿੱਥੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਹਵਾਈ ਜਹਾਜ਼ਾਂ, ਰੇਲਾਂ ਤੇ ਮੋਟਰ-ਕਾਰਾਂ ਰਾਹੀਂ ਪਟਨਾ ਸਾਹਿਬ ਦੀ ਧਰਤੀ ’ਤੇ ਹੁਮਹੁੰਮਾ ਕੇ ਪੁੱਜ ਰਹੀਆਂ ਹਨ, ਉੱਥੇ ਹੀ ਤਖ਼ਤ ਸ੍ਰੀ ਹਰਿਮੰਦਰ ਜੀ ਅਤੇ ਗੁਰਦੁਆਰਾ ਬਾਲ ਲੀਲਾ ਸਾਹਿਬ ਨੂੰ ਸੁੰਦਰ ਬਿਜਲਈ ਦੀਪਮਾਲਾ ਅਤੇ ਫੁੱਲਾਂ ਦੀ ਸਜਾਵਟ ਨਾਲ ਸਜਾਇਆ ਗਿਆ ਹੈ।

ਇਹ ਵੀ ਪੜ੍ਹੋ : ਚੱਲਦੀ ਕਾਰ ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ ਪਰਿਵਾਰ ਦੇ ਪੰਜ ਮੈਂਬਰ

ਇਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪ੍ਰਬੰਧਕੀ ਬੋਰਡ ਤੋਂ ਇਲਾਵਾ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਤੇ ਬਾਬਾ ਸੁਖਵਿੰਦਰ ਸਿੰਘ ਜੀ ਦੇ ਪ੍ਰਬੰਧਾਂ ਤਹਿਤ ਗੁਰਦੁਆਰਾ ਬਾਲ ਲੀਲਾ ਵਿਖੇ ਸੰਗਤ ਦੀ ਰਿਹਾਇਸ਼ ਤੇ ਲੰਗਰ ਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਗੁਰਦੁਆਰਾ ਕੰਗਣਘਾਟ ਤੇ ਓ. ਪੀ. ਸ਼ਾਹ ਕਮਿਊਨਿਟੀ ਹਾਲ ਵਿਖੇ ਵੀ ਸੰਗਤ ਲਈ ਲੰਗਰ ਦੀ ਸੇਵਾ ਕਾਰ ਸੇਵਾ ਸੰਤ ਭੂਰੀ ਵਾਲਿਆਂ ਵੱਲੋਂ ਕੀਤੀ ਜਾ ਰਹੀ ਹੈ। ਵੱਡੀ ਗਿਣਤੀ ਵਿਚ ਸੰਗਤਾਂ ਨੇ ਤਖ਼ਤ ਸ੍ਰੀ ਹਰਿਮੰਦਰ ਜੀ, ਗੁਰਦੁਆਰਾ ਬਾਲ ਲੀਲਾ, ਗੁਰਦੁਆਰਾ ਗਊਘਾਟ, ਗੁਰਦੁਆਰਾ ਕੰਗਣਘਾਟ, ਗੁਰਦੁਆਰਾ ਗੁਰੂ ਕਾ ਬਾਗ ਪਾਤਸ਼ਾਹੀ ਨੌਵੀਂ ਅਤੇ ਗੁਰਦੁਆਰਾ ਸੁਨਿਆਰ ਟੋਲੀ ਵਿਖੇ ਮੱਥਾ ਟੇਕ ਕੇ ਦਸਮ ਪਾਤਿਸ਼ਾਹ ਨੂੰ ਆਪਣੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ।

ਇਹ ਵੀ ਪੜ੍ਹੋ : ਸਰਪੰਚ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ: ਵਿਦੇਸ਼ ਬੈਠੇ ਅੰਮ੍ਰਿਤਪਾਲ ਨੇ ਦਿੱਤੀ ਸੀ ਜਾਨੋ ਮਾਰਨ ਦੀ ਧਮਕੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Shivani Bassan

Content Editor

Related News