ਜੰਮੂ ''ਚ ਸਿੱਖ ਸੰਗਤ ਨੇ ਸ਼ਰਧਾ ਨਾਲ ਮਨਾਇਆ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
Thursday, Dec 29, 2022 - 11:13 PM (IST)
ਜੰਮੂ (ਅਲਤਾਫ ਹੁਸੈਨ ਜੰਜੂਆ, ਉਦੇ) : ਖਾਲਸਾ ਪੰਥ ਦੇ ਬਾਨੀ ਅਤੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 356ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸੰਤ ਮੇਲਾ ਸਿੰਘ ਦਸਤਕਾਰੀ ਆਸ਼ਰਮ, ਡਿਗਿਆਣਾ ਵਿਖੇ ਧਾਰਮਿਕ ਭਾਵਨਾ, ਸਦਭਾਵਨਾ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨੇ ਸ਼ਿਰਕਤ ਕੀਤੀ ਅਤੇ ਆਸ਼ਰਮ ਦੇ ਸਜੇ ਦਰਬਾਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਜੰਮੂ-ਕਸ਼ਮੀਰ ਸਮੇਤ ਹੋਰਨਾਂ ਸੂਬਿਆਂ ਤੋਂ ਆਏ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
ਇਹ ਵੀ ਪੜ੍ਹੋ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ
ਦਸਮ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਵੇਰ ਤੋਂ ਹੀ ਸਮੂਹ ਗੁਰਦੁਆਰਿਆਂ ਵਿੱਚ ਸੰਗਤਾਂ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ। ਆਲ ਜੰਮੂ ਕਸ਼ਮੀਰ ਸਿੱਖ ਕੋਆਰਡੀਨੇਸ਼ਨ ਕਮੇਟੀ ਵੱਲੋਂ ਮੁੱਖ ਪ੍ਰੋਗਰਾਮ ਗੁਰਦੁਆਰਾ ਸੰਤ ਮੇਲਾ ਸਿੰਘ ਦਸਤਕਾਰੀ ਆਸ਼ਰਮ ਡਿਗਿਆਣਾ ਵਿਖੇ ਕਰਵਾਇਆ ਗਿਆ। ਸਮਾਗਮ 'ਚ ਮਹੰਤ ਮਨਜੀਤ ਸਿੰਘ ਨੇ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਅਤੇ ਸਿੱਖ ਪ੍ਰੰਪਰਾਵਾਂ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ।
ਇਹ ਵੀ ਪੜ੍ਹੋ : UAE : ਸਰਕਾਰੀ ਕਰਮਚਾਰੀਆਂ ਨੂੰ ਆਪਣਾ ਬਿਜ਼ਨੈੱਸ ਸ਼ੁਰੂ ਕਰਨ ਲਈ ਮਿਲੇਗੀ ਇਕ ਸਾਲ ਦੀ ਛੁੱਟੀ, 50% ਸੈਲਰੀ ਵੀ
ਤਾਲਮੇਲ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਸੰਗਤਾਂ ਨੂੰ ਸੇਵਾ, ਕੁਰਬਾਨੀ ਅਤੇ ਇਨਸਾਫ਼ ਲਈ ਕੰਮ ਕਰਨ ਦੀ ਪ੍ਰੇਰਨਾ ਦਿੱਤੀ ਹੈ ਅਤੇ ਅੱਜ ਸਮੇਂ ਦੀ ਲੋੜ ਹੈ ਕਿ ਹਰ ਕੋਈ ਇਕਜੁੱਟ ਰਹੇ ਕਿਉਂਕਿ ਏਕਤਾ ਵਿੱਚ ਹੀ ਤਾਕਤ ਹੈ। ਇਸ ਮੌਕੇ ਡੀ.ਜੀ.ਪੀ.ਸੀ. ਮੈਂਬਰ ਬਲਵਿੰਦਰ ਸਿੰਘ, ਤੇਜਿੰਦਰ ਸਿੰਘ, ਅਵਤਾਰ ਸਿੰਘ, ਕਰਨ ਸਿੰਘ ਬਾਲੀ, ਪਰਮਦੀਪ ਸਿੰਘ ਔਲਖ, ਚੰਚਲ ਸਿੰਘ, ਅਮਰੀਕ ਸਿੰਘ, ਦਵਿੰਦਰ ਸਿੰਘ, ਗੱਜਣ ਸਿੰਘ, ਹਰਸ਼ਿੰਦਰ ਸਿੰਘ ਪ੍ਰਚਾਰਕ ਐੱਸ.ਜੀ.ਪੀ.ਸੀ. ਅੰਮ੍ਰਿਤਸਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।