ਸਰਹੱਦੀ ਜ਼ਿਲ੍ਹੇ ਪੁੰਛ ''ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

Friday, Dec 30, 2022 - 02:45 AM (IST)

ਸਰਹੱਦੀ ਜ਼ਿਲ੍ਹੇ ਪੁੰਛ ''ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

ਪੁੰਛ (ਧਨੁਜ) : ਪੂਰੇ ਭਾਰਤ ਦੀ ਤਰ੍ਹਾਂ ਵੀਰਵਾਰ ਨੂੰ ਭਾਰਤ-ਪਾਕਿ ਕੰਟਰੋਲ ਰੇਖਾ 'ਤੇ ਸਥਿਤ ਸਰਹੱਦੀ ਜ਼ਿਲ੍ਹਾ ਪੁੰਛ 'ਚ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹੇ ਭਰ ਦੇ ਗੁਰਦੁਆਰਿਆਂ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ, ਜਿਨ੍ਹਾਂ 'ਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਮੁੱਖ ਪ੍ਰੋਗਰਾਮ ਪੁੰਛ ਨਗਰ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਇਆ ਗਿਆ।

PunjabKesari

ਇਹ ਵੀ ਪੜ੍ਹੋ : ਜੰਮੂ 'ਚ ਸਿੱਖ ਸੰਗਤ ਨੇ ਸ਼ਰਧਾ ਨਾਲ ਮਨਾਇਆ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਵੇਰ ਤੋਂ ਹੀ ਸੰਗਤਾਂ ਵੱਡੀ ਗਿਣਤੀ 'ਚ ਪੁੱਜਣੀਆਂ ਸ਼ੁਰੂ ਹੋ ਗਈਆਂ। ਇਸ ਦੌਰਾਨ ਵਿਸ਼ੇਸ਼ ਕੀਰਤਨ ਦੀਵਾਨ ਸਜਾਏ ਗਏ, ਜਿਨ੍ਹਾਂ 'ਚ ਬਾਹਰੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਰਾਗੀ ਜਥਿਆਂ ਅਤੇ ਸਥਾਨਕ ਜਥਿਆਂ ਨੇ ਗੁਰਬਾਣੀ ਦਾ ਪ੍ਰਚਾਰ ਕੀਤਾ ਅਤੇ ਸੰਗਤਾਂ ਨੂੰ ਸ਼ਬਦ-ਕੀਰਤਨ ਨਾਲ ਨਿਹਾਲ ਕੀਤਾ।

PunjabKesari

ਪ੍ਰੋਗਰਾਮ ਦੌਰਾਨ ਸਿੱਖ ਵਿਦਵਾਨਾਂ ਨੇ ਸੰਗਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਹਾਜ਼ਰ ਸੰਗਤ ਨੂੰ ਉਨ੍ਹਾਂ ਵੱਲੋਂ ਦੇਸ਼ ਦੇ ਧਰਮ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਇਆ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News