ਪ੍ਰਣਬ ਦੀ ਧੀ ਤੇ ਮੀਰਾ ਕੁਮਾਰ ਦਾ ਪੁੱਤਰ ਬਣੇ ਕਾਂਗਰਸ ਦੇ ਰਾਸ਼ਟਰੀ ਬੁਲਾਰੇ
Monday, Sep 09, 2019 - 07:00 PM (IST)

ਨਵੀਂ ਦਿੱਲੀ –ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਧੀ ਸ਼ਰਮਿਸ਼ਠਾ ਮੁਖਰਜੀ ਅਤੇ ਸਾਬਕਾ ਲੋਕ ਸਭਾ ਸਪੀਕਰ ਮੀਰਾ ਕੁਮਾਰ ਦੇ ਪੁੱਤਰ ਅੰਸ਼ੁਲ ਕੁਮਾਰ ਨੂੰ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੂਰਜੇਵਾਲਾ ਵਲੋਂ ਸੋਮਵਾਰ ਨੂੰ ਜਾਰੀ ਬਿਆਨ ਮੁਤਾਬਕ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕੁਮਾਰ ਅਤੇ ਸ਼ਰਮਿਸ਼ਠਤਾ ਦੀ ਬਤੌਰ ਬੁਲਾਰੇ ਨਿਯੁਕਤੀ ਨੂੰ ਮਨਜ਼ੂਰੀ ਪ੍ਰਦਾਨ ਕੀਤੀ ਹੈ। ਸ਼ਰਮਿਠਤਾ ਦਿੱਲੀ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਹੈ ਅਤੇ ਉਹ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਡੀਆ ਵਿਭਾਗ ਦੀ ਮੁਖੀ ਵੀ ਰਹਿ ਚੁੱਕੀ ਹੈ।