ਪ੍ਰਣਬ ਮੁਖਰਜੀ ਦੀ ਹਾਲਤ ਹੋਰ ਵਿਗੜੀ, ਫੇਫੜਿਆਂ 'ਚ ਹੋਇਆ ਇਨਫੈਕਸ਼ਨ

Thursday, Aug 20, 2020 - 03:24 AM (IST)

ਪ੍ਰਣਬ ਮੁਖਰਜੀ ਦੀ ਹਾਲਤ ਹੋਰ ਵਿਗੜੀ, ਫੇਫੜਿਆਂ 'ਚ ਹੋਇਆ ਇਨਫੈਕਸ਼ਨ

ਨਵੀਂ ਦਿੱਲੀ - ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਫੇਫੜਿਆਂ ਵਿਚ ਇਨਫੈਕਸ਼ਨ ਹੋਣ ਤੋਂ ਬਾਅਦ ਬੁੱਧਵਾਰ ਨੂੰ ਹੋਰ ਖਰਾਬ ਹੋ ਗਈ। ਮੁਖਰਜੀ ਨੂੰ 10 ਅਗਸਤ ਨੂੰ ਫੌਜ ਦੇ ਰਿਸਰਚ ਐਂਡ ਰੈਫਰਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਅਤੇ ਉਨ੍ਹਾਂ ਦੀ ਦਿਮਾਗ ਦੀ ਸਰਜਰੀ ਕੀਤੀ ਗਈ ਸੀ। ਇਸ ਤੋਂ ਪਹਿਲਾਂ ਕੋਵਿਡ-19 ਜਾਂਚ ਵਿਚ ਉਨ੍ਹਾਂ ਦੇ ਇਨਫੈਕਟਿਡ ਹੋਣ ਦੀ ਵੀ ਪੁਸ਼ਟੀ ਹੋਈ ਸੀ। ਮੁਖਰਜੀ ਨੂੰ ਇਲਾਜ ਕਰ ਰਹੇ ਡਾਕਟਰਾਂ ਨੇ ਦੱਸਿਆ ਕਿ ਉਹ ਅਜੇ ਵੀ ਵੈਂਟੀਲੇਟਰ 'ਤੇ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਨ੍ਹਾਂ ਦੇ ਪੁੱਤਰ ਅਭਿਜੀਤ ਮੁਖਰਜੀ ਨੇ ਬੁੱਧਵਾਰ ਨੂੰ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ ਅਥੇ ਉਹ ਜਲਦ ਠੀਕ ਹੋ ਜਾਣਗੇ। ਅਭਿਜੀਤ ਜੋ ਨਿਯਮਿਤ ਰੂਪ ਨਾਲ ਆਪਣੇ ਪਿਤਾ ਦੀ ਸਿਹਤ ਬਾਰੇ ਲੋਕਾਂ ਨੂੰ ਜਾਣਕਾਰੀ ਦਿੰਦੇ ਰਹਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਦੇ ਜ਼ਰੂਰੀ ਪੈਰਾਮੀਟਰ ਵੀ ਕੰਟਰੋਲ ਵਿਚ ਹਨ।

ਅਭਿਜੀਤ ਨੇ ਟਵੀਟ ਕਰ ਕੇ ਲੋਕਾਂ ਨੂੰ ਆਪਣੇ ਪਿਤਾ ਦੇ ਛੇਤੀ ਸਿਹਤਮੰਦ ਹੋਣ ਲਈ ਪ੍ਰਾਰਥਨਾ ਕਰਨ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਡਾਕਟਰਾਂ ਦੀ ਕੋਸ਼ਿਸ਼ਾਂ ਅਤੇ ਤੁਹਾਡੇ ਸਾਰਿਆਂ ਦੀਆਂ ਪ੍ਰਾਰਥਨਾਵਾਂ ਸਦਕਾ ਮੇਰੇ ਪਿਤਾ ਹੁਣ ਸਥਿਰ ਹਨ, ਉਨ੍ਹਾਂ ਦੀ ਹਾਲਤ ’ਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ’ਚ ਸੁਧਾਰਤਮਕ ਸੰਕੇਤ ਦੇਖੇ ਗਏ ਹਨ। ਮੈਂ ਤੁਹਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਛੇਤੀ ਸਿਹਤਮੰਦ ਹੋਣ ਲਈ ਪ੍ਰਾਰਥਨਾ ਕਰਦਾ ਹਾਂ। 


author

Inder Prajapati

Content Editor

Related News