ਵੋਟਰਾਂ ਦੇ ਫੈਸਲੇ ਨਾਲ ਕਥਿਤ ਛੇੜਛਾੜ ਦੀਆਂ ਖਬਰਾਂ 'ਤੇ ਚਿੰਤਤ : ਪ੍ਰਣਬ ਮੁਖਰਜੀ

05/21/2019 4:07:31 PM

ਨਵੀਂ ਦਿੱਲੀ— ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ.) ਸੰਬੰਧੀ ਵਿਵਾਦ ਨੂੰ ਲੈ ਕੇ ਮੰਗਲਵਾਰ ਨੂੰ ਵੋਟਰਾਂ ਦੇ ਫੈਸਲੇ ਨਾਲ ਕਥਿਤ ਛੇੜਛਾੜ 'ਤੇ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਕਿ ਸੱਚ ਯਕੀਨੀ ਕਰਨ ਦੀ ਜ਼ਿੰਮੇਵਾਰੀ ਚੋਣ ਕਮਿਸ਼ਨ 'ਤੇ ਹੈ, ਜਿਸ ਨੂੰ ਸਾਰੀਆਂ ਅਟਕਲਾਂ 'ਤੇ ਰੋਕ ਲਗਾਉਣੀ ਚਾਹੀਦੀ ਹੈ। ਮੁਖਰਜੀ ਨੇ ਕਿਹਾ ਕਿ ਭਾਰਤੀ ਲੋਕਤੰਤਰ ਦੇ ਮੂਲ ਆਧਾਰ ਨੂੰ ਚੁਣੌਤੀ ਦੇਣ ਵਾਲੀ ਕਿਸੇ ਵੀ ਅਟਕਲ ਲਈ ਕੋਈ ਜਗ੍ਹਾ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਟਵਿੱਟਰ ਹੈਂਡਲ 'ਤੇ ਜਾਰੀ ਇਕ ਬਿਆਨ 'ਚ ਕਿਹਾ,''ਮੈਂ ਵੋਟਰਾਂ ਦੇ ਫੈਸਲੇ 'ਚ ਕਥਿਤ ਛੇੜਛਾੜ ਦੀਆਂ ਖਬਰਾਂ 'ਤੇ ਚਿੰਤਤ ਹਾਂ। ਉਨ੍ਹਾਂ ਈ.ਵੀ.ਐੱਮ. ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕਮਿਸ਼ਨ ਦੀ ਹੈ ਜੋ ਕਿ ਕਮਿਸ਼ਨ ਦੀ ਦੇਖ-ਰੇਖ 'ਚ ਹਨ।''

ਉਨ੍ਹਾਂ ਨੇ ਕਿਹਾ ਕਿ ਜਨਾਦੇਸ਼ ਬਹੁਤ ਪਵਿੱਤਰ ਹੁੰਦਾ ਹੈ ਅਤੇ ਇਸ 'ਚ ਥੋੜ੍ਹਾ ਵੀ ਸ਼ੱਕ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨੇ ਕਿਹਾ,''ਇਸ ਮਾਮਲੇ 'ਚ ਸੰਸਥਾਗਤ ਸੱਚ ਯਕੀਨੀ ਕਰਨ ਦੀ ਜ਼ਿੰਮੇਵਾਰੀ ਭਾਰਤੀ ਚੋਣ ਕਮਿਸ਼ਨ 'ਤੇ ਹੈ। ਉਨ੍ਹਾਂ ਨੂੰ ਉਸ ਨੂੰ ਪੂਰਾ ਕਰਦੇ ਹੋਏ ਸਾਰੀਆਂ ਅਟਕਲਾਂ 'ਤੇ ਰੋਕ ਲਗਾਉਣੀ ਚਾਹੀਦੀ ਹੈ।'' ਸੋਸ਼ਲ ਮੀਡੀਆ 'ਤੇ ਈ.ਵੀ.ਐੱਮ. ਨੂੰ ਕਥਿਤ ਤੌਰ 'ਤੇ ਉਤਾਰਨ ਅਤੇ ਛੇੜਛਾੜ ਦੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ 'ਚ ਪ੍ਰਦਰਸ਼ਨ ਸ਼ੁਰੂ ਹੋ ਗਏ।

ਹਾਲਾਂਕਿ ਚੋਣ ਕਮਿਸ਼ਨ ਨੇ ਵੋਟਿੰਗ ਤੋਂ ਬਾਅਦ ਈ.ਵੀ.ਐੱਮ. ਨੂੰ ਵੋਟਾਂ ਦੀ ਗਿਣਤੀ ਵਾਲੀ ਜਗ੍ਹਾ ਤੱਕ ਪਹੁੰਚਾਉਣ 'ਚ ਗੜਬੜੀ ਅਤੇ ਗਲਤ ਵਰਤੋਂ ਨੂੰ ਲੈ ਕੇ ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਵੱਖ-ਵੱਖ ਰਾਜਾਂ ਤੋਂ ਮਿਲੀਆਂ ਸ਼ਿਕਾਇਤਾਂ ਨੂੰ ਸ਼ੁਰੂਆਤੀ ਜਾਂਚ ਦੇ ਆਧਾਰ 'ਤੇ ਗਲਤ ਦੱਸਦੇ ਹੋਏਖਾਰਜ ਕਰ ਦਿੱਤਾ ਹੈ। ਕਾਂਗਰਸ ਨੇ ਕਿਹਾ ਕਿ ਦੇਸ਼ ਦੇ ਕਈ ਹਿੱਸਿਆਂ 'ਚ ਸਟਰਾਂਗ ਰੂਮ ਤੋਂ ਈ.ਵੀ.ਐੱਮ. ਨੂੰ ਟਰਾਂਸਫਰ ਕੀਤੇ ਜਾਣ ਦੀਆਂ ਸ਼ਿਕਾਇਤਾਂ 'ਤੇ ਚੋਣ ਕਮਿਸ਼ਨ ਨੂੰ ਤੁਰੰਤ ਪ੍ਰਭਾਵੀ ਕਦਮ ਚੁੱਕਣੇ ਚਾਹੀਦੇ ਹਨ। ਸੀਨੀਅਰ ਵਿਰੋਧੀ ਨੇਤਾਵਾਂ ਨੇ ਮੰਗਲਵਾਰ ਨੂੰ ਮੁਲਾਕਾਤ ਕੀਤੀ ਅਤੇ ਫੈਸਲਾ ਕੀਤਾ ਕਿ ਉਹ ਵੀਵੀਪੈਟ ਅਤੇ ਪਰਚੀਆਂ ਨੂੰ ਈ.ਵੀ.ਐੱਮ. ਦੇ ਅੰਕੜਿਆਂ ਨਾਲ ਮਿਲਾਨ ਦੀ ਆਪਣੀ ਮੰਗ ਨੂੰ ਲੈ ਕੇ ਜ਼ੋਰ ਦੇਣ ਲਈ ਚੋਣ ਕਮਿਸ਼ਨ ਜਾਣਗੇ।

DIsha

This news is Content Editor DIsha