ਪ੍ਰਣਬ ਮੁਖਰਜੀ ਦੀ ਸਿਹਤ ’ਚ ਸੁਧਾਰ ਦੇ ਸੰਕੇਤ, ਪੁੱਤਰ ਨੇ ਟਵੀਟ ਕਰ ਦਿੱਤੀ ਜਾਣਕਾਰੀ

Wednesday, Aug 19, 2020 - 10:48 AM (IST)

ਪ੍ਰਣਬ ਮੁਖਰਜੀ ਦੀ ਸਿਹਤ ’ਚ ਸੁਧਾਰ ਦੇ ਸੰਕੇਤ, ਪੁੱਤਰ ਨੇ ਟਵੀਟ ਕਰ ਦਿੱਤੀ ਜਾਣਕਾਰੀ

ਨਵੀਂ ਦਿੱਲੀ— ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ ਵਿਚ ਕੁਝ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੇ ਪੁੱਤਰ ਅਭਿਜੀਤ ਮੁਖਰਜੀ ਨੇ ਬੁੱਧਵਾਰ ਯਾਨੀ ਕਿ ਅੱਜ ਇਸ ਦੀ ਜਾਣਕਾਰੀ ਦਿੱਤੀ। ਅਭਿਜੀਤ ਜੋ ਨਿਯਮਿਤ ਰੂਪ ਨਾਲ ਆਪਣੇ ਪਿਤਾ ਦੀ ਸਿਹਤ ਬਾਰੇ ਲੋਕਾਂ ਨੂੰ ਜਾਣਕਾਰੀ ਦਿੰਦੇ ਰਹਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਦੇ ਜ਼ਰੂਰੀ ਪੈਰਾਮੀਟਰ ਵੀ ਕੰਟਰੋਲ ਵਿਚ ਹਨ।

PunjabKesari

ਅਭਿਜੀਤ ਨੇ ਟਵੀਟ ਕਰ ਕੇ ਲੋਕਾਂ ਨੂੰ ਆਪਣੇ ਪਿਤਾ ਦੇ ਛੇਤੀ ਸਿਹਤਮੰਦ ਹੋਣ ਲਈ ਪ੍ਰਾਰਥਨਾ ਕਰਨ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਡਾਕਟਰਾਂ ਦੀ ਕੋਸ਼ਿਸ਼ਾਂ ਅਤੇ ਤੁਹਾਡੇ ਸਾਰਿਆਂ ਦੀਆਂ ਪ੍ਰਾਰਥਨਾਵਾਂ ਸਦਕਾ ਮੇਰੇ ਪਿਤਾ ਹੁਣ ਸਥਿਰ ਹਨ, ਉਨ੍ਹਾਂ ਦੀ ਹਾਲਤ ’ਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ’ਚ ਸੁਧਾਰਤਮਕ ਸੰਕੇਤ ਦੇਖੇ ਗਏ ਹਨ। ਮੈਂ ਤੁਹਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਛੇਤੀ ਸਿਹਤਮੰਦ ਹੋਣ ਲਈ ਪ੍ਰਾਰਥਨਾ ਕਰਦਾ ਹਾਂ। 

ਜ਼ਿਕਰਯੋਗ ਹੈ ਕਿ 84 ਸਾਲ ਦੇ ਸਾਬਕਾ ਰਾਸ਼ਟਰਪਤੀ ਮੁਖਰਜੀ ਨੂੰ 10 ਅਗਸਤ ਨੂੰ ਦਿੱਲੀ ਛਾਉਣੀ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਦਿਮਾਗ ’ਚ ਖੂਨ ਦੇ ਥੱਕੇ ਨੂੰ ਕੱਢਣ ਲਈ ਉਨ੍ਹਾਂ ਦਾ ਆਪਰੇਸ਼ਨ ਕੀਤਾ ਗਿਆ ਸੀ ਅਤੇ ਉਦੋਂ ਤੋਂ ਉਹ ਕੋਮਾ ਵਿਚ ਹਨ। ਉਨ੍ਹਾਂ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਜ਼ਿਕਰਯੋਗ ਹੈ ਕਿ ਮੁਖਰਜੀ ਸਾਲ 2012 ਤੋਂ 2017 ਤੱਕ ਦੇਸ਼ ਦੇ 13ਵੇਂ ਰਾਸ਼ਟਰਪਤੀ ਰਹੇ। ਉਨ੍ਹਾਂ ਦਾ ਪਰਿਵਾਰ ਲਗਾਤਾਰ ਉਨ੍ਹਾਂ ਦੇ ਸਿਹਤਯਾਬ ਹੋਣ ਦੀ ਪ੍ਰਾਰਥਨਾ ਕਰ ਰਿਹਾ ਹੈ। 
 


author

Tanu

Content Editor

Related News