ਦੇਸ਼ ''ਚ ਕੋਰੋਨਾ ਦਾ ਕਹਿਰ : ਚੋਣਾਵੀ ਸੂਬਿਆਂ ਨੂੰ ਲੈ ਕੇ ਪ੍ਰਸ਼ਾਂਤ ਕਿਸ਼ੋਰ ਨੇ ਚੋਣ ਕਮਿਸ਼ਨ ਨੂੰ ਦਿੱਤੀ ਇਹ ਸਲਾਹ

Friday, Jan 07, 2022 - 05:26 PM (IST)

ਦੇਸ਼ ''ਚ ਕੋਰੋਨਾ ਦਾ ਕਹਿਰ : ਚੋਣਾਵੀ ਸੂਬਿਆਂ ਨੂੰ ਲੈ ਕੇ ਪ੍ਰਸ਼ਾਂਤ ਕਿਸ਼ੋਰ ਨੇ ਚੋਣ ਕਮਿਸ਼ਨ ਨੂੰ ਦਿੱਤੀ ਇਹ ਸਲਾਹ

ਨੈਸ਼ਨਲ ਡੈਸਕ- ਦੇਸ਼ 'ਚ ਵਧਦੇ ਕੋਰੋਨਾ ਦੇ ਮਾਮਲਿਆਂ ਕਾਰਨ ਚੋਣਾਂ 'ਚ ਸਿਆਸੀ ਦਲਾਂ ਲਈ ਰਣਨੀਤੀ ਤਿਆਰ ਕਰਨ ਵਾਲੇ ਪ੍ਰਸ਼ਾਂਤ ਕਿਸ਼ੋਰ ਨੇ ਟਵੀਟ ਕਰ ਕੇ ਚੋਣ ਕਮਿਸ਼ਨ ਨੂੰ ਸਲਾਹ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਵੋਟਿੰਗ ਵਾਲੇ ਸੂਬਿਆਂ 'ਚ ਘੱਟੋ-ਘੱਟ 80 ਫੀਸਦੀ ਲੋਕਾਂ ਲਈ ਵੈਕਸੀਨ ਦੀਆਂ ਦੋਵੇਂ ਖ਼ੁਰਾਕਾਂ ਦਿਵਾਉਣ 'ਤੇ ਜ਼ੋਰ ਦੇਣਾ ਚਾਹੀਦਾ। ਭਿਆਨਕ ਮਹਾਮਾਰੀ ਦਰਮਿਆਨ ਹੈਸ਼ਟੈੱਗ ਚੋਣਾਂ ਕਰਵਾਉਣ ਦਾ ਇਹੀ ਇਕਮਾਤਰ ਸੁਰੱਖਿਅਤ ਤਰੀਕਾ ਹੈ। ਬਾਕੀ ਸਭ ਬਕਵਾਸ ਹੈ। ਹੈਸ਼ਟੈਗ ਕੋਰੋਨਾ ਅਨੁਕੂਲ ਰਵੱਈਏ ਲਈ ਦਿਸ਼ਾ-ਨਿਰਦੇਸ਼ ਹਾਸੋਹੀਣ ਹੈ, ਜਿਸ ਦੀ ਕੋਈ ਪਾਲਣਾ ਨਹੀਂ ਕਰਦਾ ਹੈ।

ਇਹ ਵੀ ਪੜ੍ਹੋ : PM ਮੋਦੀ ਦੀ ਸੁਰੱਖਿਆ ਮਾਮਲਾ : SC 'ਚ ਕੇਂਦਰ ਬੋਲਿਆ- ਦੋਸ਼ੀਆਂ ਨਾਲ ਚਾਹ ਪੀ ਰਹੇ ਸਨ ਪੁਲਸ ਵਾਲੇ

ਦੱਸਣਯੋਗ ਹੈ ਕਿ ਅਗਲੇ ਸਾਲ ਜਿਨ੍ਹਾਂ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਉਨ੍ਹਾਂ 'ਚ ਕੋਰੋਨਾ ਦੇ ਹਾਲਾਤ ਦਾ ਮੁਲਾਂਕਣ ਕਰਨ ਦੇ ਕੁਝ ਦਿਨ ਬਾਅਦ ਚੋਣ ਕਮਿਸ਼ਨ ਨੇ ਉਨ੍ਹਾਂ ਤੋਂ ਕੋਰੋਨਾ ਟੀਕਾਕਰਨ ਮੁਹਿੰਮ ਤੇਜ਼ ਕਰਨ ਅਤੇ ਇਹ ਯਕੀਨੀ ਕਰਨ ਲਈ ਕਿਹਾ ਹੈ ਕਿ ਚੋਣ ਡਿਊਟੀ 'ਤੇ ਲਾਏ ਗਏ ਲੋਕਾਂ ਨੇ ਦੋਵੇਂ ਖ਼ੁਰਾਕਾਂ ਲਗਾ ਰੱਖੀਆਂ ਹੋਣ। ਸੂਤਰਾਂ ਨੇ ਦੱਸਿਆ ਕਿ ਉੱਤਰ ਪ੍ਰਦੇਸ਼, ਉਤਰਾਖੰਡ, ਗੋਆ, ਮਣੀਪੁਰ ਅਤੇ ਪੰਜਾਬ ਦੇ ਮੁੱਖ ਸਕੱਤਰਾਂ ਨੂੰ ਲਿਖੀ ਹਾਲੀਆ ਚਿੱਠੀ 'ਚ ਕਮਿਸ਼ਨ ਨੇ 5 ਸੂਬਿਆਂ ਨੂੰ ਇਹ ਵੀ ਯਾਦ ਦਿਵਾਇਆ ਕਿ ਵੋਟਿੰਗ ਕਰਮੀ ਮੋਹਰੀ ਮੋਰਚੇ 'ਤੇ ਕੰਮ ਕਰਨ ਵਾਲੇ ਕਰਮੀਆਂ 'ਚ ਆਉਂਦੇਜ ਹਨ ਅਤੇ ਉਨ੍ਹਾਂ ਨੂੰ ਕੋਰੋਨਾ ਟੀਕੇ ਦੀ ਤੀਜੀ ਜਾਂ ਐਡੀਸ਼ਨਲ ਖ਼ੁਰਾਕ ਦਿੱਤੀ ਜਾ ਸਕਦੀ ਹੈ। ਕੇਂਦਰੀ ਸਿਹਤ ਮੰਤਰਾਲਾ ਨੇ ਵੀ ਕੁਝ ਦਿਨ ਪਹਿਲਾਂ ਇਹ ਗੱਲ ਕਹੀ ਸੀ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

DIsha

Content Editor

Related News