ਪ੍ਰਸ਼ਾਂਤ ਕਿਸ਼ੋਰ ਨੇ ਜ਼ਿਮਨੀ ਚੋਣਾਂ ਲਈ ਦੋ ਸੀਟਾਂ ਤੋਂ ਬਦਲੇ ਉਮੀਦਵਾਰ

Wednesday, Oct 23, 2024 - 02:06 PM (IST)

ਪ੍ਰਸ਼ਾਂਤ ਕਿਸ਼ੋਰ ਨੇ ਜ਼ਿਮਨੀ ਚੋਣਾਂ ਲਈ ਦੋ ਸੀਟਾਂ ਤੋਂ ਬਦਲੇ ਉਮੀਦਵਾਰ

ਅਰਾਹ (ਬਿਹਾਰ) : ਬਿਹਾਰ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਣੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ ਤੋਂ ਕੁਝ ਦਿਨ ਪਹਿਲਾਂ, ਪ੍ਰਸ਼ਾਂਤ ਕਿਸ਼ੋਰ ਦੀ ਜਨ ਸੂਰਜ ਪਾਰਟੀ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਉਹ ਦੋ ਸੀਟਾਂ 'ਤੇ ਆਪਣੇ ਉਮੀਦਵਾਰ ਬਦਲ ਰਹੀ ਹੈ। ਭੋਜਪੁਰ ਜ਼ਿਲ੍ਹੇ ਦੇ ਹੈੱਡਕੁਆਰਟਰ ਆਰਾ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਨੇ ਕਿਹਾ ਕਿ ਸਮਾਜਿਕ ਕਾਰਕੁਨ ਕਿਰਨ ਸਿੰਘ ਹੁਣ ਸਾਬਕਾ ਉਪ ਸੈਨਾ ਮੁਖੀ ਲੈਫਟੀਨੈਂਟ ਜਨਰਲ ਸ਼੍ਰੀ ਕ੍ਰਿਸ਼ਨ ਸਿੰਘ ਦੀ ਥਾਂ ਤਰੜੀ ਸੀਟ ਤੋਂ ਚੋਣ ਲੜਨਗੇ। 

ਇਹ ਵੀ ਪੜ੍ਹੋ - ਵੱਡੀ ਖ਼ਬਰ : ਰਾਹੁਲ ਗਾਂਧੀ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਦੱਸ ਦੇਈਏ ਕਿ ਪਿਛਲੇ ਹਫ਼ਤੇ ਹੀ ਸਿੰਘ ਦੀ ਉਮੀਦਵਾਰੀ ਦਾ ਐਲਾਨ ਬੜੇ ਧੂਮਧਾਮ ਤਰੀਕੇ ਨਾਲ ਕੀਤਾ ਗਿਆ ਸੀ। ਪਾਰਟੀ ਨੇ ਇਹ ਵੀ ਕਿਹਾ ਕਿ ਸਾਬਕਾ ਪੰਚਾਇਤ ਮੁਖੀ ਮੁਹੰਮਦ ਅਮਜਦ ਨੂੰ ਸਿੱਖਿਆ ਸ਼ਾਸਤਰੀ ਖ਼ਿਲਾਫ਼ਤ ਹੁਸੈਨ ਦੀ ਜਗ੍ਹਾ ਬੇਲਾਗੰਜ ਸੀਟ ਤੋਂ ਉਮੀਦਵਾਰ ਬਣਾਇਆ ਜਾ ਰਿਹਾ ਹੈ। ਦੂਜੇ ਪਾਸੇ ਇਹ ਐਲਾਨ ਕਿਸ਼ੋਰ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਮਨੋਜ ਭਾਰਤੀ ਦੀ ਮੌਜੂਦਗੀ ਵਿੱਚ ਕੀਤਾ ਗਿਆ ਹੈ।

ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News