ਪ੍ਰਤਾਪ ਬਾਜਵਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Saturday, Sep 14, 2024 - 01:56 PM (IST)

ਪ੍ਰਤਾਪ ਬਾਜਵਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਨਵੀਂ ਦਿੱਲੀ- ਕਾਂਗਰਸ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਤਿੰਨ ਸੀਨੀਅਰ ਆਗੂਆਂ ਨੂੰ ਵਿਸ਼ੇਸ਼ ਆਬਜ਼ਰਵਰ ਨਿਯੁਕਤ ਕੀਤਾ ਹੈ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਜਾਰੀ ਪ੍ਰੈੱਸ ਬਿਆਨ ਅਨੁਸਾਰ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਪਾਰਟੀ ਦੇ ਖਜ਼ਾਨਚੀ ਅਜੇ ਮਾਕਨ ਨੂੰ ਅਖਿਲ ਭਾਰਤੀ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦਾ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਹੈ।

PunjabKesari

ਇਨ੍ਹਾਂ ਨਿਯੁਕਤੀਆਂ ਦਾ ਮਕਸਦ ਹਰਿਆਣਾ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਰਣਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣਾ ਹੈ। ਚੋਣਾਂ ਦੇ ਸਮੇਂ ਇਨ੍ਹਾਂ ਆਗੂਆਂ ਦਾ ਸਿਆਸੀ ਤਜਰਬਾ ਕਾਂਗਰਸ ਲਈ ਮਹੱਤਵਪੂਰਨ ਸਾਬਤ ਹੋ ਸਕਦਾ ਹੈ। ਇਹ ਕਦਮ ਪਾਰਟੀ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ ਕਿ ਉਹ ਹਰਿਆਣਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਵੋਟਰਾਂ ਤੱਕ ਪਹੁੰਚਣ ਲਈ ਹਮਲਾਵਰ ਰਣਨੀਤੀ ਅਪਣਾਉਣ ਦਾ ਫੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਿੰਗ 5 ਅਕਤੂਬਰ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News