ਪ੍ਰਵੀਨ ਕੁਮਾਰ ਸ੍ਰੀਵਾਸਤਵ ਨੇ ਨਵੇਂ ਕੇਂਦਰੀ ਵਿਜੀਲੈਂਸ ਕਮਿਸ਼ਨਰ ਵਜੋਂ ਚੁੱਕੀ ਸਹੁੰ

Monday, May 29, 2023 - 03:04 PM (IST)

ਪ੍ਰਵੀਨ ਕੁਮਾਰ ਸ੍ਰੀਵਾਸਤਵ ਨੇ ਨਵੇਂ ਕੇਂਦਰੀ ਵਿਜੀਲੈਂਸ ਕਮਿਸ਼ਨਰ ਵਜੋਂ ਚੁੱਕੀ ਸਹੁੰ

ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਪ੍ਰਵੀਣ ਕੁਮਾਰ ਸ਼੍ਰੀਵਾਸਤਵ ਨੂੰ ਸੋਮਵਾਰ ਯਾਨੀ ਕਿ ਅੱਜ ਕੇਂਦਰੀ ਵਿਜੀਲੈਂਸ ਕਮਿਸ਼ਨਰ ਅਹੁਦੇ ਦੀ ਸਹੁੰ ਚੁਕਾਈ। ਰਾਸ਼ਟਰਪਤੀ ਭਵਨ ਤੋਂ ਜਾਰੀ ਇਕ ਬਿਆਨ ਵਿਚ ਇਹ ਜਾਣਕਾਰੀ ਦਿੱਤੀ ਗਈ। ਸ਼੍ਰੀਵਾਸਤਵ ਕੇਂਦਰੀ ਵਿਜੀਲੈਂਸ ਕਮਿਸ਼ਨਰ ਦੇ ਅਹੁਦੇ 'ਤੇ ਸੁਰੇਸ਼ ਐੱਨ. ਪਟੇਲ ਦਾ ਕਾਰਜਕਾਲ ਪੂਰਾ ਹੋਣ ਮਗਰੋਂ ਪਿਛਲੇ ਸਾਲ ਦਸੰਬਰ ਤੋਂ ਕਾਰਜਵਾਹਕ ਕੇਂਦਰੀ ਵਿਜੀਲੈਂਸ ਕਮਿਸ਼ਨਰ ਦੇ ਤੌਰ 'ਤੇ ਕੰਮ ਕਰ ਰਹੇ ਸਨ। ਬਿਆਨ 'ਚ ਕਿਹਾ ਗਿਆ ਹੈ ਕਿ ਅੱਜ ਸਵੇਰੇ ਸਾਢੇ 10 ਵਜੇ ਰਾਸ਼ਟਰਪਤੀ ਭਵਨ 'ਚ ਆਯੋਜਿਤ ਸਮਾਰੋਹ 'ਚ ਪ੍ਰਵੀਣ ਕੁਮਾਰ ਸ਼੍ਰੀਵਾਸਤਵ ਨੇ ਕੇਂਦਰੀ ਵਿਜੀਲੈਂਸ ਕਮਿਸ਼ਨਰ ਦੇ ਤੌਰ 'ਤੇ ਸਹੁੰ ਚੁੱਕੀ। ਸਮਾਰੋਹ ਵਿਚ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰ ਮਾਣਯੋਗ ਮਹਿਮਾਨ ਹਾਜ਼ਰ ਸਨ। 

ਕੇਂਦਰੀ ਵਿਜੀਲੈਂਸ ਕਮਿਸ਼ਨ 'ਚ ਵਿਜੀਲੈਂਸ ਕਮਿਸ਼ਨਰ ਦੀ ਇਕ ਅਸਾਮੀ ਖਾਲੀ ਹੈ। ਮੌਜੂਦਾ ਸਮੇਂ 'ਚ ਇੰਟੈਲੀਜੈਂਸ ਬਿਊਰੋ ਦੇ ਸਾਬਕਾ ਮੁਖੀ ਅਰਵਿੰਦ ਕੁਮਾਰ ਇਕੱਲੇ ਵਿਜੀਲੈਂਸ ਕਮਿਸ਼ਨਰ ਹਨ। ਸ਼੍ਰੀਵਾਸਤਵ ਅਸਾਮ-ਮੇਘਾਲਿਆ ਕੇਡਰ ਦੇ 1988 ਬੈਚ (ਸੇਵਾਮੁਕਤ) ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ. ਏ. ਐਸ) ਅਧਿਕਾਰੀ ਹਨ। ਉਹ ਪਿਛਲੇ ਸਾਲ 31 ਜਨਵਰੀ ਨੂੰ ਕੈਬਨਿਟ ਸਕੱਤਰੇਤ ਦੇ ਸਕੱਤਰ (ਕੋਆਰਡੀਨੇਸ਼ਨ) ਵਜੋਂ ਸੇਵਾਮੁਕਤ ਹੋਏ ਸਨ। ਗ੍ਰਹਿ ਮੰਤਰਾਲੇ ਵਿਚ ਵਿਸ਼ੇਸ਼ ਸਕੱਤਰ ਅਤੇ ਵਧੀਕ ਸਕੱਤਰ ਵਜੋਂ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਭਾਰਤੀ ਪੁਲਸ ਸੇਵਾ (ਆਈ. ਪੀ. ਐਸ), ਕਾਮਿਆਂ ਅਤੇ ਕੇਂਦਰੀ ਹਥਿਆਰਬੰਦ ਪੁਲਸ ਬਲਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਆਮ ਪ੍ਰਸ਼ਾਸਨ ਦੇ ਕਾਡਰ ਪ੍ਰਬੰਧਨ ਨਾਲ ਸਬੰਧਤ ਮਾਮਲਿਆਂ ਦਾ ਪ੍ਰਬੰਧਨ ਕੀਤਾ। ਕੇਂਦਰੀ ਵਿਜੀਲੈਂਸ ਕਮਿਸ਼ਨਰ ਅਤੇ ਵਿਜੀਲੈਂਸ ਕਮਿਸ਼ਨਰ ਦਾ ਕਾਰਜਕਾਲ 4 ਸਾਲ ਜਾਂ ਅਹੁਦੇਦਾਰ ਵਿਅਕਤੀ ਦੇ 65 ਸਾਲ ਦੀ ਉਮਰ ਦੇ ਹੋਣ ਤੱਕ ਹੁੰਦਾ ਹੈ।


author

Tanu

Content Editor

Related News