ਪ੍ਰਯਾਗਰਾਜ ''ਚ ਵੱਡੀ ਵਾਰਦਾਤ: ਦਿਨ ਦਿਹਾੜੇ ਗੋਲੀਆਂ ਮਾਰ ਕਰ ''ਤਾ ਪ੍ਰਾਪਰਟੀ ਡੀਲਰ ਦਾ ਕਤਲ

Thursday, Apr 09, 2026 - 12:13 PM (IST)

ਪ੍ਰਯਾਗਰਾਜ ''ਚ ਵੱਡੀ ਵਾਰਦਾਤ: ਦਿਨ ਦਿਹਾੜੇ ਗੋਲੀਆਂ ਮਾਰ ਕਰ ''ਤਾ ਪ੍ਰਾਪਰਟੀ ਡੀਲਰ ਦਾ ਕਤਲ

ਨੈਸ਼ਨਲ ਡੈਸਕ : ਪ੍ਰਯਾਗਰਾਜ ਦੇ ਕਰੇਲੀ ਥਾਣਾ ਖੇਤਰ ਦੇ ਅਧੀਨ ਗੌਸ ਨਗਰ ਦੇ ਬਿਸਮਿੱਲ੍ਹਾ ਸਕੁਏਅਰ ਨੇੜੇ ਅਣਪਛਾਤੇ ਹਮਲਾਵਰਾਂ ਨੇ ਇੱਕ ਪ੍ਰਾਪਰਟੀ ਡੀਲਰ ਦੀ ਬੁੱਧਵਾਰ ਸ਼ਾਮ ਨੂੰ ਕਥਿਤ ਤੌਰ 'ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਕਤਲ ਦੀ ਇਸ ਵਾਰਦਾਤ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਨਕਾਬਪੋਸ਼ ਬਾਈਕ ਸਵਾਰ ਅਪਰਾਧੀਆਂ ਨੇ ਕਤਲ ਦੀ ਇਸ ਵਾਰਦਾਤ ਨੂੰ ਦਿਨ-ਦਿਹਾੜੇ ਅੰਜਾਮ ਦਿੱਤਾ ਅਤੇ ਮੌਕੇ ਤੋਂ ਭੱਜ ਗਏ। ਇਸ ਕਤਲ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। 

ਇਹ ਵੀ ਪੜ੍ਹੋ - ਹਾਸੇ-ਮਜ਼ਾਕ 'ਚ ਦੋਸਤ ਨੇ ਕੰਪਰੈਸ਼ਰ ਨਾਲ ਸਰੀਰ 'ਚ ਭਰ 'ਤੀ ਹਵਾ, ਮੁੰਡੇ ਦੀ ਦਰਦਨਾਕ ਮੌਤ

ਡੀਸੀਪੀ (ਸ਼ਹਿਰ) ਮਨੀਸ਼ ਸ਼ਾਂਡਲਿਆ ਨੇ ਕਿਹਾ ਕਿ ਪੁਲਸ ਨੂੰ ਗੌਸ ਨਗਰ ਦੇ ਬਿਸਮਿੱਲ੍ਹਾ ਸਕੁਏਅਰ ਨੇੜੇ ਇੱਕ ਪ੍ਰਾਪਰਟੀ ਡੀਲਰ ਨੂੰ ਗੋਲੀ ਮਾਰਨ ਦੀ ਸੂਚਨਾ ਮਿਲੀ। ਉਸਨੂੰ ਗੰਭੀਰ ਹਾਲਤ ਵਿੱਚ ਐਸਆਰਐਨ ਹਸਪਤਾਲ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਸ ਕਤਲੇਆਮ ਤੋਂ ਬਾਅਦ ਲੋਕਾਂ ਦੇ ਅੰਦਰ ਡਰ ਪੈਦਾ ਹੋ ਗਿਆ। ਮ੍ਰਿਤਕ ਦੀ ਪਛਾਣ ਮੁਹੰਮਦ ਇਰਫਾਨ (45) ਵਜੋਂ ਹੋਈ ਹੈ, ਜੋ ਕਿ ਇੱਕ ਪ੍ਰਾਪਰਟੀ ਡੀਲਰ ਸੀ, ਜਿਸਦਾ ਕੁਝ ਲੋਕਾਂ ਨਾਲ ਜਾਇਦਾਦ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਹੋਇਆ ਸੀ।

ਇਹ ਵੀ ਪੜ੍ਹੋ - ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਨੂੰ ਫੜਨ ਲਈ ਪੰਜ ਪੁਲਸ ਟੀਮਾਂ ਬਣਾਈਆਂ ਗਈਆਂ ਹਨ ਅਤੇ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਅਨੁਸਾਰ, ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ - Rain Alert : ਅਗਲੇ 24 ਘੰਟੇ ਖ਼ਤਰਨਾਕ! ਇਨ੍ਹਾਂ 11 ਸੂਬਿਆਂ 'ਚ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News