14,15,16 ਤੇ 17 ਅਪ੍ਰੈਲ ਲਈ IMD ਦਾ ਅਲਰਟ! ਇਨ੍ਹਾਂ ਸੂਬਿਆਂ ''ਚ ਪਏਗਾ ਭਾਰੀ ਮੀਂਹ

Monday, Apr 13, 2026 - 05:40 PM (IST)

14,15,16 ਤੇ 17 ਅਪ੍ਰੈਲ ਲਈ IMD ਦਾ ਅਲਰਟ! ਇਨ੍ਹਾਂ ਸੂਬਿਆਂ ''ਚ ਪਏਗਾ ਭਾਰੀ ਮੀਂਹ

ਨਵੀਂ ਦਿੱਲੀ: ਦੇਸ਼ ਵਿੱਚ ਪ੍ਰੀ-ਮਾਨਸੂਨ ਸੀਜ਼ਨ ਦੀ ਦਸਤਕ ਨਾਲ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲ ਗਿਆ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਦੇਸ਼ ਦੇ ਕਈ ਸੂਬਿਆਂ 'ਚ 14, 15, 16 ਅਤੇ 17 ਅਪ੍ਰੈਲ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਉਂਦੇ ਹੋਏ ਅਲਰਟ ਜਾਰੀ ਕੀਤਾ ਹੈ। ਇਸ ਬਦਲਾਅ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ, ਉੱਥੇ ਹੀ ਕਈ ਥਾਵਾਂ 'ਤੇ ਤੇਜ਼ ਹਵਾਵਾਂ ਅਤੇ ਗੜੇਮਾਰੀ ਮੁਸ਼ਕਲਾਂ ਵੀ ਵਧਾ ਸਕਦੀ ਹੈ।

ਪੰਜਾਬ ਤੇ ਉੱਤਰ ਭਾਰਤ 'ਚ ਮੌਸਮ
ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ 14 ਤੋਂ 17 ਅਪ੍ਰੈਲ ਦੌਰਾਨ ਭਾਰੀ ਬਾਰਿਸ਼ ਹੋਣ ਦੇ ਆਸਾਰ ਹਨ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ, ਧੂੜ ਭਰੀ ਹਨੇਰੀ ਆਉਣ ਅਤੇ ਬਿਜਲੀ ਗਰਜਣ ਦੀ ਚਿਤਾਵਨੀ ਦਿੱਤੀ ਗਈ ਹੈ। ਕੁਝ ਇਲਾਕਿਆਂ 'ਚ ਗੜੇਮਾਰੀ ਹੋਣ ਦੀ ਵੀ ਸੰਭਾਵਨਾ ਹੈ, ਜੋ ਕਿ ਫ਼ਸਲਾਂ ਲਈ ਚਿੰਤਾ ਦਾ ਵਿਸ਼ਾ ਬਣ ਸਕਦੀ ਹੈ।

ਦੇਸ਼ ਦੇ ਹੋਰਨਾਂ ਹਿੱਸਿਆਂ ਦਾ ਹਾਲ
ਪ੍ਰੀ-ਮਾਨਸੂਨ ਦੇ ਇਸ ਪ੍ਰਭਾਵ ਕਾਰਨ ਦੱਖਣੀ ਅਤੇ ਪੂਰਬੀ ਸੂਬਿਆਂ 'ਚ ਵੀ ਮੌਸਮ ਵਿਗੜੇਗਾ। ਕੇਰਲ ਤੇ ਕਰਨਾਟਕ 'ਚ ਅਗਲੇ ਚਾਰ ਦਿਨ ਭਾਰੀ ਬਾਰਿਸ਼ ਦੇ ਨਾਲ-ਨਾਲ ਤੇਜ਼ ਹਵਾਵਾਂ ਤੇ ਬਿਜਲੀ ਗਰਜਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਓਡੀਸ਼ਾ, ਤਾਮਿਲਨਾਡੂ, ਤੇਲੰਗਾਨਾ, ਆਂਧਰਾ ਪ੍ਰਦੇਸ਼ ਅਤੇ ਉੱਤਰ-ਪੂਰਬੀ ਰਾਜਾਂ (ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਆਦਿ) 'ਚ ਵੀ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ ਹੈ।

ਗਰਮੀ ਤੋਂ ਮਿਲੇਗੀ ਰਾਹਤ
ਦੇਸ਼ ਭਰ ਵਿੱਚ ਰੁਕ-ਰੁਕ ਕੇ ਹੋ ਰਹੀ ਇਸ ਬਾਰਿਸ਼ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਜਿਸ ਨਾਲ ਆਮ ਲੋਕਾਂ ਨੂੰ ਵਧ ਰਹੀ ਗਰਮੀ ਤੋਂ ਵੱਡੀ ਰਾਹਤ ਮਿਲੇਗੀ। ਹਾਲਾਂਕਿ, ਮੌਸਮ ਵਿਭਾਗ ਨੇ ਹਾਲ ਹੀ 'ਚ ਅਲ-ਨੀਨੋ ਦੇ ਪ੍ਰਭਾਵ ਬਾਰੇ ਵੀ ਰਿਪੋਰਟ ਸਾਂਝੀ ਕੀਤੀ ਹੈ, ਪਰ ਸਾਲ 2025 'ਚ ਦੇਸ਼ ਭਰ 'ਚ ਚੰਗੀ ਬਾਰਿਸ਼ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News