ਦਾਜ ਦੇ ਲੋਭੀਆਂ ਨੇ ਕੁੱਟ-ਕੁੱਟ ਮਾਰ ਦਿੱਤੀ ਗਰਭਵਤੀ, ਫਿਰ ਸਬੂਤ ਮਿਟਾਉਣ ਲਈ...
Sunday, Oct 05, 2025 - 02:55 PM (IST)

ਮੈਨਪੁਰੀ : ਉੱਤਰ ਪ੍ਰਦੇਸ਼ ਦੇ ਮੈਨਪੁਰੀ ਤੋਂ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਹੋਰ ਧੀ ਨੂੰ ਦਾਜ ਦੀ ਬਲੀ ਚੜ ਗਈ ਹੈ। ਜ਼ਿਲ੍ਹੇ ਦੇ ਔਂਚਾ ਇਲਾਕੇ ਵਿੱਚ, ਇੱਕ ਚਾਰ ਮਹੀਨਿਆਂ ਦੀ ਗਰਭਵਤੀ ਔਰਤ ਨੂੰ ਉਸਦੇ ਪਤੀ ਅਤੇ ਹੋਰ ਸਹੁਰਿਆਂ ਨੇ ਕਥਿਤ ਤੌਰ 'ਤੇ 5 ਲੱਖ ਰੁਪਏ ਦੇ ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਕੁੱਟ-ਕੁੱਟ ਕੇ ਮਾਰ ਦਿੱਤਾ। ਕਤਲ ਤੋਂ ਬਾਅਦ, ਦੋਸ਼ੀਆਂ ਨੇ ਸਬੂਤ ਮਿਟਾਉਣ ਲਈ ਉਸਦੀ ਲਾਸ਼ ਨੂੰ ਨੇੜਲੇ ਖੇਤ 'ਚ ਸਾੜ ਦਿੱਤਾ।
ਵਿਆਹ ਸਮੇਂ ਦਿੱਤੇ ਗਏ ਦਾਜ ਤੋਂ ਅਸੰਤੁਸ਼ਟ ਸਨ ਦੋਸ਼ੀ
ਪੁਲਸ ਨੇ ਦੱਸਿਆ ਕਿ ਕੋਤਵਾਲੀ ਥਾਣਾ ਖੇਤਰ ਦੇ ਰੰਗਪੁਰ ਪਿੰਡ ਦੀ ਰਹਿਣ ਵਾਲੀ ਰਜਨੀ ਕੁਮਾਰੀ (21) ਦਾ ਵਿਆਹ ਇਸ ਸਾਲ 21 ਅਪ੍ਰੈਲ ਨੂੰ ਗੋਪਾਲਪੁਰ ਪਿੰਡ ਦੇ ਰਹਿਣ ਵਾਲੇ ਸਚਿਨ ਨਾਲ ਹੋਇਆ ਸੀ। ਰਜਨੀ ਦੀ ਮਾਂ ਸੁਨੀਤਾ ਦੇਵੀ ਨੇ ਦੋਸ਼ ਲਗਾਇਆ ਕਿ ਉਸਦਾ ਪਤੀ ਸਚਿਨ, ਉਸਦਾ ਭਰਾ ਪ੍ਰਾਣਸ਼ੂ ਅਤੇ ਰਿਸ਼ਤੇਦਾਰ ਰਾਮਨਾਥ, ਦਿਵਿਆ ਅਤੇ ਟੀਨਾ ਵਿਆਹ ਸਮੇਂ ਦਿੱਤੇ ਗਏ ਦਾਜ ਤੋਂ ਅਸੰਤੁਸ਼ਟ ਸਨ ਅਤੇ ਰਜਨੀ 'ਤੇ ਟੈਂਟ ਹਾਊਸ ਖੋਲ੍ਹਣ ਲਈ 5 ਲੱਖ ਰੁਪਏ ਲਿਆਉਣ ਲਈ ਦਬਾਅ ਪਾ ਰਹੇ ਸਨ।
ਚਾਰ ਮਹੀਨਿਆਂ ਦੀ ਗਰਭਵਤੀ ਸੀ ਮ੍ਰਿਤਕਾ
ਪੁਲਸ ਨੇ ਕਿਹਾ ਕਿ ਜਦੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ ਤਾਂ ਉਨ੍ਹਾਂ ਨੇ ਪਿਛਲੇ ਸ਼ੁੱਕਰਵਾਰ ਨੂੰ ਕਥਿਤ ਤੌਰ 'ਤੇ ਰਜਨੀ 'ਤੇ ਤਸ਼ੱਦਦ ਕੀਤਾ ਅਤੇ ਜਾਨਲੇਵਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਸਬੂਤ ਮਿਟਾਉਣ ਲਈ, ਮੁਲਜ਼ਮਾਂ ਨੇ ਉਸ ਦਾ ਆਪਣੇ ਖੇਤ 'ਚ ਸਸਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਰਜਨੀ ਦੇ ਪਰਿਵਾਰ ਦਾ ਦਾਅਵਾ ਹੈ ਕਿ ਉਹ ਉਸਦੀ ਮੌਤ ਦੇ ਸਮੇਂ ਚਾਰ ਮਹੀਨਿਆਂ ਦੀ ਗਰਭਵਤੀ ਸੀ। ਵਧੀਕ ਪੁਲਸ ਸੁਪਰਡੈਂਟ ਨੇ ਦੱਸਿਆ ਕਿ ਰਜਨੀ ਦੀ ਮਾਂ ਸੁਨੀਤਾ ਦੇਵੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਉਸਦੇ ਪਤੀ ਸਚਿਨ ਸਮੇਤ ਛੇ ਮੁਲਜ਼ਮਾਂ ਖ਼ਿਲਾਫ਼ ਦਾਜ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e