ਬੇਰਹਿਮੀ : ਬਦਮਾਸ਼ਾਂ ਨੇ 7 ਮਹੀਨਿਆਂ ਦੀ ਗਰਭਵਤੀ ਔਰਤ ਨੂੰ ਮਾਰੀ ਗੋ.ਲੀ
Thursday, Dec 12, 2024 - 03:01 PM (IST)
ਭੁਵਨੇਸ਼ਵਰ- ਅਣਪਛਾਤੇ ਵਿਅਕਤੀਆਂ ਵਲੋਂ ਇਕ ਗਰਭਵਤੀ ਔਰਤ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਹ ਦਰਦਨਾਕ ਘਟਨਾ ਓਡੀਸ਼ਾ ਦੇ ਸੁੰਦਰਗੜ੍ਹ ਜ਼ਿਲ੍ਹੇ 'ਚ ਵਾਪਰੀ। ਮ੍ਰਿਤਕਾ ਦੀ ਪਛਾਣ ਜ਼ਿਲ੍ਹੇ ਦੇ ਟਿਕਾਇਤਪਾਲੀ ਥਾਣੇ ਅਧੀਨ ਝਿਰਦਾਪਾਲੀ ਪਿੰਡ ਦੇ ਦੇਬੇਨ ਬੇਹੇਰਾ ਦੀ ਪਤਨੀ ਸੌਮਿਆਮਈ ਬੇਹੇਰਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਔਰਤ 7 ਮਹੀਨਿਆਂ ਦੀ ਗਰਭਵਤੀ ਸੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਅਨੁਸਾਰ, ਮੰਗਲਵਾਰ ਦੇਰ ਰਾਤ 2 ਅਣਪਛਾਤੇ ਲੋਕਾਂ ਨੇ ਸੌਮਿਆਮਈ ਦੇ ਘਰ ਦਾ ਦਰਵਾਜ਼ਾ ਖੜਕਾਇਆ। ਜਦੋਂ ਸੌਮਿਆਮਈ ਨੇ ਦਰਵਾਜ਼ਾ ਖੋਲ੍ਹਿਆ ਤਾਂ ਉਨ੍ਹਾਂ ਨੇ ਉਸ ਦੇ ਸੋਨੇ ਦੇ ਗਹਿਣੇ ਖੋਹ ਲਏ ਅਤੇ ਜਦੋਂ ਉਸ ਨੇ ਰੌਲਾ ਪਾਇਆ ਤਾਂ ਉਸ ਨੂੰ ਗੋਲੀ ਮਾਰ ਦਿੱਤੀ।
ਅਧਿਕਾਰੀ ਨੇ ਦੱਸਿਆ ਕਿ ਸੌਮਿਆਮਈ ਨੂੰ ਨੇੜੇ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਫੋਰੈਂਸਿਕ ਟੀਮ ਨੂੰ ਅਪਰਾਧ ਸਥਾਨ 'ਤੇ ਭੇਜ ਦਿੱਤਾ ਗਿਆ ਹੈ ਅਤੇ ਦੋਸ਼ੀਆਂ ਨੂੰ ਫੜਨ ਲਈ ਅੱਗੇ ਦੀ ਜਾਂਚ ਜਾਰੀ ਹੈ। ਦੇਬੇਨ ਨੇ ਕਿਹਾ,''ਜਦੋਂ ਮੈਂ ਕੱਲ੍ਹ ਰਾਤ ਆਪਣੇ ਕਮਰੇ 'ਚ ਸੌਂ ਰਿਹਾ ਸੀ ਤਾਂ ਮੈਨੂੰ ਬੰਬ ਫਟਣ ਵਰਗੀ ਆਵਾਜ਼ ਸੁਣੀ, ਜਿਸ ਨਾਲ ਮੈਂ ਤੁਰੰਤ ਜਾਗ ਗਿਆ। ਜਦੋਂ ਮੈਂ ਆਵਾਜ਼ ਸੁਣ ਕੇ ਉੱਥੇ ਪਹੁੰਚਿਆ ਤਾਂ ਦੇਖਿਆ ਕਿ ਮੇਰੀ ਪਤਨੀ ਖੂਨ ਨਾਲ ਲੱਥਪੱਥ ਫਰਸ਼ 'ਤੇ ਪਈ ਸੀ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8