ਰਾਸ਼ਟਰਪਤੀ ਮੁਰਮੂ ਨੂੰ ਮਿਲੇ ਸਿੱਕਮ ਦੇ CM, ਸਿੱਕਾ ਅਤੇ ਡਾਕ ਟਿਕਟ ਕੀਤਾ ਭੇਟ
Monday, Jun 16, 2025 - 05:43 PM (IST)

ਗੰਗਟੋਕ- ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਨੇ ਸੋਮਵਾਰ ਨੂੰ ਨਵੀਂ ਦਿੱਲੀ 'ਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਿੱਕਮ ਸੂਬੇ ਦੀ ਸਥਾਪਨਾ ਦੇ 50 ਸਾਲ ਪੂਰੇ ਹੋਣ ਮੌਕੇ ਸਿੱਕਾ ਅਤੇ ਇਕ ਡਾਕ ਟਿਕਟ ਸਮੇਤ ਯਾਦਗਾਰੀ ਚਿੰਨ੍ਹ ਭੇਟ ਕੀਤੇ। ਤਮਾਂਗ ਨੇ ਹਿਮਾਲਿਆਈ ਸੂਬੇ ਦੇ ਲੋਕਾਂ ਵੱਲੋਂ ਨਿੱਘੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
ਮੁੱਖ ਮੰਤਰੀ ਦਫ਼ਤਰ (ਸੀ.ਐੱਮ.ਓ) ਨੇ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਮੁਲਾਕਾਤ ਦੌਰਾਨ ਤਮਾਂਗ ਨੇ ਰਾਸ਼ਟਰਪਤੀ ਨੂੰ ਇਕ ਯਾਦਗਾਰੀ ਚਿੰਨ੍ਹ, ਇਕ ਸਿੱਕਾ ਅਤੇ ਇਕ ਡਾਕ ਟਿਕਟ ਭੇਟ ਕੀਤਾ, ਜੋ ਕਿ ਭਾਰਤੀ ਸੰਘ ਵਿਚ ਸਿੱਕਮ ਦੇ ਇਕ ਸੂਬੇ ਦੇ ਰੂਪ ਵਿਚ ਏਕੀਕਰਨ ਦੇ 50 ਸਾਲ ਪੂਰੇ ਹੋਣ ਮੌਕੇ ਜਾਰੀ ਕੀਤਾ ਗਿਆ ਸੀ। ਇਸ ਮੌਕੇ ਨੂੰ ਇਕ ਮਾਣਮੱਤਾ ਅਤੇ ਇਤਿਹਾਸਕ ਪਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਕੇਤ ਸਿੱਕਮ ਦੇ ਲੋਕਾਂ ਦੀ ਏਕਤਾ ਅਤੇ ਇੱਛਾਵਾਂ ਦਾ ਪ੍ਰਤੀਕ ਹੈ।