4 ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀ ਤਿਆਰੀ, 20 ਅਗਸਤ ਤੱਕ ਵੋਟਰ ਸੂਚੀਆਂ ਹੋ ਜਾਣਗੀਆਂ ਤਿਆਰ

Saturday, Jun 22, 2024 - 10:49 AM (IST)

4 ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀ ਤਿਆਰੀ, 20 ਅਗਸਤ ਤੱਕ ਵੋਟਰ ਸੂਚੀਆਂ ਹੋ ਜਾਣਗੀਆਂ ਤਿਆਰ

ਨੈਸ਼ਨਲ ਡੈਸਕ : ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ, ਹਰਿਆਣਾ, ਝਾਰਖੰਡ ਅਤੇ ਮਹਾਰਾਸ਼ਟਰ ’ਚ ਵਿਧਾਨ ਸਭਾ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। 20 ਅਗਸਤ ਤਕ ਵੋਟਰ ਸੂਚੀ ਵੀ ਤਿਆਰ ਹੋ ਜਾਵੇਗੀ। ਇਸ ਸਬੰਧ ਵਿਚ ਸੂਤਰਾਂ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਸੂਬਿਆਂ ਦੇ ਮੁੱਖ ਚੋਣ ਅਧਿਕਾਰੀਆਂ ਨੂੰ ਲਿਖਿਆ ਹੈ ਕਿ ਚੋਣ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਵੋਟਰ ਸੂਚੀ ਦੇ ਸਪੈਸ਼ਲ ਸਮਰੀ ਰਿਵੀਜ਼ਨ ਦਾ ਪ੍ਰੋਗਰਾਮ ਦਿੱਤਾ ਜਾਵੇਗਾ। ਸ਼ੁੱਕਰਵਾਰ ਨੂੰ ਇਕ ਬਿਆਨ ’ਚ ਚੋਣ ਕਮਿਸ਼ਨ ਨੇ ਕਿਹਾ ਕਿ ਪੋਲਿੰਗ ਸੈਂਟਰਾਂ ਦੇ ਸਥਾਨਾਂ ਨੂੰ ਹੋਰ ਜ਼ਿਆਦਾ ਸਹੂਲਤਜਨਕ ਬਣਾਉਣ ਲਈ ਤੇ ਉਨ੍ਹਾਂ ਨੂੰ ਤਰਕਸੰਗਤ ਬਣਾਉਣ ਸਮੇਤ ਸਪੈਸ਼ਲ ਸਮਰੀ ਰਿਵੀਜ਼ਨ ਐਕਸਰਸਾਈਜ਼ 25 ਜੂਨ ਤੋਂ ਸ਼ੁਰੂ ਹੋਵੇਗੀ। 

ਇਹ ਵੀ ਪੜ੍ਹੋ - ਫਿਲਹਾਲ ਜੇਲ੍ਹ 'ਚ ਰਹਿਣਗੇ ਕੇਜਰੀਵਾਲ, ਦਿੱਲੀ ਹਾਈਕੋਰਟ ਨੇ ED ਦੀ ਅਰਜ਼ੀ 'ਤੇ ਸੁਰੱਖਿਅਤ ਰੱਖਿਆ ਫ਼ੈਸਲਾ

ਇਸ ਦੇ ਨਾਲ ਹੀ ਵੋਟਰ ਸੂਚੀ ਨੂੰ 1 ਜੁਲਾਈ ਦੀ ਕਟ ਆਫ ਤਰੀਕ ਦੇ ਨਾਲ ਅਪਡੇਟ ਕੀਤਾ ਜਾਵੇਗਾ। ਚੋਣ ਕਮਿਸ਼ਨ ਨੇ ਕਿਹਾ ਕਿ ਚੋਣ ਵਾਲੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਸੂਬਿਆਂ (ਹਰਿਆਣਾ, ਝਾਰਖੰਡ, ਮਹਾਰਾਸ਼ਟਰ ਅਤੇ ਜੰਮੂ-ਕਸ਼ਮੀਰ) ’ਚ ਡ੍ਰਾਫਟ ਨਾਮਾਵਲੀ 25 ਜੁਲਾਈ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ, ਜਿਸ ਤੋਂ ਬਾਅਦ ਵੋਟਰਾਂ ਕੋਲ 9 ਅਗਸਤ ਤੱਕ ਦਾਅਵੇ ਤੇ ਇਤਰਾਜ਼ ਦਰਜ ਕਰਨ ਦਾ ਮੌਕਾ ਹੈ। ਆਖਰੀ ਵੋਟਰ ਸੂਚੀ ਦਾ ਪ੍ਰਕਾਸ਼ਨ ਤੈਅ ਪ੍ਰੋਗਰਾਮ ਅਨੁਸਾਰ 20 ਅਗਸਤ ਤੱਕ ਕੀਤਾ ਜਾਵੇਗਾ। 2018 ’ਚ ਭੰਗ ਹੋਣ ਦੇ ਬਾਅਦ ਤੋਂ ਜੰਮੂ-ਕਸ਼ਮੀਰ ’ਚ ਕੋਈ ਵਿਧਾਨ ਸਭਾ ਨਹੀਂ ਹੈ, ਜਦਕਿ ਹਰਿਆਣਾ, ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾਵਾਂ ਦਾ ਕਾਰਜਕਾਲ 11 ਨਵੰਬਰ, 26 ਨਵੰਬਰ ਅਤੇ 5 ਜਨਵਰੀ 2025 ਨੂੰ ਖ਼ਤਮ ਹੋ ਰਿਹਾ ਹੈ ਭਾਵ ਇਸ ਤੋਂ ਪਹਿਲਾਂ ਚੋਣਾਂ ਕਰਵਾਉਣੀਆਂ ਪੈਣਗੀਆਂ।

ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!

ਚੋਣ ਕਮਿਸ਼ਨ ਨੇ ਕਿਹਾ ਕਿ ਚੋਣ ਖੇਤਰਾਂ ਦੀ ਹੱਦਬੰਦੀ ਤੋਂ ਬਾਅਦ ਇਕ ਨਵੇਂ ਸਦਨ ਦੇ ਗਠਨ ਲਈ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੀ ਵਿਧਾਨ ਸਭਾ ਲਈ ਆਮ ਚੋਣਾਂ ਵੀ ਕਰਵਾਈਆਂ ਜਾਣੀਆਂ ਹਨ। ਹਾਲ ਹੀ ’ਚ ਸੰਪਨ ਲੋਕ ਸਭਾ ਚੋਣਾਂ ’ਚ ਜੰਮੂ-ਕਸ਼ਮੀਰ ਦੇ ਲੋਕਾਂ ਦੀ ਭਾਰੀ ਹਿੱਸੇਦਾਰੀ ਨੂੰ ਦੇਖਦੇ ਹੋਏ ਕਮਿਸ਼ਨ ਨੇ 1 ਜੁਲਾਈ 2024 ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ’ਚ ਵੋਟਰ ਸੂਚੀ ਨੂੰ ਅਪਡੇਟ ਕਰਨ ਦਾ ਵੀ ਨਿਰਦੇਸ਼ ਦੇ ਦਿੱਤਾ ਹੈ। ਕਮਿਸ਼ਨ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਪੂਰੇ ਦੇਸ਼ ’ਚ ਹੋਣ ਵਾਲੀਆਂ 47 ਉਪ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ - ਰਾਤ ਨੂੰ ਮਿਲ ਗਿਆ ਸੀ ਪੇਪਰ, ਫੁੱਫੜ ਨੇ ਕਰਵਾਈ ਸੈਟਿੰਗ, NEET ਪੇਪਰ ਲੀਕ ਮਾਮਲੇ 'ਚ ਵਿਦਿਆਰਥੀ ਦਾ ਵੱਡਾ ਖੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News