ਪਟਨਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਲੈ ਕੇ ਤਿਆਰੀਆਂ ਮੁਕੰਮਲ, ਲੰਗਰ ਸੇਵਾ ਹੋਈ ਆਰੰਭ
Monday, Jan 15, 2024 - 06:12 PM (IST)
ਪਟਨਾ ਸਾਹਿਬ (ਬਿਊਰੋ) - ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 357ਵੇਂ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਆ ਰਹੀਆਂ ਹਨ। ਉਕਤ ਸੰਗਤਾਂ ਦੀ ਰਿਹਾਇਸ਼ ਅਤੇ ਲੰਗਰਾਂ ਲਈ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ, ਬਿਹਾਰ ਸਰਕਾਰ ਤੇ ਕਾਰ ਸੇਵਾ ਵਾਲੇ ਮਹਾਂਪੁਰਸ਼ ਸੰਤ ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਵਲੋਂ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਗੁ. ਬਾਲ ਲੀਲ੍ਹਾਂ ਤੇ ਹੋਰ ਇਤਿਹਾਸਕ ਗੁਰਧਾਮਾਂ ਨੂੰ ਰੰਗ ਬਰੰਗੀਆਂ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ। ਇਸੇ ਸਬੰਧ ਵਿਚ ਅੱਜ ਗੁ. ਬਾਲ ਲੀਲਾ ਤੇ ਓ.ਪੀ. ਸ਼ਾਹ ਕਮਿਉਨਟੀ ਹਾਲ ਵਿਚ ਅਰਦਾਸ ਉਪਰੰਤ ਲੰਗਰ ਦੀ ਅਰੰਭਤਾ ਕੀਤੀ ਗਈ।
ਇਹ ਵੀ ਪੜ੍ਹੋ - ਉਡਾਣ ਦੌਰਾਨ ਪਿਆਸੇ ਬੱਚੇ ਨੂੰ ਪਾਣੀ ਨਾ ਦੇਣਾ ਏਅਰਲਾਈਨਜ਼ ਨੂੰ ਪਿਆ ਮਹਿੰਗਾ, ਲੱਗਾ ਵੱਡਾ ਜੁਰਮਾਨਾ
ਇਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਕਿਹਾ ਕਿ ਗੁਰਪੁਰਬ ਨੂੰ ਸਮਰਪਿਤ ਹੋਣ ਵਾਲੇ ਸਮਾਗਮ, ਨਗਰ ਕੀਰਤਨ ਆਦਿ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਵੱਡੀ ਗਿਣਤੀ ਵਿਚ ਸੰਗਤਾਂ ਦੀ ਆਮਦ ਸ਼ੁਰੂ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਹਰ ਸਾਲ ਦਸ਼ਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਸਮੇਂ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਰਿਹਾਇਸ਼ ਤੇ ਲੰਗਰ ਦੀ ਸੇਵਾ ਦਾ ਵੱਡਾ ਯੋਗਦਾਨ ਹੁੰਦਾ ਹੈ। ਅੱਜ ਵੀ ਉਨ੍ਹਾਂ ਵੱਲੋਂ ਤਖ਼ਤ ਸਾਹਿਬ ਤੋਂ ਕਰੀਬ ਢਾਈ ਕਿਲੋਮੀਟਰ ਦੂਰੀ 'ਤੇ ਮਾਰਸਲਾਮੀ ਪੁਲਸ ਸਟੇਸ਼ਨ ਦੇ ਨਜ਼ਦੀਕ ਪੰਜ ਤੋਂ ਛੇ ਹਜ਼ਾਰ ਦੀ ਸਮਰੱਥਾ ਵਾਲੇ ਓ.ਪੀ. ਸ਼ਾਹ ਕਮਿਉਨਟੀ ਹਾਲ ਵਿਚ ਲੰਗਰ ਦੇ ਵਿਸ਼ਾਲ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ - Flight Offers: ਹਵਾਈ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ, ਹੁਣ ਸਿਰਫ਼ 1799 ਰੁਪਏ 'ਚ ਹੋਵੇਗੀ ਫਲਾਈਟ ਬੁੱਕ
ਇਸ ਮੌਕੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆ ਨੇ ਕਿਹਾ ਕਿ ਸਾਨੂੰ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ ਵਿਖੇ ਨਤਮਸਤੱਕ ਹੋਣ ਆਈਆਂ ਸੰਗਤਾਂ ਦੀ ਸੇਵਾ ਕਰਨ ਦਾ ਸੁਭਾਗ ਹਾਸਲ ਹੈ। ਭਲਕੇ ਵੀ ਇਸੇ ਤਰਾਂ ਗੁ. ਕੰਗਣਘਾਟ ਵਿਖੇ ਲੰਗਰ ਦੀ ਸੇਵਾ ਕੀਤੀ ਜਾਵੇਗੀ, ਜੋ 18 ਜਨਵਰੀ ਤੱਕ ਜਾਰੀ ਰਹਿਣਗੇ। ਇਸ ਮੌਕੇ ਸ੍ਰੀ ਹਰਿਮੰਦਰ ਜੀ ਪ੍ਰਬੰਧਕੀ ਬੋਰਡ ਦੇ ਜੂਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਲੱਖਾ , ਸਕੱਤਰ ਹਰਬੰਸ ਸਿੰਘ, ਬਾਬਾ ਸੁਖਵਿੰਦਰ ਸਿੰਘ, ਗ੍ਰੰਥੀ ਗਿਆਨੀ ਹਰਭਜਨ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ - OMG! ਉਡਾਣ ਦੌਰਾਨ ਹਵਾ 'ਚ ਖੁੱਲ੍ਹਿਆ ਜਹਾਜ਼ ਦਾ ਦਰਵਾਜ਼ਾ, 177 ਲੋਕ ਵਾਲ-ਵਾਲ ਬਚੇ, ਹੋਈ ਐਮਰਜੈਂਸੀ ਲੈਂਡਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8