ਜੰਮੂ-ਕਸ਼ਮੀਰ ''ਚ ਚੋਣਾਂ ਦੇ ਪਹਿਲੇ ਪੜਾਅ ਦੀਆਂ ਤਿਆਰੀਆਂ ਮੁਕੰਮਲ

Tuesday, Sep 17, 2024 - 02:12 PM (IST)

ਸ੍ਰੀਨਗਰ - ਜੰਮੂ-ਕਸ਼ਮੀਰ 'ਚ ਬੁੱਧਵਾਰ ਨੂੰ ਤਿੰਨ ਪੜਾਵਾਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਪਹਿਲੇ ਪੜਾਅ ਵਿੱਚ ਸੱਤ ਜ਼ਿਲ੍ਹਿਆਂ ਵਿੱਚ ਫੈਲੇ 24 ਹਲਕਿਆਂ ਵਿੱਚ ਵੋਟਿੰਗ ਹੋਵੇਗੀ। ਇਨ੍ਹਾਂ ਵਿੱਚ ਜੰਮੂ ਡਿਵੀਜ਼ਨ ਦੇ ਅੱਠ ਅਤੇ ਦੱਖਣੀ ਕਸ਼ਮੀਰ ਦੇ 16 ਹਲਕੇ ਸ਼ਾਮਲ ਹਨ। ਇੱਥੇ ਕੁੱਲ 23.27 ਲੱਖ ਵੋਟਰ 219 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਵੋਟਿੰਗ ਸਵੇਰੇ 7.00 ਵਜੇ ਸ਼ੁਰੂ ਹੋਵੇਗੀ ਅਤੇ ਸ਼ਾਮ 18.00 ਵਜੇ ਸਮਾਪਤ ਹੋਵੇਗੀ।

ਇਹ ਵੀ ਪੜ੍ਹੋ ਅਧਿਆਪਕ ਤੋਂ CM, ਜਾਣੋ ਕਿਹੋ ਜਿਹਾ ਰਿਹਾ ਆਤਿਸ਼ੀ ਦਾ ਹੁਣ ਤੱਕ ਦਾ ਸਫ਼ਰ

ਅਧਿਕਾਰਤ ਜਾਣਕਾਰੀ ਅਨੁਸਾਰ ਚੋਣਾਂ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਵੋਟਰਾਂ ਦੀ ਭਾਗੀਦਾਰੀ, ਖ਼ਾਸ ਕਰਕੇ ਨੌਜਵਾਨਾਂ ਅਤੇ ਪਹਿਲੀ ਵਾਰ ਵੋਟਰਾਂ ਨੂੰ ਉਤਸ਼ਾਹਿਤ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਨਿਰਵਿਘਨ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਬਹੁ-ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਦੂਜੇ ਅਤੇ ਤੀਜੇ ਪੜਾਅ ਦੀ ਵੋਟਿੰਗ ਕ੍ਰਮਵਾਰ 25 ਸਤੰਬਰ ਅਤੇ 1 ਅਕਤੂਬਰ ਨੂੰ ਹੋਵੇਗੀ। ਵੋਟਾਂ ਦੀ ਗਿਣਤੀ 08 ਅਕਤੂਬਰ ਨੂੰ ਹੋਵੇਗੀ।

ਇਹ ਵੀ ਪੜ੍ਹੋ BREAKING : ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

ਪਹਿਲੇ ਪੜਾਅ ਦੇ ਪ੍ਰਮੁੱਖ ਉਮੀਦਵਾਰਾਂ ਵਿੱਚ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਗੁਲਾਮ ਅਹਿਮਦ ਮੀਰ, ਪੀਡੀਪੀ ਦੀ ਇਲਤਿਜਾ ਮੁਫ਼ਤੀ (ਪਾਰਟੀ ਮੁਖੀ ਮਹਿਬੂਬਾ ਮੁਫ਼ਤੀ ਦੀ ਧੀ), ਸੀਪੀਆਈ (ਐੱਮ) ਆਗੂ ਮੁਹੰਮਦ ਯੂਸਫ਼ ਤਾਰੀਗਾਮੀ, ਪੀਡੀਪੀ ਦੇ ਨੌਜਵਾਨ ਆਗੂ ਵਹੀਦ ਪਾਰਾ, ਸਾਬਕਾ ਸੰਸਦ ਮੈਂਬਰ ਅਤੇ ਨੈਸ਼ਨਲ ਕਾਨਫਰੰਸ ਦੇ ਆਗੂ ਹਸਨੈਨ ਮਸੂਦੀ, ਸੀਨੀਅਰ ਐਨਸੀ ਆਗੂ ਸਕੀਨਾ ਇਟੂ, ਭਾਜਪਾ ਆਗੂ ਸੋਫੀ ਯੂਸਫ਼, ਸਾਬਕਾ ਜਮਾਤ-ਏ-ਇਸਲਾਮੀ ਮੈਂਬਰ ਤਲਤ ਮਜੀਦ, ਆਜ਼ਾਦ ਉਮੀਦਵਾਰ ਜੀਐੱਮ ਸਰੋਰੀ, ਭਾਜਪਾ ਦੀ ਸ੍ਰੀਮਤੀ ਪਰਿਹਾਰ ਅਤੇ ਐੱਨਸੀ ਦੇ ਸੱਜਾਦ ਕਿਚਲੂ ਸ਼ਾਮਲ ਹਨ।

ਇਹ ਵੀ ਪੜ੍ਹੋ 200 ਰੁਪਏ ਦੇ ਨਿਵੇਸ਼ ਨੇ 4 ਮਹੀਨਿਆਂ 'ਚ ਮਜ਼ਦੂਰ ਨੂੰ ਬਣਾਇਆ ਕਰੋੜਪਤੀ, ਜਾਣੋ ਕਿਹੜਾ ਹੈ ਕਾਰੋਬਾਰ?

ਕਸ਼ਮੀਰ ਵਿੱਚ ਵੱਡੀ ਗਿਣਤੀ ਵਿੱਚ ਆਜ਼ਾਦ ਉਮੀਦਵਾਰ ਹਨ। ਮੁੱਖ ਮੁਕਾਬਲਾ ਐੱਨਸੀ ਅਤੇ ਪੀਡੀਪੀ ਦਰਮਿਆਨ ਹੈ। ਜਦਕਿ ਜੰਮੂ ਵਿੱਚ ਮੁੱਖ ਤੌਰ 'ਤੇ ਭਾਜਪਾ ਅਤੇ ਕਾਂਗਰਸ ਵਿਚਾਲੇ ਹੀ ਲੜਾਈ ਹੈ। 5 ਅਗਸਤ, 2019 ਨੂੰ ਧਾਰਾ 370 ਨੂੰ ਖ਼ਤਮ ਕਰਨ ਅਤੇ ਰਾਜ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ ਤੋਂ ਬਾਅਦ ਇੱਥੇ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਜੰਮੂ ਅਤੇ ਕਸ਼ਮੀਰ ਵਿੱਚ ਪਿਛਲੀਆਂ ਵਿਧਾਨ ਸਭਾ ਚੋਣਾਂ 2014 ਵਿੱਚ ਹੋਈਆਂ ਸਨ ਅਤੇ ਭਾਜਪਾ ਅਤੇ ਪੀਪਲਜ਼ ਡੈਮੋਕਰੇਟਿਕ ਪਾਰਟੀ (ਪੀਡੀਪੀ) ਵਿਚਕਾਰ ਗੱਠਜੋੜ ਦੀ ਸਰਕਾਰ ਬਣੀ ਸੀ। ਇਹ ਸਰਕਾਰ 2018 ਵਿੱਚ ਭਾਜਪਾ ਦੇ ਸਮਰਥਨ ਵਾਪਸ ਲੈਣ ਤੋਂ ਬਾਅਦ ਡਿੱਗ ਗਈ।

ਇਹ ਵੀ ਪੜ੍ਹੋ ਸੁੱਖਣਾ ਪੂਰੀ ਹੋਣ 'ਤੇ ਕਿਸਾਨ ਨੇ ਨੋਟਾਂ ਨਾਲ ਤੋਲਿਆ ਆਪਣਾ ਪੁੱਤ, ਮੰਦਰ ਨੂੰ ਦਾਨ ਕਰ ਦਿੱਤੇ ਸਾਰੇ ਪੈਸੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News