ਲਾਕਡਾਊਨ 4.0 ਦੀ ਤਿਆਰੀ ਸ਼ੁਰੂ, ਅਮਿਤ ਸ਼ਾਹ ਨੇ ਗ੍ਰਹਿ ਮੰਤਰਾਲਾ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ

05/16/2020 2:09:04 AM

ਨਵੀਂ ਦਿੱਲੀ - ਦੇਸ਼ 'ਚ ਲਾਕਡਾਊਨ 4.0 ਦੀ ਤਿਆਰੀ ਸ਼ੁਰੂ ਹੋ ਗਈ ਹੈ। ਇਸ ਦੇ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਚੌਥੇ ਲਾਕਡਾਊਨ ਲਈ ਦਿਸ਼ਾ ਨਿਰਦੇਸ਼ਾਂ ਦੇ ਐਲਾਨ ਤੋਂ ਪਹਿਲਾਂ ਅਧਿਕਾਰੀਆਂ ਨਾਲ ਬੈਠਕ ਕੀਤੀ। ਕੋਰੋਨਾ ਵਾਇਰਸ ਦੇ ਖਤਰੇ ਦੇ ਚੱਲਦੇ ਦੇਸ਼ ਚੌਥੇ ਲਾਕਡਾਊਨ ਵੱਲ ਵੱਧ ਰਿਹਾ ਹੈ।  ਸੋਮਵਾਰ ਤੋਂ ਲਾਕਡਾਊਨ 4.0 ਲਾਗੂ ਹੋਣਾ ਹੈ।  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਹੀ ਇਸ ਦੇ ਸੰਕੇਤ ਦੇ ਚੁੱਕੇ ਹਨ।

ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਕਰੀਬ ਪੰਜ ਘੰਟੇ ਲਈ ਨਾਰਥ ਬਲਾਕ ਸਥਿਤ ਆਪਣੇ ਦਫ਼ਤਰ 'ਚ ਗ੍ਰਹਿ ਸਕੱਤਰ ਅਜੈ ਭੱਲਾ ਸਮੇਤ ਮੰਤਰਾਲਾ ਦੇ ਸੀਨੀਅਰ ਅਧਿਕਾਰੀਆਂ  ਨਾਲ ਕਈ ਬੈਠਕਾਂ ਕੀਤੀਆਂ। ਗ੍ਰਹਿ ਮੰਤਰਾਲਾ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸੀਨੀਅਰ ਅਧਿਕਾਰੀ ਲਾਕਡਾਊਨ 4.0 ਦੇ ਦਿਸ਼ਾ-ਨਿਰਦੇਸ਼ਾਂ ਨੂੰ ਅੰਤਮ ਰੂਪ ਦੇਣ 'ਚ ਲੱਗੇ ਹੋਏ ਹਨ।

ਇਸ ਦੌਰਾਨ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪੱਤਰ ਲਿਖ ਕੇ ਇਹ ਯਕੀਨੀ ਕਰਣ ਦਾ ਨਿਰਦੇਸ਼ ਦਿੱਤਾ ਹੈ ਕਿ ਸੜਕਾਂ 'ਤੇ ਜਾਂ ਰੇਲਵੇ ਟ੍ਰੈਕ 'ਤੇ ਪ੍ਰਵਾਸੀ ਮਜ਼ਦੂਰਾਂ ਦੀ ਆਵਾਜਾਈ ਨਾ ਹੋਵੇ। ਭੱਲਾ ਨੇ ਰਾਜਾਂ ਨੂੰ ਨਿਰਦੇਸ਼ ਦਿੱਤਾ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਵਿਸ਼ੇਸ਼ ਬੱਸਾਂ ਜਾਂ ਸ਼ਰਮਿਕ ਸਪੈਸ਼ਲ ਟਰੇਨਾਂ ਦੇ ਜ਼ਰੀਏ ਰਵਾਨਾ ਕੀਤਾ ਜਾਵੇ।  

ਜੇਕਰ ਪ੍ਰਵਾਸੀ ਮਜ਼ਦੂਰ ਸੜਕਾਂ 'ਤੇ ਪੈਦਲ ਚੱਲਦੇ ਪਾਏ ਜਾਂਦੇ ਹਨ, ਤਾਂ ਉਨ੍ਹਾਂ ਨੂੰ ਪਾਸ ਦੇ ਸਹਾਰੇ ਗ੍ਰਹਿ 'ਚ ਲੈ ਜਾਇਆ ਜਾਵੇ ਅਤੇ ਉਨ੍ਹਾਂ ਦੇ ਭੋਜਨ-ਪਾਣੀ ਦੀ ਜ਼ਿੰਮੇਦਾਰੀ ਰਾਜ ਸਰਕਾਰਾਂ ਦੀ ਹੋਵੇਗੀ। ਰਾਜਾਂ ਦੀ ਜ਼ਿੰਮੇਦਾਰੀ ਹੋਵੇਗੀ ਕਿ ਉਹ ਫਸੇ ਹੋਏ ਪ੍ਰਵਾਸੀ ਕਾਮਿਆਂ ਦੀ ਆਵਾਜਾਈ ਦੀ ਸਹੂਲਤ ਪ੍ਰਦਾਨ ਕਰਣ ਜੋ ਆਪਣੇ ਗ੍ਰਹਿ ਰਾਜਾਂ 'ਚ ਜਾਣ ਦੇ ਇੱਛੁਕ ਹਨ।  ਸਰਕਾਰ ਨੇ ਪ੍ਰਵਾਸੀ ਮਜ਼ਦੂਰਾਂ ਲਈ ਸ਼ਰਮਿਕ ਸਪੇਸ਼ਲ ਟਰੇਨਾਂ ਚਲਾਈਆਂ ਹਨ।


Inder Prajapati

Content Editor

Related News