ਮਹਾਰਾਸ਼ਟਰ ''ਚ UCC ਲਾਗੂ ਕਰਨ ਦੀਆਂ ਤਿਆਰੀਆਂ ਤੇਜ਼, ਨਾਗਪੁਰ ਦੇ ਸਰਦ ਰੁੱਤ ਸੈਸ਼ਨ ''ਚ ਬਿੱਲ ਪੇਸ਼ ਕਰਨ ਦੀ ਯੋਜਨਾ

Tuesday, Sep 15, 2026 - 04:04 AM (IST)

ਮਹਾਰਾਸ਼ਟਰ ''ਚ UCC ਲਾਗੂ ਕਰਨ ਦੀਆਂ ਤਿਆਰੀਆਂ ਤੇਜ਼, ਨਾਗਪੁਰ ਦੇ ਸਰਦ ਰੁੱਤ ਸੈਸ਼ਨ ''ਚ ਬਿੱਲ ਪੇਸ਼ ਕਰਨ ਦੀ ਯੋਜਨਾ

ਮੁੰਬਈ (ਏਜੰਸੀ) : ਮਹਾਰਾਸ਼ਟਰ ਸਰਕਾਰ ਨਾਗਪੁਰ ਵਿਚ ਹੋਣ ਵਾਲੇ ਰਾਜ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਵਿਚ ਇਕਸਾਰ ਸਿਵਲ ਕੋਡ (UCC) ਬਿੱਲ ਪੇਸ਼ ਕਰਨ ਦੀ ਤਿਆਰੀ ਵਿਚ ਹੈ। ਮੁੱਖ ਮੰਤਰੀ ਦੇਵੇਂਦਰ ਫਡਨਵੀਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਦੀ ਸੇਵਾਮੁਕਤ ਜੱਜ ਜਸਟਿਸ ਰੰਜਨਾ ਦੇਸਾਈ ਦੀ ਪ੍ਰਧਾਨਗੀ ਵਾਲਾ 7 ਮੈਂਬਰੀ ਪੈਨਲ ਮੌਜੂਦਾ ਸਮੇਂ ਕਾਨੂੰਨ ਦੇ ਢਾਂਚੇ ’ਤੇ ਕੰਮ ਕਰ ਰਿਹਾ ਹੈ। ਕਮੇਟੀ ਦੀਆਂ ਸਿਫ਼ਾਰਸ਼ਾਂ ਮਿਲਦੇ ਹੀ ਸਰਕਾਰ ਇਸ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦੇਵੇਗੀ।

ਇਹ ਵੀ ਪੜ੍ਹੋ : ਰਾਜਸਥਾਨ ਨਿਗਮ ਚੋਣਾਂ : 9,900 ਵਾਰਡਾਂ 'ਚੋਂ 4,026 'ਤੇ ਭਾਜਪਾ ਦੀ ਜਿੱਤ, ਕਾਂਗਰਸ ਨੂੰ ਮਿਲੀਆਂ 3,438 ਸੀਟਾਂ

ਮੁੱਖ ਮੰਤਰੀ ਦੇਵੇਂਦਰ ਫਡਨਵੀਸ ਨੇ ਸੋਮਵਾਰ ਨੂੰ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਦੇਖੋ, ਮਹਾਰਾਸ਼ਟਰ ਸਰਕਾਰ ਨੇ ਇਕਸਾਰ ਸਿਵਲ ਕੋਡ ਤਿਆਰ ਕਰਨ ਲਈ ਪਹਿਲਾਂ ਹੀ ਇਕ ਕਮੇਟੀ ਦਾ ਗਠਨ ਕਰ ਲਿਆ ਹੈ। ਕਮੇਟੀ ਕੰਮ ਕਰ ਰਹੀ ਹੈ ਅਤੇ ਮੈਨੂੰ ਭਰੋਸਾ ਹੈ ਕਿ ਕਮੇਟੀ ਦੀ ਰਿਪੋਰਟ ਆਉਣ ਤੋਂ ਬਾਅਦ ਅਸੀਂ ਇਸ ਨੂੰ ਜਲਦ ਹੀ ਲਾਗੂ ਕਰ ਦੇਵਾਂਗੇ। ਮਹਾਰਾਸ਼ਟਰ ਸਰਕਾਰ ਨੇ ਯੂ. ਸੀ. ਸੀ. ’ਤੇ ਇਕ ਕਮੇਟੀ ਦਾ ਗਠਨ ਕੀਤਾ ਹੈ। 7 ਮੈਂਬਰੀ ਕਮੇਟੀ ਦਾ ਗਠਨ ਜੁਲਾਈ ਵਿਚ ਕੀਤਾ ਗਿਆ ਸੀ ਅਤੇ ਉਸ ਨੂੰ ਆਪਣੀਆਂ ਸਿਫ਼ਾਰਸ਼ਾਂ ਪੇਸ਼ ਕਰਨ ਲਈ 6 ਮਹੀਨਿਆਂ ਦੀ ਸਮਾਂ ਹੱਦ ਦਿੱਤੀ ਗਈ ਸੀ। ਪੈਨਲ ਵੱਲੋਂ ਆਪਣਾ ਕੰਮ ਪੂਰਾ ਕਰਨ ਤੋਂ ਬਾਅਦ ਸਰਕਾਰ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News