ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ
Friday, Apr 10, 2026 - 11:34 AM (IST)
ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਡਿਪਟੀ ਸਪੀਕਰ ਹਰੀਵੰਸ਼ ਨੂੰ ਰਾਜ ਸਭਾ ਦਾ ਮੈਂਬਰ ਨਾਮਜ਼ਦ ਕੀਤਾ ਹੈ। ਹਰੀਵੰਸ਼ ਦਾ ਉੱਚ ਸਦਨ ਦੇ ਮੈਂਬਰ ਵਜੋਂ ਕਾਰਜਕਾਲ 9 ਅਪ੍ਰੈਲ ਨੂੰ ਖਤਮ ਹੋ ਗਿਆ ਸੀ। ਉਨ੍ਹਾਂ ਨੂੰ ਰਾਜ ਸਭਾ ਦਾ ਮੈਂਬਰ ਉਸ ਖਾਲੀ ਥਾਂ ਭਰਨ ਲਈ ਨਾਮਜ਼ਦ ਕੀਤਾ ਗਿਆ ਹੈ, ਜੋ ਭਾਰਤ ਦੇ ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ ਦੇ ਸੇਵਾਮੁਕਤ ਹੋਣ ਤੋਂ ਬਾਅਦ ਪੈਦਾ ਹੋਈ ਸੀ।
ਸਰਕਾਰ ਦੀ ਇਕ ਅਧਿਕਾਰਤ ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ,''ਭਾਰਤ ਦੇ ਸੰਵਿਧਾਨ ਦੀ ਧਾਰਾ 80 ਦੀ ਧਾਰਾ (1) ਦੇ ਉਪ ਧਾਰਾ (ਏ) ਵਲੋਂ ਦਿੱਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਅਤੇ ਉਸੇ ਧਾਰਾ ਦੇ ਖੰਡ (3) ਦੇ ਅਨੁਸਾਰ ਰਾਸ਼ਟਰਪਤੀ ਨਾਮਜ਼ਦ ਮੈਂਬਰਾਂ 'ਚੋਂ ਇਕ ਦੇ ਸੇਵਾਮੁਕਤ ਹੋਣ ਕਾਰਨ ਖਾਲੀ ਹੋਣ ਥਾਂ ਨੂੰ ਭਰਨ ਲਈ ਹਰੀਵੰਸ਼ ਨੂੰ ਰਾਜ ਸਭਾ ਦਾ ਮੈਂਬਰ ਨਾਮਜ਼ਦ ਕਰ ਕੇ ਖੁਸ਼ ਹੈ।'' ਹਰੀਵੰਸ਼ (69) ਬਿਹਾਰ ਦਾ ਪ੍ਰਤੀਨਿਧੀਤੱਵ ਕਰਦੇ ਹੋਏ ਰਾਜ ਸਭਾ ਦੇ ਮੈਂਬਰ ਵਜੋਂ ਆਪਣੇ 2 ਕਾਰਜਕਾਲ ਪੂਰੇ ਕਰ ਚੁੱਕੇ ਹਨ। ਉਨ੍ਹਾਂ ਨੇ ਉੱਚ ਸਦਨ ਦੇ ਡਿਪਟੀ ਸਪੀਕਰ ਦੇ ਅਹੁਦੇ 'ਤੇ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
