ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਰਾਸ਼ਟਰਪਤੀ ਮੁਰਮੂ ਨੇ ਦਿੱਤੀ ਸ਼ਰਧਾਂਜਲੀ

Monday, Apr 13, 2026 - 10:50 AM (IST)

ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਰਾਸ਼ਟਰਪਤੀ ਮੁਰਮੂ ਨੇ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ (ਏਜੰਸੀ)- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 1919 ਦੇ ਜਲ੍ਹਿਆਂਵਾਲਾ ਬਾਗ ਕਤਲੇਆਮ 'ਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਸੋਮਵਾਰ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਰਾਸ਼ਟਰ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ। ਮੁਰਮੂ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਮੈਨੂੰ ਭਰੋਸਾ ਹੈ ਕਿ ਉਨ੍ਹਾਂ ਦੀ ਦੇਸ਼ਭਗਤੀ ਦੀ ਭਾਵਨਾ ਸਾਰਿਆਂ ਨੂੰ ਸਮਰਪਣ ਨਾਲ ਰਾਸ਼ਟਰ ਸੇਵਾ ਦੇ ਮਾਰਗ 'ਤੇ ਵਧਣ  ਲਈ ਪ੍ਰੇਰਿਤ ਕਰਦੀ ਰਹੇਗੀ।''

PunjabKesari

ਬਸਤੀਵਾਦੀ ਪ੍ਰਸ਼ਾਸਨ ਨੂੰ ਦਮਨਕਾਰੀ ਸ਼ਕਤੀਆਂ ਪ੍ਰਦਾਨ ਕਰਨ ਵਾਲੇ ਰੋਲਟ ਐਕਟ ਖ਼ਿਲਾਫ਼ 1919 'ਚ ਅੱਜ ਹੀ ਦੇ ਦਿਨ ਪੰਜਾਬ ਦੇ ਅੰਮ੍ਰਿਤਸਰ ਸਥਿਤ ਜਲ੍ਹਿਆਂਵਾਲਾ ਬਾਗ 'ਚ ਸ਼ਾਂਤੀਪੂਰਨ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਸੈਂਕੜੇ ਲੋਕਾਂ 'ਤੇ ਅੰਗਰੇਜ਼ ਫ਼ੌਜ ਵਲੋਂ ਬਿਨਾਂ ਕਿੇ ਉਕਸਾਵੇ ਦੇ ਗੋਲੀਆਂ ਚਲਾਈਆਂ ਗਈਆਂ ਸਨ। ਰਾਸ਼ਟਰਪਤੀ ਨੇ ਆਪਣੇ ਪੋਸਟ 'ਚ ਕਿਹਾ,''ਮੈਂ ਜਲ੍ਹਿਆਂਵਾਲਾ ਬਾਗ 'ਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸਾਰੇ ਅਮਰ ਆਜ਼ਾਦੀ ਘੁਲਾਟੀਆਂ ਨੂੰ ਨਮਨ ਕਰਦੀ ਹਾਂ। ਇਸ ਘਟਨਾ ਨੇ ਦੇਸ਼ਵਾਸੀਆਂ 'ਚ ਨਵੀਂ ਚੇਤਨਾ ਦਾ ਸੰਚਾਰ ਕੀਤਾ ਅਤੇ ਆਜ਼ਾਦੀ ਦੇ ਪ੍ਰਤੀ ਦ੍ਰਿੜ ਸੰਕਲਪ ਜਗਾਇਆ। ਰਾਸ਼ਟਰ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News