ਹਰਿਆਣਾ ''ਚ ਸਿਆਸੀ ਭੂਚਾਲ ਦਰਮਿਆਨ ਹੁੱਡਾ ਬੋਲੇ- ਰਾਸ਼ਟਰਪਤੀ ਸ਼ਾਸਨ ਲਾਇਆ ਜਾਵੇ
Tuesday, Mar 12, 2024 - 04:44 PM (IST)

ਨਵੀਂ ਦਿੱਲੀ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਮੰਗਲਵਾਰ ਨੂੰ ਕਿਹਾ ਕਿ ਪ੍ਰਦੇਸ਼ ਵਿਚ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਲੋੜ ਹੈ, ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਆਪਣਾ ਨੈਤਿਕ ਅਧਿਕਾਰ ਗੁਆ ਚੁੱਕੀ ਹੈ। ਉਨ੍ਹਾਂ ਨੇ ਮਨੋਹਰ ਲਾਲ ਖੱਟੜ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਨਾਲ ਸਬੰਧਿਤ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਸੱਤਾ ਵਿਰੋਧੀ ਮਾਹੌਲ ਤੋਂ ਬਚਣ ਅਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਭਾਜਪਾ ਅਤੇ ਜੇ. ਜੇ. ਪੀ. ਨੇ ਮਿਲੀਭੁਗਤ ਤਹਿਤ ਸਭ ਕੀਤਾ ਹੈ।
ਇਹ ਵੀ ਪੜ੍ਹੋ- ਸਰਕਾਰ ਨੇ 'CAA-2019' ਤਹਿਤ ਅਪਲਾਈ ਕਰਨ ਵਾਲਿਆਂ ਲਈ ਨਵਾਂ ਪੋਰਟਲ ਕੀਤਾ ਸ਼ੁਰੂ
ਦੱਸ ਦੇਈਏ ਕਿ ਹਰਿਆਣਾ 'ਚ ਭਾਜਪਾ ਅਤੇ ਜੇ. ਜੇ. ਪੀ. ਦਾ ਗਠਜੋੜ ਮੰਗਲਵਾਰ ਨੂੰ ਟੁੱਟਣ ਮਗਰੋਂ ਖੱਟੜ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਪ੍ਰਦੇਸ਼ ਭਾਜਪਾ ਪ੍ਰਧਾਨ ਨਾਇਬ ਸਿੰਘ ਸੈਨੀ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਹੋਣਗੇ। ਚੰਡੀਗੜ੍ਹ ਵਿਚ ਹੋਈ ਭਾਜਪਾ ਵਿਧਾਇਕ ਦਲ ਦੀ ਬੈਠਕ ਵਿਚ ਸੈਨੀ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ।
ਇਹ ਵੀ ਪੜ੍ਹੋ- ਵੱਡੀ ਖ਼ਬਰ; ਹਰਿਆਣਾ ਦੇ CM ਮਨੋਹਰ ਲਾਲ ਖੱਟੜ ਨੇ ਦਿੱਤਾ ਅਸਤੀਫ਼ਾ
ਹੁੱਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਸ਼ਾਸਨ ਲਾਇਆ ਜਾਣਾ ਚਾਹੀਦਾ ਹੈ। ਮੌਜੂਦਾ ਸਰਕਾਰ ਆਪਣਾ ਨੈਤਿਕ ਅਧਿਕਾਰ ਗੁਆ ਚੁੱਕੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਭਾਜਪਾ ਅਤੇ ਜੇ. ਜੇ. ਪੀ. ਦਾ ਗਠਜੋੜ ਫੇਲ ਰਿਹਾ ਅਤੇ ਇਹ ਕਿਸੇ ਨੀਤੀ 'ਤੇ ਆਧਾਰਿਤ ਨਹੀਂ ਸੀ। ਜੋ ਵਾਅਦੇ ਕੀਤੇ ਗਏ ਸਨ, ਉਹ ਪੂਰੇ ਨਹੀਂ ਹੋਏ।
ਇਹ ਵੀ ਪੜ੍ਹੋ- ਹਰਿਆਣਾ 'ਚ ਟੁੱਟਣ ਦੀ ਕਗਾਰ 'ਤੇ BJP-JJP ਗਠਜੋੜ, ਨਵੀਂ ਸਰਕਾਰ ਦਾ ਗਠਨ ਸੰਭਵ